ਚੰਡੀਗੜ੍ਹ: ਫਿਰੋਜ਼ਪੁਰ ਡੀਆਰਐਮ ਨੂੰ ਅੱਤਵਾਦੀ ਸੰਗਠਨ ਜੈਸ਼-ਏ-ਮੁਹਮੰਦ ਦੇ ਨਾਂ ਹੇਠ ਧਮਕੀ ਵਾਲੀ ਚਿੱਠੀ ਮਿਲੀ ਹੈ। ਇਸ ‘ਚ ਪੰਜਾਬ ਦੇ ਕਈ ਸ਼ਹਿਰਾਂ ਸਮੇਤ 13 ਮਈ ਨੂੰ ਰਾਜਸਥਾਨ ਦੇ ਵੀ ਕਈ ਸ਼ਹਿਰਾਂ ‘ਚ ਧਮਾਕੇ ਕਰਨ ਦੀ ਧਮਕੀ ਦਿੱਤੀ ਹੈ। ਇਸ ਚਿੱਠੀ ‘ਚ ਪੰਜਾਬ ਦੇ ਸਵਰਨ ਮੰਦਰ ਸਣੇ ਕਈ ਧਾਰਮਿਕ ਥਾਂਵਾਂ ਦੇ ਨਾਂ ਸ਼ਾਮਲ ਹਨ।


ਧਮਕੀ ਵਾਲੀ ਚਿੱਠੀ ਮਿਲਦੇ ਹੀ ਪੁਲਿਸ ਵਿਭਾਗ ‘ਚ ਹੜਕੰਪ ਮੱਚ ਗਿਆ ਹੈ। ਇਸ ਤੋਂ ਬਾਅਦ ਪੂਰੇ ਸੂਬੇ ‘ਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਆਈਬੀ ਤੇ ਸਟੇਟ ਇੰਟੈਲੀਜੈਂਸ ਦੀਆਂ ਟੀਮਾਂ ਨੂੰ ਵੀ ਅਲਰਟ ਕਰ ਦਿੱਤਾ ਗਿਆ ਹੈ।

ਲੋਕ ਸਭਾ ਚੋਣਾਂ ‘ਚ ਕਰੀਬ ਮਹੀਨੇ ਦਾ ਸਮਾਂ ਰਹਿ ਗਿਆ ਹੈ ਅਜਿਹੇ ‘ਚ ਪੁਲਿਸ ਨੂੰ ਮਿਲੀ ਧਮਕੀ ਭਰੀ ਚਿੱਠੀ ਨੇ ਸੁਰੱਖਿਆ ਏਜੰਸੀਆਂ ਦੀ ਨੀਂਦ ਉੱਡਾ ਦਿੱਤੀ ਹੈ। ਇਸ ਦੇ ਨਾਲ ਹੀ ਡੀਜੀਪੀ ਦਫ਼ਤਰ ਦੇ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਚਿੱਠੀ ਦੀ ਅਸਲੀਅਤ ਦੀ ਜਾਂਚ ਚੱਲ ਰਹੀ ਹੈ। ਇਸ ਦੇ ਨਾਲ ਹੀ ਪੂਰੇ ਸੂਬੇ ‘ਚ ਪੈਟਰੋਲਿੰਗ ਵਧਾਉਣ ਤੇ ਸਾਰੇ ਵਾਹਨਾਂ ਦੀ ਚੈਕਿੰਗ ਦੇ ਆਦੇਸ਼ ਵੀ ਦੇ ਦਿੱਤੇ ਗਏ ਹਨ।