Punjab News: ਪੰਜਾਬ ‘ਚ ਹਾਈ ਅਲਰਟ, ਚੱਪੇ-ਚੱਪੇ 'ਤੇ ਪੁਲਿਸ ਤਾਇਨਾਤ; ਸਾਰੇ ਹਵਾਈ ਅੱਡਿਆਂ ਸਣੇ ਇਨ੍ਹਾਂ ਸਥਾਨਾਂ ਦੀ ਵਧਾਈ ਗਈ ਸੁਰੱਖਿਆ, ਲੋਕਾਂ 'ਚ ਮੱਚੀ ਤਰਥੱਲੀ...
Punjab News: ਪੰਜਾਬ ਤੋਂ ਅਹਿਮ ਖਬਰ ਸਾਹਮਣੇ ਆ ਰਹੀ ਹੈ, ਜਿਸ ਨੇ ਜਨਤਾ ਵਿਚਾਲੇ ਦਹਿਸ਼ਤ ਫੈਲਾ ਦਿੱਤੀ ਹੈ। ਦੱਸ ਦੇਈਏ ਕਿ ਜਲੰਧਰ ਅਤੇ ਅੰਮ੍ਰਿਤਸਰ 'ਚ ਸੀਮਾ ਸੁਰੱਖਿਆ ਬਲ ਅਤੇ ਫ਼ੌਜ ਦੇ ਕੰਪਲੈਕਸਾਂ ਕੋਲ ਹੋਏ ਬੰਬ ਧਮਾਕਿਆਂ ਤੋਂ...

Punjab News: ਪੰਜਾਬ ਤੋਂ ਅਹਿਮ ਖਬਰ ਸਾਹਮਣੇ ਆ ਰਹੀ ਹੈ, ਜਿਸ ਨੇ ਜਨਤਾ ਵਿਚਾਲੇ ਦਹਿਸ਼ਤ ਫੈਲਾ ਦਿੱਤੀ ਹੈ। ਦੱਸ ਦੇਈਏ ਕਿ ਜਲੰਧਰ ਅਤੇ ਅੰਮ੍ਰਿਤਸਰ 'ਚ ਸੀਮਾ ਸੁਰੱਖਿਆ ਬਲ ਅਤੇ ਫ਼ੌਜ ਦੇ ਕੰਪਲੈਕਸਾਂ ਕੋਲ ਹੋਏ ਬੰਬ ਧਮਾਕਿਆਂ ਤੋਂ ਬਾਅਦ ਸੁਰੱਖਿਆ ਵਿਵਸਥਾ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਸੂਬੇ ਵਿਚ ਸਥਿਤ ਆਦਮਪੁਰ, ਅੰਮ੍ਰਿਤਸਰ, ਮੋਹਾਲੀ, ਹਲਵਾਰਾ ਹਵਾਈ ਅੱਡਿਆਂ ਦੇ ਆਸ-ਪਾਸ ਸੁਰੱਖਿਆ ਵਿਵਸਥਾ ਨੂੰ ਮਜ਼ਬੂਤ ਕਰ ਦਿੱਤਾ ਗਿਆ ਹੈ।
ਅੱਤਵਾਦੀਆਂ ਦਾ ਅਗਲਾ ਨਿਸ਼ਾਨਾ
ਪੰਜਾਬ ਪੁਲਿਸ ਮੁਖੀ ਗੌਰਵ ਯਾਦਵ ਨੇ ਟ੍ਰੇਨਿੰਗ ’ਤੇ ਗਏ ਪੁਲਿਸ ਮੁਲਾਜ਼ਮਾਂ ਨੂੰ ਵੀ ਪ੍ਰਮੁੱਖ ਸ਼ਹਿਰਾਂ 'ਚ ਕਾਨੂੰਨ-ਵਿਵਸਥਾ ਦੀ ਡਿਊਟੀ ’ਤੇ ਆਗਾਮੀ ਹੁਕਮਾਂ ਤਕ ਤਾਇਨਾਤ ਕਰ ਦਿੱਤਾ ਹੈ। ਇਹ ਕਦਮ ਇਸ ਲਈ ਉਠਾਇਆ ਗਿਆ ਹੈ ਕਿਉਂਕਿ ਅੱਤਵਾਦੀਆਂ ਦਾ ਅਗਲਾ ਨਿਸ਼ਾਨਾ ਹਵਾਈ ਅੱਡੇ ਜਾਂ ਹੋਰ ਸੰਵੇਦਨਸ਼ੀਲ ਸਥਾਨ ਹੋ ਸਕਦੇ ਹਨ।
ਪਾਕਿਸਤਾਨ ਅਤੇ ਉਸ ਦੀ ਏਜੰਸੀ ਆਈ. ਐੱਸ. ਆਈ. ਨੇ ਹੁਣ ਪੰਜਾਬ ਨੂੰ ਆਪਣੇ ਨਿਸ਼ਾਨੇ ’ਤੇ ਲੈ ਲਿਆ ਹੈ ਕਿਉਂਕਿ ਇਕ ਤਾਂ ਸੂਬੇ ਵਿਚ ਵਿਧਾਨ ਸਭਾ ਦੀਆਂ ਚੋਣਾਂ ਅਗਲੇ ਕੁਝ ਮਹੀਨਿਆਂ ਵਿਚ ਹੋਣੀਆਂ ਹਨ ਅਤੇ ਦੂਜਾ ਇਸ ਸਮੇਂ ਸਰਕਾਰ ਅਤੇ ਰਾਜਨੀਤਕ ਪਾਰਟੀਆਂ ਦਾ ਧਿਆਨ ਆਪਣੀਆਂ ਸਭਾਵਾਂ ਵੱਲ ਰਹੇਗਾ।
ਵਾਧੂ ਫੋਰਸ ਕੀਤੀ ਗਈ ਤਾਇਨਾਤ
ਡੀ. ਜੀ. ਪੀ. ਗੌਰਵ ਯਾਦਵ ਨੇ ਕਿਹਾ ਕਿ ਅਸੀਂ ਕੋਈ ਵੀ ਜੋਖਮ ਉਠਾਉਣ ਲਈ ਤਿਆਰ ਨਹੀਂ ਹਾਂ, ਇਸ ਲਈ ਵਾਧੂ ਫੋਰਸ ਨੂੰ ਗਤੀਸ਼ੀਲ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸਾਰੇ ਜ਼ਿਲ੍ਹਿਆਂ ਵਿਚ ਨਾਈਟ ਡੋਮੀਨੈਂਸ ਆਪ੍ਰੇਸ਼ਨ ਵੀ ਸ਼ੁਰੂ ਕਰ ਦਿੱਤੇ ਗਏ ਹਨ ਅਤੇ ਇਨ੍ਹਾਂ ਆਪ੍ਰੇਸ਼ਨਾਂ ਵਿਚ ਸਾਰੇ ਪੁਲਿਸ ਕਮਿਸ਼ਨਰਾਂ ਅਤੇ ਐੱਸ. ਐੱਸ. ਪੀਜ਼ ਨੂੰ ਖ਼ੁਦ ਫੀਲਡ ਵਿਚ ਜਾਣ ਦੇ ਹੁਕਮ ਦੇ ਦਿੱਤੇ ਗਏ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Before You Go
ਮਜੀਠੀਆ ਮਾਝੇ ਦਾ ਜਰਨੈਲ ਨਹੀਂ, ਮਾਝੇ ਦੀ ਮੈਲ : CM ਮਾਨ
ਟ੍ਰੈਂਡਿੰਗ ਟੌਪਿਕ





















