Ban on recruitment of Firemen: ਪੰਜਾਬ ਸਰਕਾਰ ਵੱਲੋਂ ਕੱਢੀ ਗਈ 1317 ਫਾਇਰਮੈਨ ਦੀ ਭਰਤੀ 'ਤੇ ਕਾਲੇ ਬੱਦਲ ਛਾ ਗਏ ਹਨ। ਪੰਜਾਬ ਹਰਿਆਣਾ ਹਾਈ ਕੋਰਟ ਨੇ ਇਸ ਭਰਤੀ ਪ੍ਰਕੀਰਿਆ 'ਤੇ ਰੋਕ ਲਗਾ ਦਿੱਤੀ ਹੈ। ਇਸ ਭਰਤੀ ਤਹਿਤ ਫਾਇਰ ਡਰਾਈਵਰ, ਫਾਇਰ ਆਪਰੇਟਰ ਦੀ ਚੋਣ ਕੀਤੀ ਜਾਣੀ ਸੀ। ਜਿਸ ਦੇ ਖਿਲਾਫ਼ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰ ਕੇ ਇਸ ਭਰਤੀ ਵਿੱਚ ਗੜਬੜੀਆਂ ਹੋਣ ਦਾ ਖਦਸ਼ਾ ਜਤਾਇਆ ਗਿਆ। 


ਭਰਤੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ 'ਤੇ ਪੰਜਾਬ-ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਅਤੇ ਹੋਰਨਾਂ ਨੂੰ ਨੋਟਿਸ ਜਾਰੀ ਕਰਕੇ ਜਵਾਬ ਦਾਇਰ ਕਰਨ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਅਗਲੇ ਹੁਕਮਾਂ ਤੱਕ ਭਰਤੀ ਪ੍ਰਕਿਰਿਆ ਨੂੰ ਅੱਗੇ ਵਧਾਉਣ 'ਤੇ ਰੋਕ ਲਗਾ ਦਿੱਤੀ ਗਈ ਹੈ।


ਪਟੀਸ਼ਨ ਦਾਇਰ ਕਰਦਿਆਂ ਗੁਰਿੰਦਰ ਸਿੰਘ ਨੇ ਐਡਵੋਕੇਟ ਅਰੁਣ ਕੁਮਾਰ ਸਵਾਮੀ ਰਾਹੀਂ ਹਾਈਕੋਰਟ ਨੂੰ ਦੱਸਿਆ ਕਿ ਪੰਜਾਬ ਸਰਕਾਰ ਨੇ 1317 ਫਾਇਰਮੈਨਾਂ ਦੀ ਭਰਤੀ ਕੀਤੀ ਹੈ। ਪਟੀਸ਼ਨਰ ਅਤੇ ਹੋਰ ਲੋਕਾਂ ਨੇ ਇਸ ਭਰਤੀ ਲਈ ਅਪਲਾਈ ਕੀਤਾ ਅਤੇ ਭਰਤੀ ਪ੍ਰਕਿਰਿਆ ਵਿੱਚ ਹਿੱਸਾ ਲਿਆ। ਇਸ ਤੋਂ ਬਾਅਦ ਜਦੋਂ ਸਰੀਰਕ ਜਾਂਚ ਦੀ ਗੱਲ ਆਈ ਤਾਂ ਵੱਡੇ ਪੱਧਰ 'ਤੇ ਬੇਨਿਯਮੀਆਂ ਸਾਹਮਣੇ ਆਈਆਂ। ਕੁਝ ਬਿਨੈਕਾਰਾਂ ਨੂੰ ਗੈਰ-ਕਾਨੂੰਨੀ ਢੰਗ ਨਾਲ ਲਾਭ ਦਿੱਤਾ ਗਿਆ ਸੀ ਅਤੇ ਇਸ ਕਾਰਨ ਪਟੀਸ਼ਨਰ ਇਸ ਭਰਤੀ ਤੋਂ ਵਾਂਝੇ ਰਹਿ ਗਏ ਸਨ।



ਇਸ ਵਿਰੁੱਧ ਪਟੀਸ਼ਨਰ ਨੇ ਮੰਗ ਪੱਤਰ ਵੀ ਦਿੱਤਾ ਸੀ ਪਰ ਕੋਈ ਫਾਇਦਾ ਨਹੀਂ ਹੋਇਆ। ਅਜਿਹੀ ਸਥਿਤੀ ਵਿੱਚ ਪਟੀਸ਼ਨਰ ਕੋਲ ਹਾਈ ਕੋਰਟ ਵਿੱਚ ਜਾਣ ਤੋਂ ਇਲਾਵਾ ਕੋਈ ਚਾਰਾ ਨਹੀਂ ਬਚਿਆ। ਪਟੀਸ਼ਨਕਰਤਾ ਪੱਖ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਪੰਜਾਬ-ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਅਤੇ ਹੋਰ ਪ੍ਰਤੀਵਾਦੀਆਂ ਨੂੰ ਨੋਟਿਸ ਜਾਰੀ ਕਰਕੇ ਜਵਾਬ ਦਾਇਰ ਕਰਨ ਦੇ ਹੁਕਮ ਦਿੱਤੇ ਹਨ। 


ਇਸ ਦੌਰਾਨ ਪਟੀਸ਼ਨਰ ਨੇ ਕਿਹਾ ਕਿ ਜੇਕਰ ਭਰਤੀ 'ਤੇ ਰੋਕ ਨਾ ਲਗਾਈ ਗਈ ਤਾਂ ਪਟੀਸ਼ਨ 'ਚ ਕੋਈ ਵੀ ਤਰਕ ਨਹੀਂ ਬਚੇਗਾ। ਇਸ ਕਾਰਨ ਹਾਈ ਕੋਰਟ ਨੇ ਅਗਲੇ ਹੁਕਮਾਂ ਤੱਕ ਭਰਤੀ ਪ੍ਰਕਿਰਿਆ ਨੂੰ ਅੱਗੇ ਵਧਾਉਣ 'ਤੇ ਰੋਕ ਲਗਾ ਦਿੱਤੀ ਹੈ।


 


 


ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।