ਪੜਚੋਲ ਕਰੋ
Advertisement
ਹਾਈਕੋਰਟ ਵੱਲੋਂ ਖਹਿਰਾ ਨੂੰ ਝਟਕਾ, ਫ਼ਾਜ਼ਿਲਕਾ ਅਦਾਲਤ ਹੀ ਕਰੇਗੀ ਫੈਸਲਾ
ਚੰਡੀਗੜ੍ਹ: ਅੱਜ ਸਵੇਰੇ-ਸਵੇਰੇ ਪੰਜਾਬ ਤੇ ਹਰਿਆਣਾ ਉੱਚ ਅਦਾਲਤ ਨੇ ਆਮ ਆਦਮੀ ਪਾਰਟੀ ਦੇ ਲੀਡਰ ਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਨੂੰ ਵੱਡਾ ਝਟਕਾ ਦਿੱਤਾ ਹੈ। ਖਹਿਰਾ ਵੱਲੋਂ ਫ਼ਾਜ਼ਿਲਕਾ ਅਦਾਲਤ ਵੱਲੋਂ ਉਨ੍ਹਾਂ ਵਿਰੁੱਧ ਜਾਰੀ ਕੀਤੇ ਸੰਮਨਾਂ ਨੂੰ ਹਾਈਕੋਰਟ ਵਿੱਚ ਚੁਣੌਤੀ ਦਿੱਤੀ ਗਈ ਸੀ। ਅਦਾਲਤ ਨੇ ਸੁਖਪਾਲ ਖਹਿਰਾ ਵੱਲੋਂ ਦਾਇਰ ਕੀਤੀ ਗਈ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ ਤੇ ਕਿਹਾ ਹੈ ਕਿ ਇਸ ਬਾਰੇ ਫ਼ਾਜ਼ਿਲਕਾ ਜ਼ਿਲ੍ਹਾ ਅਦਾਲਤ ਹੀ ਫੈਸਲਾ ਕਰੇ।
ਖਹਿਰਾ ਨੇ ਬੀਤੇ ਦਿਨੀਂ ਹਾਈਕੋਰਟ ਵਿੱਚ ਫ਼ਾਜ਼ਿਲਕਾ ਅਦਾਲਤ ਵੱਲੋਂ ਜਾਰੀ ਗ਼ੈਰ-ਜ਼ਮਾਨਤੀ ਵਾਰੰਟ ਨੂੰ ਚੁਨੌਤੀ ਦਿੱਤੀ ਸੀ। ਹਾਈਕੋਰਟ ਨੇ ਬੀਤੇ 6 ਨਵੰਬਰ ਨੂੰ ਖਹਿਰਾ ਦੀ ਗ੍ਰਿਫਤਾਰੀ 'ਤੇ ਤਾਂ ਰੋਕ ਲਾ ਦਿੱਤੀ ਸੀ। ਇਸ ਤੋਂ ਬਾਅਦ ਖਹਿਰਾ ਨੇ ਅਦਾਲਤ ਵਿੱਚ ਇਹ ਕਿਹਾ ਸੀ ਕਿ ਉਸ ਵਿਰੁੱਧ ਕੋਈ ਅਦਾਲਤੀ ਕਾਰਵਾਈ ਨਹੀਂ ਬਣਦੀ। ਉੱਚ ਅਦਾਲਤ ਵੱਲੋਂ ਅੱਜ ਖਹਿਰਾ ਦੀ ਇਸ ਪਟੀਸ਼ਨ 'ਤੇ ਫੈਸਲਾ ਸੁਣਾਉਂਦਿਆਂ ਖਹਿਰਾ ਦੀ ਮਾਮਲੇ ਦੀ ਨਜ਼ਰਸਾਨੀ ਕਰਨ ਸਬੰਧੀ ਪਾਈ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ ਤੇ ਫ਼ਾਜ਼ਿਲਕਾ ਅਦਾਲਤ ਨੂੰ ਕਿਹਾ ਹੈ ਕਿ ਉਹ ਬਣਦੀ ਕਾਰਵਾਈ ਕਰੇ।
ਜ਼ਿਕਰਯੋਗ ਹੈ ਕਿ ਫ਼ਾਜ਼ਿਲਕਾ ਅਦਾਲਤ ਨੇ ਡਰੱਗ ਤਸਕਰੀ ਕੇਸ ਵਿੱਚ ਖਹਿਰਾ ਨੂੰ 30 ਨਵੰਬਰ ਨੂੰ ਅਦਾਲਤ ਵਿੱਚ ਪੇਸ਼ ਹੋਣ ਲਈ ਕਿਹਾ ਹੋਇਆ ਹੈ। ਹਾਲਾਂਕਿ, ਅਦਾਲਤ ਵੱਲੋਂ ਜਾਰੀ ਗ਼ੈਰ-ਜ਼ਮਾਨਤੀ ਵਾਰੰਟ ਨੂੰ ਹਾਈਕੋਰਟ ਨੇ ਪਹਿਲਾਂ ਹੀ ਰੱਦ ਕਰ ਦਿੱਤਾ ਸੀ। ਫਿਲਹਾਲ ਮਾਮਲਾ ਫ਼ਾਜ਼ਿਲਕਾ ਅਦਾਲਤ ਵਿੱਚ ਸੁਣਵਾਈ ਅਧੀਨ ਜਾਰੀ ਰਹੇਗਾ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਰਾਸ਼ੀਫਲ
ਕ੍ਰਿਕਟ
ਪੰਜਾਬ
Advertisement