ਹਾਈ ਕੋਰਟ ਵੱਲੋਂ ਬਹਿਬਲ ਕਲਾਂ ਦੀ ਜਾਂਚ ਵਿਰੁਧ ਪਟੀਸ਼ਨਾਂ ਰੱਦ, ਸੀਐਮ ਮਾਨ ਬੋਲੇ ਦੋਸ਼ੀਆਂ ਖਿਲਾਫ ਸਖਤ ਸਜ਼ਾ ਦਾ ਰਾਹ ਪੱਧਰਾ ਹੋਇਆ
ਬਹਿਬਲ ਕਲਾਂ ਗੋਲੀ ਕਾਂਡ ਮਾਮਲੇ 'ਚ ਪੰਜਾਬ ਹਰਿਆਣਾ ਹਾਈ ਕੋਰਟ 'ਚ ਪੁਲਿਸ ਜਾਂਚ ਵਿਰੁਧ ਦਾਇਰ ਪਟੀਸ਼ਨਾਂ ਨੂੰ ਖਰਜ ਕਰ ਦਿੱਤਾ ਗਿਆ।
ਚੰਡੀਗੜ੍ਹ: ਬਹਿਬਲ ਕਲਾਂ ਗੋਲੀ ਕਾਂਡ ਮਾਮਲੇ 'ਚ ਪੰਜਾਬ ਹਰਿਆਣਾ ਹਾਈ ਕੋਰਟ 'ਚ ਪੁਲਿਸ ਜਾਂਚ ਵਿਰੁਧ ਦਾਇਰ ਪਟੀਸ਼ਨਾਂ ਨੂੰ ਖਰਜ ਕਰ ਦਿੱਤਾ ਗਿਆ।ਐਡਵੋਕੇਟ ਜਨਰਲ ਦੀ ਦਲੀਲ ਨੂੰ ਸਵੀਕਾਰ ਕਰਦੇ ਹੋਏ ਅਦਾਲਤ ਨੇ ਕਿਹਾ ਕਿ ਮਜ਼ਬੂਤ ਸ਼ੱਕ ਦੇ ਆਧਾਰ 'ਤੇ ਵੀ ਦੋਸ਼ ਆਇਦ ਕੀਤੇ ਜਾ ਸਕਦੇ ਹਨ।ਇਸ ਲਈ ਅਦਾਲਤ ਨੇ ਕਸੂਰਵਾਰ ਪੁਲਿਸ ਮੁਲਾਜ਼ਮਾਂ ਵੱਲੋਂ ਹੇਠਲੀ ਅਦਾਲਤ 'ਚ ਪੇਸ਼ ਕੀਤੇ ਚਲਾਨ ਨੂੰ ਰੱਦ ਕਰ ਲਈ ਦਾਇਰ ਪਟੀਸ਼ਨਾਂ ਨੂੰ ਖ਼ਾਰਜ ਕਰ ਦਿੱਤਾ ਗਿਆ।
ਇਸ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬਹਿਬਲ ਕਲਾਂ ਗੋਲੀਕਾਂਡ ਦੀ ਐਫਆਈਆਰ ਅਤੇ ਜਾਂਚ ਨੂੰ ਰੱਦ ਕਰਨ ਦੀ ਮੰਗ ਕਰਨ ਵਾਲੀਆਂ ਪਟੀਸ਼ਨਾਂ ਦੇ ਇੱਕ ਸਮੂਹ ਨੂੰ ਖਾਰਜ ਕਰਨ ਵਾਲੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਫੈਸਲੇ ਦੀ ਸ਼ਲਾਘਾ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਇਸ ਫੈਸਲੇ ਨਾਲ ਸਰਕਾਰ ਵੱਲੋਂ ਦੋਸ਼ੀ ਪੁਲਿਸ ਮੁਲਾਜ਼ਮ ਖਿਲਾਫ ਸਖਤ ਸਜ਼ਾ ਦੀ ਮੰਗ ਕਰਨ ਦਾ ਰਾਹ ਪੱਧਰਾ ਹੋ ਗਿਆ ਹੈ।
CM @BhagwantMann hailed the verdict of Punjab & Haryana High Court dismissing a bunch of petitions seeking quashing of FIR and Investigation conducted into Behbal Kalan firing. CM said that the verdict has paved way for Govt to seek strict punishment against the policeman accused pic.twitter.com/hRrF4EY7sA
— Government of Punjab (@PunjabGovtIndia) July 5, 2022
ਪੁਲਿਸ ਅਧਿਕਾਰੀ ਪਰਮਰਾਜ ਉਮਰਾਨੰਗਲ, ਸੁਮੇਧ ਸੈਣੀ ਅਤੇ ਗੁਰਦੀਪ ਸਿੰਘ ਵੱਲੋਂ ਹਾਈ ਕੋਰਟ 'ਚ ਇਹ ਪਟੀਸ਼ਨਾਂ ਪਾਈਆਂ ਗਈਆਂ ਸੀ। ਜਿਸਨੂੰ ਰੱਦ ਕਰ ਦਿੱਤਾ ਗਿਆ ਹੈ।ਹਾਈ ਕੋਰਟ ਨੇ ਪਟੀਸ਼ਨਰਾਂ ਨੂੰ ਹੇਠਲੀ ਅਦਾਲਤ 'ਚ ਜਾਣ ਲਈ ਕਿਹਾ ਹੈ।
ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ
ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :