ਪੜਚੋਲ ਕਰੋ

ਪੰਚਾਇਤੀ ਜ਼ਮੀਨ ਖਾਲੀ ਨਾਂ ਕਰਵਾਉਣ 'ਤੇ ਪੰਜਾਬ ਸਰਕਾਰ ਨੂੰ ਹਾਈਕੋਰਟ ਨੇ ਠੋਕਿਆ ਹਜ਼ਾਰਾਂ ਦਾ ਜ਼ੁਰਮਾਨਾ

Panchayat land: ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਗੁਰਦਾਸਪੁਰ ਜਿਲ੍ਹੇ ਦੇ ਅਧੀਨ ਆਉਂਦੇ ਵਿਧਾਨ ਸਭਾ ਹਲਕਾ ਕਾਦੀਆਂ ਦੇ ਕਸਬਾ "ਕਾਹਨੂੰਵਾਨ" ਦੀ...

Panchayat land: ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਗੁਰਦਾਸਪੁਰ ਜਿਲ੍ਹੇ ਦੇ ਅਧੀਨ ਆਉਂਦੇ ਵਿਧਾਨ ਸਭਾ ਹਲਕਾ ਕਾਦੀਆਂ ਦੇ ਕਸਬਾ "ਕਾਹਨੂੰਵਾਨ" ਦੀ ਸ਼ਾਮਲਾਤ ਜ਼ਮੀਨ 'ਤੇ ਹੋਏ ਨਜਾਇਜ਼ ਕਬਜ਼ੇ ਦੇ ਮੁੱਦੇ ਨੂੰ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਬੜੇ ਜ਼ੋਰ ਨਾਲ ਉਠਾਇਆ ਗਿਆ ਸੀ। ਉਨ੍ਹਾਂ ਸੈਸ਼ਨ ਦੌਰਾਨ ਪੰਜਾਬ ਸਰਕਾਰ ਨੂੰ ਜਾਣੂ ਕਰਵਾਇਆ ਸੀ ਕਿ ਕਾਹਨੂੰਵਾਨ ਦੀ ਪੰਚਾਇਤੀ ਜਮੀਨ ਉੱਪਰ ਨਜਾਇਜ਼ ਕਬਜ਼ਾ ਕੀਤਾ ਗਿਆ ਹੈ ਅਤੇ ਮੰਗ ਕੀਤੀ ਸੀ ਕਿ ਇਸ ਨੂੰ ਖ਼ਾਲੀ ਕਰਵਾਇਆ ਜਾਵੇ।

ਵਿਧਾਨ ਸਭਾ ਦੇ ਸ਼ੈਸਨ ਦੌਰਾਨ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਾਹਨੂੰਵਾਨ ਦੀ ਇਸ ਪੰਚਾਇਤੀ ਜ਼ਮੀਨ ਨੂੰ ਖਾਲੀ ਕਰਵਾਉਣ ਦਾ ਭਰੋਸਾ ਦਿੱਤਾ ਸੀ ਲੇਕਿਨ ਹੁਣ ਤੱਕ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ, ਇਸੇ ਨੂੰ ਆਧਾਰ ਬਣਾ ਕੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਹਾਈ ਕੋਰਟ ਦਾ ਰੁਖ਼ ਕੀਤਾ ਸੀ ਜਿਸ ‘ਤੇ ਹਾਈਕੋਰਟ ਦੇ ਵਾਰ-ਵਾਰ ਹੁਕਮਾਂ ਦੇ ਬਾਵਜ਼ੂਦ ਸਰਕਾਰ ਦੇ ਮੰਤਰੀ ਅਤੇ ਅਧਿਕਾਰੀਆਂ ਨੇ ਕੋਈ ਗੰਭੀਰਤਾ ਨਹੀਂ ਦਿਖਾਈ ਅਤੇ ਪੰਚਾਇਤ ਵਿਭਾਗ ਆਪਣਾ ਪੱਖ ਰੱਖਣ ਤੋਂ ਅਸੱਮਰਥ ਰਿਹਾ, ਜਿਸ ਦਾ ਗੰਭੀਰ ਨੋਟਿਸ ਲੈੰਦਿਆਂ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ 1 ਅਪ੍ਰੈਲ 2024 ਨੂੰ ਇਸ ਕੇਸ ਦੀ ਸੁਣਵਾਈ ਦੌਰਾਨ ਪੰਚਾਇਤ ਵਿਭਾਗ ਨੂੰ 10,000 ਰੁਪਏ ਦਾ ਜ਼ੁਰਮਾਨਾ ਕਰਦੇ ਹੋਏ, ਇਸ ਕੇਸ ਦੀ ਸੁਣਵਾਈ ਦੀ ਅਗਲੀ ਤਾਰੀਖ਼ 24 ਜੁਲਾਈ, 2024 ਮੁਕੱਰਰ ਕਰ ਦਿੱਤੀ ਹੈ।

ਬਾਜਵਾ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਡੇ ਵੱਡੇ ਦਾਅਵੇ ਕਰਦੀ ਨਹੀ ਥੱਕਦੀ ਕਿ ਪੰਜਾਬ ਵਿੱਚ ਪੰਚਾਇਤੀ ਜਮੀਨਾਂ ‘ਤੇ ਕੀਤੇ ਗਏ ਨਾਜਾਇਜ਼ ਕਬਜ਼ੇ ਸਰਕਾਰ ਵੱਲੋਂ ਛੁਡਵਾਏ ਜਾ ਰਹੇ ਹਨ। ਹੁਣ ਮਾਨਯੋਗ ਹਾਈ ਕੋਰਟ ਨੇ ਆਪ ਸਰਕਾਰ ਦੀ ਦੋਗਲੀ ਪਾਲਿਸੀ ਬੇਨਕਾਬ ਕਰ ਦਿੱਤੀ ਹੈ ਅਤੇ ਸੱਚ ਲੋਕਾਂ ਦੀ ਕਚਿਹਰੀ ਵਿਚ ਸਾਹਮਣੇ ਆਇਆ ਹੈ ਕਿ ਅਜਿਹੇ ਮਾਮਲਿਆ ਵਿੱਚ ਆਪ ਸਰਕਾਰ ਕਿੰਨੀ ਕੁ ਗੰਭੀਰ ਹੈ?

ਹਲਕਾ ਕਾਦੀਆਂ ਤੋਂ ਵਿਧਾਇਕ ਬਾਜਵਾ ਨੇ ਕਿਹਾ ਕਿ ਕਾਹਨੂੰਵਾਨ ਵਿੱਚ ਪੰਚਾਇਤੀ ਜ਼ਮੀਨ 'ਤੇ ਹੋਏ ਨਜ਼ਾਇਜ਼ ਕਬਜ਼ੇ ਨੂੰ ਛੁਡਵਾਉਣ ਲਈ ਪੰਚਾਇਤ ਮੰਤਰੀ ਵੱਲੋ ਵਿਧਾਨ ਸਭਾ ‘ਚ ਦਿੱਤੇ ਗਏ ਭਰੋਸੇ ਅਤੇ ਮਾਨਯੋਗ ਹਾਈਕੋਰਟ ਵੱਲੋ ਕੀਤੇ ਗਏ ਹੁਕਮਾਂ ਦੀ ਪਾਲਣਾ ਕਰਵਾਉਣ ਲਈ ਉਨ੍ਹਾਂ ਦੁਆਰਾ ਹੁਣ ਵਿਧਾਨ ਸਭਾ ਦੇ ਸਪੀਕਰ, ਪੰਚਾਇਤ ਮੰਤਰੀ ਅਤੇ ਵਿਭਾਗ ਦੇ ਅਧਿਕਾਰੀਆਂ ਨੂੰ ਪੱਤਰ ਲਿਖੇ ਗਏ ਹਨ। ਹੁਣ ਵੇਖਦੇ ਹਾਂ ਕਿ ਪੰਜਾਬ ਦੀ ਆਪ ਸਰਕਾਰ ਇਹ ਨਜ਼ਾਇਜ ਕਬਜ਼ਾ ਕਦੋਂ ਤੱਕ ਛੁਡਵਾਉਦੀ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅੱਜ ਪੰਜਾਬ ਦੌਰੇ ‘ਤੇ, ਬਠਿੰਡਾ ਅਤੇ ਮੋਹਾਲੀ ਜਾਣਗੇ, ਇਹ ਰਸਤੇ ਰਹਿਣਗੇ ਬੰਦ, ਨੋ ਫਲਾਇੰਗ ਜ਼ੋਨ ਐਲਾਨਿਆ

Canada News: ਕੀ ਟਰੰਪ ਦੇ ਨਕਸ਼ੇ ਕਦਮਾਂ 'ਤੇ ਚੱਲਣਗੇ ਕੈਨੇਡਾ ਦੇ ਨਵੇਂ PM, ਗੈਰ-ਕਾਨੂੰਨੀ ਭਾਰਤੀਆਂ ਨੂੰ ਕੱਢਣਗੇ ਦੇਸ਼ ਤੋਂ ਬਾਹਰ? ਦਿੱਤਾ ਵੱਡਾ ਬਿਆਨ

Punjab News: ਪਟਿਆਲਾ ਪੁਲਿਸ ਦਾ ਵੱਡਾ ਐਕਸ਼ਨ! ਇਨਕਾਊਂਟਰ ਦੌਰਾਨ ਬੰਬੀਹਾ ਗਰੁੱਪ ਦਾ ਗੈਂਗਸਟਰ ਜ਼ਖ਼ਮੀ, ਰਿਵਾਲਵਰ ਸਣੇ ਨਸ਼ੀਲੇ ਪਦਾਰਥ ਬਰਾਮਦ

ਵੱਡਾ ਹਾਦਸਾ! ਫੁੱਟਬਾਲ ਖਿਡਾਰੀਆਂ ਨਾਲ ਭਰੀ ਕਿਸ਼ਤੀ ਨਦੀ 'ਚ ਪਲਟੀ, 25 ਲੋਕਾਂ ਦੀ ਮੌਤ
ਵੱਡਾ ਹਾਦਸਾ! ਫੁੱਟਬਾਲ ਖਿਡਾਰੀਆਂ ਨਾਲ ਭਰੀ ਕਿਸ਼ਤੀ ਨਦੀ 'ਚ ਪਲਟੀ, 25 ਲੋਕਾਂ ਦੀ ਮੌਤ
Advertisement
ABP Premium

ਵੀਡੀਓਜ਼

New Canada PM Mark Carney| ਇੰਤਜ਼ਾਰ ਹੋਇਆ ਖਤਮ! ਕੈਨੇਡਾ ਨੂੰ ਮਿਲਿਆ ਨਵਾਂ ਪ੍ਰਧਾਨ ਮੰਤਰੀਜਥੇਦਾਰ ਦੀ ਤਾਜਪੋਸ਼ੀ ਦੌਰਾਨ ਮਰਿਆਦਾ ਦੀ ਉਲੰਘਣਾ, ਨਿਹੰਗ ਜਥੇਬੰਦੀਆਂ ਦਾ ਦਾਅਵਾCM Bhagwant Mann ਦੇ ਮੰਤਰੀਆਂ ਖਿਲਾਫ਼ ਕਿਸਾਨਾਂ ਦਾ ਹੱਲਾ ਬੋਲ|Joginder Ugraha| KISAN|Sayunkat Kisan Morcha|Jathedar Kuldeep Singh Gargaj ਦੀ ਤਾਜਪੋਸ਼ੀ ਦੌਰਾਨ ਮਰਿਆਦਾ ਦੀ ਉਲੰਘਣਾ, ਨਿਹੰਗ ਜਥੇਬੰਦੀਆਂ ਦਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅੱਜ ਪੰਜਾਬ ਦੌਰੇ ‘ਤੇ, ਬਠਿੰਡਾ ਅਤੇ ਮੋਹਾਲੀ ਜਾਣਗੇ, ਇਹ ਰਸਤੇ ਰਹਿਣਗੇ ਬੰਦ, ਨੋ ਫਲਾਇੰਗ ਜ਼ੋਨ ਐਲਾਨਿਆ
ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅੱਜ ਪੰਜਾਬ ਦੌਰੇ ‘ਤੇ, ਬਠਿੰਡਾ ਅਤੇ ਮੋਹਾਲੀ ਜਾਣਗੇ, ਇਹ ਰਸਤੇ ਰਹਿਣਗੇ ਬੰਦ, ਨੋ ਫਲਾਇੰਗ ਜ਼ੋਨ ਐਲਾਨਿਆ
Canada News: ਕੀ ਟਰੰਪ ਦੇ ਨਕਸ਼ੇ ਕਦਮਾਂ 'ਤੇ ਚੱਲਣਗੇ ਕੈਨੇਡਾ ਦੇ ਨਵੇਂ PM, ਗੈਰ-ਕਾਨੂੰਨੀ ਭਾਰਤੀਆਂ ਨੂੰ ਕੱਢਣਗੇ ਦੇਸ਼ ਤੋਂ ਬਾਹਰ? ਦਿੱਤਾ ਵੱਡਾ ਬਿਆਨ
Canada News: ਕੀ ਟਰੰਪ ਦੇ ਨਕਸ਼ੇ ਕਦਮਾਂ 'ਤੇ ਚੱਲਣਗੇ ਕੈਨੇਡਾ ਦੇ ਨਵੇਂ PM, ਗੈਰ-ਕਾਨੂੰਨੀ ਭਾਰਤੀਆਂ ਨੂੰ ਕੱਢਣਗੇ ਦੇਸ਼ ਤੋਂ ਬਾਹਰ? ਦਿੱਤਾ ਵੱਡਾ ਬਿਆਨ
Punjab News: ਪਟਿਆਲਾ ਪੁਲਿਸ ਦਾ ਵੱਡਾ ਐਕਸ਼ਨ! ਇਨਕਾਊਂਟਰ ਦੌਰਾਨ ਬੰਬੀਹਾ ਗਰੁੱਪ ਦਾ ਗੈਂਗਸਟਰ ਜ਼ਖ਼ਮੀ, ਰਿਵਾਲਵਰ ਸਣੇ ਨਸ਼ੀਲੇ ਪਦਾਰਥ ਬਰਾਮਦ
Punjab News: ਪਟਿਆਲਾ ਪੁਲਿਸ ਦਾ ਵੱਡਾ ਐਕਸ਼ਨ! ਇਨਕਾਊਂਟਰ ਦੌਰਾਨ ਬੰਬੀਹਾ ਗਰੁੱਪ ਦਾ ਗੈਂਗਸਟਰ ਜ਼ਖ਼ਮੀ, ਰਿਵਾਲਵਰ ਸਣੇ ਨਸ਼ੀਲੇ ਪਦਾਰਥ ਬਰਾਮਦ
ਵੱਡਾ ਹਾਦਸਾ! ਫੁੱਟਬਾਲ ਖਿਡਾਰੀਆਂ ਨਾਲ ਭਰੀ ਕਿਸ਼ਤੀ ਨਦੀ 'ਚ ਪਲਟੀ, 25 ਲੋਕਾਂ ਦੀ ਮੌਤ
ਵੱਡਾ ਹਾਦਸਾ! ਫੁੱਟਬਾਲ ਖਿਡਾਰੀਆਂ ਨਾਲ ਭਰੀ ਕਿਸ਼ਤੀ ਨਦੀ 'ਚ ਪਲਟੀ, 25 ਲੋਕਾਂ ਦੀ ਮੌਤ
ਦੋ ਸਮੁੰਦਰੀ ਜਹਾਜ਼ਾਂ ਦੀ ਟੱਕਰ, ਅੱਗ ਲੱਗਣ ਕਾਰਨ 32 ਲੋਕ ਜ਼ਖ਼ਮੀ

ਅਕਾਲੀ ਦਲ ਦੀ ਹਿਤੈਸ਼ੀ ਲੀਡਰਸ਼ਿਪ ਨੇ ਪੰਥਕ ਰੌਸ਼ਨੀ ਲਈ ਸੱਤ ਮਤੇ ਕੀਤੇ ਪਾਸ

ED ਦੀ ਟੀਮ 'ਤੇ ਹਮਲਾ, ਛਾਪੇਮਾਰੀ ਤੋਂ ਬਾਅਦ ਘਰ ਤੋਂ ਨਿਕਲਦਾ ਹੋਇਆ ਕੀਤਾ Attack

ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰੇਗੀ ਪੰਜਾਬ ਪੁਲਿਸ ! 24 ਨਸ਼ਾ ਤਸਕਰਾਂ ਦੇ ਢਹਿ ਢੇਰੀ ਕੀਤੇ ਘਰ, 19 ਤਸਕਰ ਗੋਲੀ ਲੱਗਣ ਨਾਲ ਜ਼ਖਮੀ

Embed widget