ਦਰਅਸਲ ਸੁਪਰੀਮ ਕੋਰਟ ਤੋਂ ਮੁਲਤਾਨੀ ਕੇਸ ਵਿੱਚ ਮਿਲੀ ਆਰਜ਼ੀ ਜ਼ਮਾਨਤ ਮਗਰੋਂ ਪੰਜਾਬ ਪੁਲਿਸ ਨੇ ਸੈਣੀ ਖਿਲਾਫ ਮੁੜ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਸੀ। ਮੁਹਾਲੀ ਪੁਲਿਸ ਨੇ ਸੇਵਾਮੁਕਤ ਆਈਏਐਸ ਅਫ਼ਸਰ ਦੇ ਪੁੱਤਰ ਤੇ ਸਿਟਕੋ ਦੇ ਜੂਨੀਅਰ ਇੰਜਨੀਅਰ (ਜੇਈ) ਬਲਵੰਤ ਸਿੰਘ ਮੁਲਤਾਨੀ ਨੂੰ ਅਗਵਾ ਤੇ ਲਾਪਤਾ ਕਰਨ ਦੇ ਕੇਸ ਵਿੱਚ ਸੈਣੀ ਤਲਬ ਕੀਤਾ ਸੀ। ਸੈਣੀ ਨੂੰ ਨੋਟਿਸ ਜਾਰੀ ਕਰਕੇ ਅੱਜ ਮਟੌਰ ਥਾਣੇ ਵਿੱਚ ‘ਸਿਟ’ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਸੀ।
ਯਾਦ ਰਹੇ ਸੈਣੀ ਖਿਲਾਫ ਤਿੰਨ ਦਹਾਕੇ ਪਹਿਲਾਂ ਮੁਲਤਾਨੀ ਨੂੰ ਅਗਵਾ ਕਰਨ ਮਗਰੋਂ ਭੇਤਭਰੀ ਹਾਲਤ ਵਿੱਚ ਲਾਪਤਾ ਕਰਨ ਜਿਹੇ ਗੰਭੀਰ ਦੋਸ਼ਾਂ ਤਹਿਤ ਕੇਸ ਚੱਲ ਰਿਹਾ ਹੈ। ਪੁਲਿਸ ਸੈਣੀ ਦੀ ਗ੍ਰਿਫਤਾਰੀ ਚਾਹੁੰਦੀ ਸੀ ਪਰ ਸਪਰੀਮ ਕੋਰਟ ਨੇ ਸਾਬਕਾ ਡੀਜੀਪੀ ਨੂੰ ਆਰਜ਼ੀ ਰਾਹਤ ਦੇ ਦਿੱਤੀ ਸੀ। ਅਦਾਲਤ ਨੇ ਸੈਣੀ ਨੂੰ ਜਾਂਚ ਵਿੱਚ ਸ਼ਾਮਲ ਹੋਣ ਦੇ ਆਦੇਸ਼ ਦਿੱਤੇ ਸੀ। ਇਸ ਲਈ ਸੈਣੀ ਨੂੰ ਖਤਰਾ ਸੀ ਕਿ ਉਨ੍ਹਾਂ ਦੀ ਕਿਸੇ ਹੋਰ ਕੇਸ ਵਿੱਚ ਗ੍ਰਿਫਤਾਰੀ ਹੋ ਸਕਦੀ ਹੈ।