ਚੰਡੀਗੜ੍ਹ: ਪੰਜਾਬ ਤੇ ਹਰਿਆਣਾ ਹਈ ਕੋਰਟ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੀਨੀਅਰ ਲੀਡਰ ਤੇਜਿੰਦਰਪਾਲ ਸਿੰਘ ਬੱਗਾ ਨੂੰ ਵੱਡੀ ਰਾਹਤ ਦਿੰਦਿਆਂ ਉਸ ਦੀ ਗ੍ਰਿਫ਼ਤਾਰੀ ’ਤੇ 5 ਜੁਲਾਈ ਤੱਕ ਰੋਕ ਲਗਾ ਦਿੱਤੀ ਹੈ। ਬੱਗਾ ਵਿਰੁੱਧ ਮੁਹਾਲੀ ਸਥਿਤ ਪੰਜਾਬ ਪੁਲਿਸ ਦੇ ਸਟੇਟ ਸਾਈਬਰ ਸੈੱਲ ਥਾਣੇ ਵਿੱਚ ਅਪਰਾਧਿਕ ਪਰਚਾ ਦਰਜ ਕੀਤਾ ਗਿਆ ਸੀ।
ਮੁਹਾਲੀ ਪੁਲਿਸ ਨੇ ਇਸ ਮਾਮਲੇ ਵਿੱਚ ਉਸ ਦੀ ਗ੍ਰਿਫ਼ਤਾਰੀ ਪਾ ਲਈ ਸੀ ਪਰ ਕੁਝ ਘੰਟਿਆਂ ਮਗਰੋਂ ਦਿੱਲੀ ਪੁਲੀਸ ਨੇ ਉਸ ਨੂੰ ਜਬਰਦਸਤੀ ਰਿਹਾਅ ਕਰਵਾ ਲਿਆ ਸੀ, ਜਿਥੇ ਵਿਰੋਧੀ ਪਾਰਟੀਆਂ ਨੇ ਪੰਜਾਬ ਦੀ ਆਪ ਸਰਕਾਰ ’ਤੇ ਨਿਸ਼ਾਨਾ ਸਾਧਿਆ ਹੈ, ਉੱਥੇ ਸਰਕਾ ਦੀ ਪੁਲੀਸ ਦੇ ਕੰਮ ਦੀ ਸਿੱਧੀ ਦਖ਼ਲਅੰਦਾਜ਼ੀ ਕਰਨ ’ਤੇ ਵੀ ਸਵਾਲ ਉੱਠਣੇ ਸ਼ੁਰੂ ਹੋ ਗਏ ਹਨ।
ਪਿਛਲੇ ਦਿਨੀਂ ਮੁਹਾਲੀ ਅਦਾਲਤ ਨੇ ਬੱਗਾ ਦੇ ਗ੍ਰਿਫ਼ਤਾਰੀ ਵਰੰਟ ਜਾਰੀ ਕੀਤੇ ਗਏ ਸੀ ਪਰ ਉਸੇ ਰਾਤ ਭਾਜਪਾ ਆਗੂ ਨੇ ਹਾਈ ਕੋਰਟ ਦਾ ਬੂਹਾ ਖੜਕਾਉਂਦਿਆਂ ਮੁਹਾਲੀ ਅਦਾਲਤ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਗਈ ਤੇ ਉੱਚ ਅਦਾਲਤ ਨੇ ਰਾਤ ਨੂੰ ਹੀ ਇਸ ਕੇਸ ਦੀ ਸੁਣਵਾਈ ਕਰਦਿਆਂ ਬੱਗਾ ਦੀ ਗ੍ਰਿਫ਼ਤਾਰੀ ’ਤੇ ਅੱਜ ਤੱਕ (10 ਮਈ) ਰੋਕ ਲਗਾਈ ਗਈ ਸੀ। ਅੱਜ ਅਦਾਲਤ ਨੇ ਭਾਜਪਾ ਆਗੂ ਨੂੰ ਵੱਡੀ ਰਾਹਤ ਦਿੰਦਿਆਂ ਉਸ ਦੀ ਗ੍ਰਿਫ਼ਤਾਰੀ ’ਤੇ 5 ਜੁਲਾਈ ਤੱਕ ਰੋਕ ਲਗਾ ਦਿੱਤੀ ਹੈ।
ਦੱਸ ਦਈਏ ਕਿ ਦਿੱਲੀ ਬੀਜੇਪੀ ਦੇ ਲੀਡਰ ਤਜਿੰਦਰ ਬੱਗਾ ਮਾਮਲੇ ਦੀ ਸੁਣਵਾਈ ਅੱਜ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਹੋਈ। ਇਸ ਦੌਰਾਨ ਦਿੱਲੀ ਤੇ ਹਰਿਆਣਾ ਵਿੱਚ ਪੰਜਾਬ ਪੁਲਿਸ ਦੀ ਹਿਰਾਸਤ ਨੂੰ ਲੈ ਕੇ ਬਹਿਸ ਹੋਈ। ਸੁਣਵਾਈ ਮਗਰੋਂ ਬੱਗਾ ਦੀ ਗ੍ਰਿਫਤਾਰੀ ਬਾਰੇ ਅਜੇ ਕੋਈ ਫੈਸਲਾ ਨਹੀਂ ਹੋਇਆ। ਸੁਣਵਾਈ ਦੈਰਾਨ ਦਿੱਲੀ ਪੁਲਿਸ, ਹਰਿਆਣਾ ਤੇ ਪੰਜਾਬ ਸਰਕਾਰ ਦੇ ਵਕੀਲਾਂ ਵਿੱਚ ਬਹਿਸ ਹੋਈ। ਬੱਗਾ ਵੱਲੋਂ ਅਰਵਿੰਦ ਕੇਜਰੀਵਾਲ ਖਿਲਾਫ ਕੀਤੀ ਗਈ ਟਿੱਪਣੀ ਤੋਂ ਬਾਅਦ ਮੋਹਾਲੀ ਦੇ ਸਟੇਟ ਸਾਈਬਰ ਕ੍ਰਾਈਮ ਥਾਣੇ 'ਚ ਮਾਮਲਾ ਦਰਜ ਕੀਤਾ ਗਿਆ ਸੀ।
ਬੱਗਾ ਨੂੰ ਪੰਜਾਬ ਪੁਲਿਸ ਨੇ ਦਿੱਲੀ ਤੋਂ ਗ੍ਰਿਫ਼ਤਾਰ ਕੀਤਾ ਸੀ। ਜਦੋਂ ਉਸ ਨੂੰ ਪੰਜਾਬ ਦੀ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਜਾ ਰਿਹਾ ਸੀ ਤਾਂ ਹਰਿਆਣਾ ਪੁਲਿਸ ਨੇ ਪੰਜਾਬ ਪੁਲਿਸ ਨੂੰ ਕੁਰੂਕਸ਼ੇਤਰ ਵਿੱਚ ਰੋਕ ਲਿਆ। ਹਰਿਆਣਾ ਪੁਲਿਸ ਨੇ ਤਰਕ ਦਿੱਤਾ ਕਿ ਇਹ ਕਾਰਵਾਈ ਦਿੱਲੀ ਪੁਲਿਸ ਦੇ ਸੰਦੇਸ਼ 'ਤੇ ਕੀਤੀ ਗਈ ਹੈ। ਇਸ ਤੋਂ ਬਾਅਦ ਦਿੱਲੀ ਪੁਲਿਸ ਕੁਰੂਕਸ਼ੇਤਰ ਪਹੁੰਚੀ ਤੇ ਬੱਗਾ ਨੂੰ ਆਪਣੇ ਨਾਲ ਦਿੱਲੀ ਲੈ ਗਈ।