ਪੰਜਾਬ ਸਰਕਾਰ ਵੱਲੋਂ 1158 ਸਹਾਇਕ ਪ੍ਰੋਫੈਸਰ/ਲਾਇਬ੍ਰੇਰੀਅਨ ਦੀ ਭਰਤੀ ਸਬੰਧੀ ਦਾਇਰ ਰਿਵਿਊ ਪਟੀਸ਼ਨ ਉੱਤੇ ਅੱਜ ਯਾਨੀ 29 ਨਵੰਬਰ, 2023 ਨੂੰ ਸੁਣਵਾਈ  ਹੋਵੇਗੀ। ਸੁਣਵਾਈ ਮੌਕੇ ਪੰਜਾਬ ਸਰਕਾਰ ਵੱਲੋਂ 1158 ਸਹਾਇਕ ਪ੍ਰੋਫੈਸਰ/ਲਾਇਬ੍ਰੇਰੀਅਨ ਦੀ ਭਰਤੀ ਦੌਰਾਨ ਚੁਣੇ ਗਏ 600 ਪ੍ਰੋਫੈਸਰਾਂ ਨੂੰ ਤੁਰੰਤ ਸਟੇਸ਼ਨ ਅਲਾਟ ਕਰਨ ਲਈ ਮੰਗ ਕੀਤੀ ਜਾਵੇਗੀ। 

 

ਇਹ ਜਾਣਕਾਰੀ ਪੰਜਾਬ ਦੇ ਉਚੇਰੀ ਸਿੱਖਿਆ ਬਾਰੇ ਮੰਤਰੀ ਹਰਜੋਤ ਸਿੰਘ ਬੈਂਸ ਵੱਲੋ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਕਾਂਗਰਸ ਸਰਕਾਰ ਵੱਲੋਂ ਸਿਆਸੀ ਲਾਭ ਲਈ ਨਵੰਬਰ, 2021 ਵਿੱਚ 1158 ਸਹਾਇਕ ਪ੍ਰੋਫੈਸਰ/ਲਾਇਬ੍ਰੇਰੀਅਨ ਦੀ ਭਰਤੀ ਸਬੰਧੀ ਭਰਤੀ ਪ੍ਰਕਿਰਿਆ ਆਰੰਭ ਕੀਤੀ ਗਈ ਸੀ। ਜਿਸ ਸਬੰਧੀ ਮਾਹਰਾਂ ਵੱਲੋਂ ਪਹਿਲਾਂ ਹੀ ਸਰਕਾਰ ਨੂੰ ਕਹਿ ਦਿੱਤਾ ਗਿਆ ਸੀ ਕਿ ਇੰਨੇ ਘੱਟ ਸਮੇਂ ਵਿੱਚ ਕਾਨੂੰਨ ਅਨੁਸਾਰ ਭਰਤੀ ਮੁਕੰਮਲ ਕਰਨਾ ਅਸੰਭਵ ਹੈ ਜਿਸ ਨੂੰ ਦਰਕਿਨਾਰ ਕਰਦਿਆਂ ਇਹ ਭਰਤੀ ਪ੍ਰਕਿਰਿਆ ਮੁਕੰਮਲ ਕਰ ਲਈ ਗਈ ਪਰ ਇਸ ਭਰਤੀ ਪ੍ਰਕਿਰਿਆ ਵਿਰੁੱਧ ਕੁਝ ਉਮੀਦਵਾਰ ਹਾਈਕੋਰਟ ਚਲੇ ਗਏ।

 

 ਕੈਬਨਿਟ ਮੰਤਰੀ ਨੇ ਦੱਸਿਆ ਕਿ ਹਾਈਕੋਰਟ ਵੱਲੋਂ ਇਸ ਭਰਤੀ ਪ੍ਰਕਿਰਿਆ ਨੂੰ ਰੱਦ ਕਰ ਦਿੱਤਾ ਗਿਆ ਸੀ ਜਿਸ ਦੇ ਚਲਦਿਆਂ 1158 ਸਹਾਇਕ ਪ੍ਰੋਫੈਸਰ/ਲਾਇਬ੍ਰੇਰੀਅਨ ਭਰਤੀ ਪ੍ਰਕਿਰਿਆ ਵਿੱਚ ਸਫ਼ਲ ਰਹੇ ਉਮੀਦਵਾਰਾਂ ਦਾ ਭਵਿੱਖ ਖਰਾਬ ਹੋ ਗਿਆ। 

 

ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਇਕ ਸੀ.ਐਮ. ਦਾਇਰ ਕੀਤੀ ਗਈ ਹੈ ਜਿਸ ਦੀ ਸੁਣਵਾਈ ਮਾਣਯੋਗ ਚੀਫ਼ ਜਸਟਿਸ ਰੀਤੂ ਬਾਹਰੀ ਦੀ ਅਗਵਾਈ ਵਾਲੇ ਡਬਲ ਬੈਂਚ ਵੱਲੋਂ ਕੀਤੀ ਜਾਵੇਗੀ। ਸੁਣਵਾਈ ਦੌਰਾਨ ਪੰਜਾਬ ਸਰਕਾਰ 600 ਸਹਾਇਕ ਪ੍ਰੋਫੈਸਰ ਨੂੰ ਤੁਰੰਤ ਸਟੇਸ਼ਨ ਅਲਾਟ ਕਰਨ ਦੀ ਮੰਗ ਕਰੇਗੀ।

 


ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel:
https://t.me/abpsanjhaofficial



ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ