ਚੰਡੀਗੜ੍ਹ: ਪੰਜਾਬ-ਹਰਿਆਣਾ ਹਾਈਕੋਰਟ ਨੇ ਜੇਲ੍ਹਾਂ 'ਚ ਕੈਦੀਆਂ ਦੀ ਗੈਰ-ਕੁਦਰਤੀ ਮੌਤ, ਮਾੜੀ ਸਿਹਤ ਸਹੂਲਤਾਂ ਅਤੇ ਹੋਰ ਦੁਰਦਸ਼ਾ ਨੂੰ ਲੈ ਕੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਤੋਂ ਜਵਾਬ ਤਲਬ ਕੀਤੇ ਹਨ। ਸੁਪਰੀਮ ਕੋਰਟ ਨੇ ਜੇਲ੍ਹਾਂ ਵਿੱਚ ਕੈਦੀਆਂ ਦੀ ਤਰਸਯੋਗ ਹਾਲਤ ਦੇ ਮਾਮਲੇ ਵਿੱਚ ਦਾਇਰ ਪਟੀਸ਼ਨ ਦਾ ਨਿਪਟਾਰਾ ਕਰਦਿਆਂ ਦੇਸ਼ ਦੀਆਂ ਸਾਰੀਆਂ ਹਾਈ ਕੋਰਟਾਂ ਨੂੰ ਇਸ ਮਾਮਲੇ ਵਿੱਚ ਨੋਟਿਸ ਲੈਣ ਦੇ ਹੁਕਮ ਦਿੱਤੇ ਸੀ।


ਸੁਪਰੀਮ ਕੋਰਟ ਨੇ ਆਪਣੇ ਹੁਕਮ ਵਿੱਚ ਕਿਹਾ ਸੀ ਕਿ ਸਾਰੀਆਂ ਹਾਈ ਕੋਰਟਾਂ ਨੂੰ ਆਪਣੇ ਅਧਿਕਾਰ ਖੇਤਰ ਵਿੱਚ ਆਉਂਦੀਆਂ ਜੇਲ੍ਹਾਂ ਵਿੱਚ ਸੁਧਾਰ ਲਈ ਸੁਣਵਾਈ ਕਰਨੀ ਚਾਹੀਦੀ ਹੈ। ਅਦਾਲਤ ਨੇ ਚਿੰਤਾ ਜ਼ਾਹਰ ਕਰਦਿਆਂ ਕਿਹਾ ਸੀ ਕਿ ਜੇਲ੍ਹਾਂ ਵਿੱਚ ਕੈਦੀਆਂ ਦੀਆਂ ਗੈਰ-ਕੁਦਰਤੀ ਮੌਤਾਂ ਦੇ ਮਾਮਲੇ ਸਾਹਮਣੇ ਆ ਰਹੇ ਹਨ। ਜੇਲ੍ਹਾਂ ਦੀ ਹਾਲਤ ਅਜਿਹੀ ਹੈ ਕਿ ਕਈ ਕੈਦੀ ਇਸ ਕਾਰਨ ਪ੍ਰੇਸ਼ਾਨ ਹੋ ਕੇ ਖੁਦਕੁਸ਼ੀਆਂ ਵੀ ਕਰ ਰਹੇ ਹਨ। ਅਜਿਹੇ ਕੈਦੀਆਂ ਦੇ ਪਰਿਵਾਰਾਂ ਨੂੰ ਉਚਿਤ ਮੁਆਵਜ਼ਾ ਦਿੱਤਾ ਜਾਵੇ।
 
ਜੇਲਾਂ ਦਾ ਮਾਹੌਲ ਸੁਧਾਰਨ ਦੀ ਲੋੜ
ਸੁਪਰੀਮ ਕੋਰਟ ਨੇ ਕਿਹਾ ਸੀ ਕਿ ਉਸ ਨੇ ਮਹਿਸੂਸ ਕੀਤਾ ਹੈ ਕਿ ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਹੇਠਲੇ ਪੱਧਰ ਦੀਆਂ ਸਿਹਤ ਸਹੂਲਤਾਂ ਵੀ ਨਹੀਂ ਦਿੱਤੀਆਂ ਜਾ ਰਹੀਆਂ ਹਨ, ਜਦਕਿ ਸਿਹਤ ਸਹੂਲਤਾਂ ਹਰ ਵਿਅਕਤੀ ਦਾ ਅਧਿਕਾਰ ਹੈ। ਅਦਾਲਤ ਨੇ ਕਿਹਾ ਸੀ ਕਿ ਜੇਲ੍ਹਾਂ ਦੇ ਮਾਹੌਲ ਨੂੰ ਸੁਧਾਰਨ ਦੀ ਲੋੜ ਹੈ। ਜੇਲ ਦਾ ਨਾਂ ਸੁਧਾਰ ਘਰ ਰੱਖਣ ਨਾਲ ਕੁਝ ਨਹੀਂ ਬਦਲੇਗਾ, ਪਰ ਜੇਲਾਂ ਵਿਚ ਵੀ ਸੁਧਾਰ ਦੇਖਣਾ ਜ਼ਰੂਰੀ ਹੈ। ਸ਼ਿਮਲਾ ਅਤੇ ਦਿੱਲੀ ਵਿੱਚ ਖੁੱਲ੍ਹੀਆਂ ਜੇਲ੍ਹਾਂ ਦਾ ਸੰਕਲਪ ਕਾਫ਼ੀ ਹੱਦ ਤੱਕ ਸਫ਼ਲ ਰਿਹਾ ਹੈ, ਇਸ ਲਈ ਇਸ ਦਿਸ਼ਾ ਵਿੱਚ ਕੰਮ ਕੀਤਾ ਜਾਣਾ ਚਾਹੀਦਾ ਹੈ। ਇਸ ਤੋਂ ਬਾਅਦ ਪੰਜਾਬ-ਹਰਿਆਣਾ ਹਾਈਕੋਰਟ ਨੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਤੋਂ ਜਵਾਬ ਤਲਬ ਕੀਤਾ ਹੈ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

ਇਹ ਵੀ ਪੜ੍ਹੋ:

 


Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ