Punjab News: ਰਾਜ ਚੋਣ ਕਮਿਸ਼ਨਰ ਨੂੰ ਹਟਾਉਣ ਦੀ ਮੰਗ ਵਾਲੀ ਪਟੀਸ਼ਨ 'ਤੇ ਹਾਈਕੋਰਟ ਨੇ ਪੰਜਾਬ ਨੂੰ ਜਾਰੀ ਕੀਤਾ ਨੋਟਿਸ
Punjab News: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਬੁੱਧਵਾਰ ਨੂੰ ਰਾਜ ਕਮਲ ਚੌਧਰੀ ਨੂੰ ਰਾਜ ਚੋਣ ਕਮਿਸ਼ਨਰ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਕਰਨ ਵਾਲੀ ਪਟੀਸ਼ਨ ’ਤੇ ਮੁੱਖ ਸਕੱਤਰ ਰਾਹੀਂ ਪੰਜਾਬ ਨੂੰ ਇਸ ਆਧਾਰ ‘ਤੇ ਨੋਟਿਸ ਜਾਰੀ ਕੀਤਾ ਹੈ।
High Court issues notice: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਬੁੱਧਵਾਰ ਨੂੰ ਰਾਜ ਕਮਲ ਚੌਧਰੀ ਨੂੰ ਰਾਜ ਚੋਣ ਕਮਿਸ਼ਨਰ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਕਰਨ ਵਾਲੀ ਪਟੀਸ਼ਨ ’ਤੇ ਮੁੱਖ ਸਕੱਤਰ ਰਾਹੀਂ ਪੰਜਾਬ ਨੂੰ ਇਸ ਆਧਾਰ ‘ਤੇ ਨੋਟਿਸ ਜਾਰੀ ਕੀਤਾ ਹੈ। ਪਟੀਸ਼ਨ 'ਚ ਰਾਜ ਕਮਲ ਚੌਧਰੀ ਨੂੰ ਰਾਜ ਚੋਣ ਕਮਿਸ਼ਨਰ ਦੇ ਅਹੁਦੇ ਤੋਂ ਇਸ ਆਧਾਰ ’ਤੇ ਹਟਾਉਣ ਦੀ ਮੰਗ ਕੀਤੀ। ਜਿਸ ਵਿੱਚ ਕਿਹਾ ਗਿਆ ਹੈ ਕਿ ਉਹ ਇਸ ਅਹੁਦੇ ’ਤੇ ਰਹਿਣ ਦੇ ਅਯੋਗ ਹਨ, ਕਿਉਂਕਿ ਉਹ ਹੁਣ ਸੇਵਾਮੁਕਤ ਆਈਏਐਸ ਅਧਿਕਾਰੀ (retired IAS officer) ਹਨ।
ਹੁਣ ਅਗਲੀ ਸੁਣਵਾਈ ਇਸ ਦਿਨ ਹੋਏਗੀ
ਜਸਟਿਸ ਵਿਨੋਦ ਐਸ ਭਾਰਦਵਾਜ ਦੇ ਬੈਂਚ ਨੇ ਐਡਵੋਕੇਟ ਐਚਸੀ ਅਰੋੜਾ ਵੱਲੋਂ ਦਾਇਰ ਪਟੀਸ਼ਨ ’ਤੇ ਪ੍ਰਮੁੱਖ ਸਕੱਤਰ ਅਤੇ ਚੌਧਰੀ ਨੂੰ ਵੀ ਨੋਟਿਸ ਜਾਰੀ ਕੀਤਾ ਹੈ। ਅਦਾਲਤ ਨੇ ਇਸ ਮਾਮਲੇ ਦੀ ਸੁਣਵਾਈ ਦੀ ਅਗਲੀ ਤਰੀਕ 22 ਜਨਵਰੀ 2025 ਤੈਅ ਕੀਤੀ ਹੈ।
ਅਰੋੜਾ ਨੇ ਦਲੀਲ ਦਿੱਤੀ ਕਿ ਪੰਜਾਬ ਰਾਜ ਚੋਣ ਕਮਿਸ਼ਨ ਐਕਟ, 1994 ਦੀ ਧਾਰਾ 4 ਇਹ ਸਪੱਸ਼ਟ ਕਰਦੀ ਹੈ ਕਿ ਕਿਸੇ ਸੇਵਾਮੁਕਤ ਸਰਕਾਰੀ ਕਰਮਚਾਰੀ ਨੂੰ ਰਾਜ ਚੋਣ ਕਮਿਸ਼ਨਰ ਦੇ ਅਹੁਦੇ ’ਤੇ ਨਿਯੁਕਤ ਨਹੀਂ ਕੀਤਾ ਜਾ ਸਕਦਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।