HigCourt: ਸੁਖਪਾਲ ਖਹਿਰਾ ਮਾਮਲੇ 'ਚ ਮਾਨ ਸਰਕਾਰ ਨੂੰ ਹਾਈਕੋਰਟ ਦਾ ਨੋਟਿਸ, ਜਵਾਬ ਦੇਣ ਲਈ 10 ਦਿਨ ਦਾ ਦਿੱਤਾ ਸਮਾਂ
High Court notice to Mann Government - ਹਾਈ ਕੋਰਟ ਨੇ ਗ੍ਰਿਫ਼ਤਾਰੀ ਤੇ ਹੇਠਲੀ ਅਦਾਲਤ ਵੱਲੋਂ ਹਿਰਾਸਤ ਵਧਾਉਣ ਦੇ ਹੁਕਮ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ 'ਤੇ ਸਾਰੇ ਪੱਖ ਸੁਣਨ ਮਗਰੋਂ ਫ਼ੈਸਲਾ ਸੁਰੱਖਿਅਤ ਰੱਖ ਲਿਆ। ਪਟੀਸ਼ਨਰ ਨੂੰ ਖ਼ਦਸ਼ਾ
ਚੰਡੀਗੜ੍ਹ : ਡਰੱਗ ਮਾਮਲੇ ਵਿੱਚ ਜਲਾਲਾਬਾਦ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਹਾਲੇ ਤੱਕ ਹਾਈ ਕੋਰਟ ਤੋਂ ਰਾਹਤ ਤਾਂ ਨਹੀਂ ਪਰ ਸੁਖਪਾਲ ਸਿੰਘ ਖਹਿਰਾ ਦੀ ਪਟੀਸ਼ਨ 'ਤੇ ਪੰਜਾਬ ਹਰਿਆਣਾ ਹਾਈ ਕੋਰਟ ਨੇ ਭਗਵੰਤ ਮਾਨ ਸਰਕਾਰ ਤੇ ਹੋਰਨਾਂ ਨੂੰ ਨੋਟਿਸ ਭੇਜਿਆ ਹੈ। ਨੋਟਿਸ ਵਿਚ ਹਾਈ ਕੋਰਟ ਨੇ ਸੂਬਾ ਸਰਕਾਰ ਨੂੰ ਜਵਾਬ ਦਾਖ਼ਲ ਕਰਨ ਦਾ ਹੁਕਮ ਕੀਤਾ ਹੈ।
ਰਾਹਤ ਮੰਗਦੀ ਪਟੀਸ਼ਨ ਵਿਚ ਸੁਖਪਾਲ ਖਹਿਰਾ ਨੇ ਝੂਠੇ ਕੇਸ ਵਿਚ ਫਸਾਉਣ ਦਾ ਦਾਅਵਾ ਕੀਤਾ ਸੀ ਤੇ ਹਾਈ ਕੋਰਟ ਵਿਚ ਅਪੀਲ ਕੀਤੀ ਕਿ ਜੇ ਉਨ੍ਹਾਂ ਵਿਰੁੱਧ ਕੋਈ ਕਾਰਵਾਈ ਕਰਨੀ ਹੋਈ ਤਾਂ ਸੱਤ ਦਿਨ ਪਹਿਲਾਂ ਨੋਟਿਸ ਭੇਜਿਆ ਜਾਵੇ। ਖਹਿਰਾ ਨੇ ਆਪਣੀ ਪਟੀਸ਼ਨ ਵਿਚ ਦੱਸਿਆ ਕਿ 2015 ਵਿਚ ਦਰਜ ਐੱਨਡੀਪੀਐੱਸ ਦੇ ਮਾਮਲੇ ਵਿਚ ਰੈਗੂਲਰ ਜ਼ਮਾਨਤ ਦੀ ਮੰਗ ਨੂੰ ਲੈ ਕੇ ਉਨ੍ਹਾਂ ਦੀ ਪਟੀਸ਼ਨ ਹਾਈ ਕੋਰਟ ਵਿਚ ਵਿਚਾਰ ਅਧੀਨ ਹੈ।
ਇਸ ਤੋਂ ਪਹਿਲਾਂ ਹਾਈ ਕੋਰਟ ਨੇ ਗ੍ਰਿਫ਼ਤਾਰੀ ਤੇ ਹੇਠਲੀ ਅਦਾਲਤ ਵੱਲੋਂ ਹਿਰਾਸਤ ਵਧਾਉਣ ਦੇ ਹੁਕਮ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ 'ਤੇ ਸਾਰੇ ਪੱਖ ਸੁਣਨ ਮਗਰੋਂ ਫ਼ੈਸਲਾ ਸੁਰੱਖਿਅਤ ਰੱਖ ਲਿਆ। ਪਟੀਸ਼ਨਰ ਨੂੰ ਖ਼ਦਸ਼ਾ ਹੈ ਕਿ ਜੇ ਉਨ੍ਹਾਂ ਨੂੰ ਹਾਈ ਕੋਰਟ ਤੋ ਰਾਹਤ ਮਿਲਦੀ ਹੈ ਤਾਂ ਕੋਈ ਵੀ ਫ਼ਰਜ਼ੀ ਮਾਮਲਾ ਬਣਾ ਕੇ ਸਰਕਾਰ ਕਾਰਵਾਈ ਕਰ ਸਕਦੀ ਹੈ।
ਅਜਿਹੇ ਵਿਚ ਸਰਕਾਰ ਨੂੰ ਇਸ ਬਾਰੇ ਜ਼ਰੂਰੀ ਤਾਕੀਦ ਕੀਤੀ ਜਾਵੇ। ਹਾਈ ਕੋਰਟ ਨੇ ਸ਼ੁੱਕਰਵਾਰ ਉਨ੍ਹਾਂ ਦੀ ਪਟੀਸ਼ਨ ’ਤੇ ਸੁਣਵਾਈ ਕਰਦੇ ਹੋਏ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਦਿਆਂ ਹੋਇਆਂ 30 ਅਕਤੂਬਰ ਤੱਕ ਜਵਾਬ ਦਾਖ਼ਲ ਕਰਨ ਦਾ ਹੁਕਮ ਕੀਤਾ ਹੈ।
ਸੁਖਪਾਲ ਖਹਿਰਾ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ 2021 ਵਿੱਚ 2015 ਦੇ ਡਰੱਗਜ਼ ਕੇਸ ਨਾਲ ਜੁੜੇ ਮਨੀ ਲਾਂਡਰਿੰਗ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਸੀ। ਉਸ ਨੂੰ 2022 ਵਿੱਚ ਜ਼ਮਾਨਤ ਮਿਲ ਗਈ ਸੀ। ਫਰਵਰੀ 2023 ਵਿੱਚ, ਸੁਪਰੀਮ ਕੋਰਟ ਨੇ ਨਸ਼ਿਆਂ ਦੇ ਮਾਮਲੇ ਵਿੱਚ ਸੁਖਪਾਲ ਖਹਿਰਾ ਦੇ ਖਿਲਾਫ ਸੰਮਨ ਦੇ ਆਦੇਸ਼ ਨੂੰ ਰੱਦ ਕਰ ਦਿੱਤਾ। ਇਸ ਤੋਂ ਬਾਅਦ 28 ਸਤੰਬਰ ਨੂੰ ਪੰਜਾਬ ਪੁਲਸ ਨੇ ਉਸ ਨੂੰ ਚੰਡੀਗੜ੍ਹ ਸਥਿਤ ਉਸ ਦੀ ਰਿਹਾਇਸ਼ ਤੋਂ ਗ੍ਰਿਫਤਾਰ ਕਰ ਲਿਆ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial