Punjab News : ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸਿੰਚਾਈ ਘੁਟਾਲੇ ਦੀ ਸੀਬੀਆਈ ਜਾਂਚ ਦੀ ਮੰਗ ਕਰਨ ਵਾਲੀ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਪੰਜਾਬ ਸਰਕਾਰ, ਸੀਬੀਆਈ ਤੇ ਵਿਜੀਲੈਂਸ ਬਿਊਰੋ ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਵੇਲੇ ਸਿੰਚਾਈ ਘੁਟਾਲੇ ਦੀ ਪੰਜਾਬ ਵਿਜੀਲੈਂਸ ਬਿਊਰੋ ਜਾਂਚ ਕਰ ਰਿਹਾ ਹੈ।


ਇਹ ਵੀ ਪੜ੍ਹੋ :  ਅਜ਼ਬ ਗਜ਼ਬ ! 2500 ਰੁਪਏ 'ਚ ਨਾਈਟ ਆਊਟ ਲਈ ਵਿਦੇਸ਼ ਗਈਆਂ ਕੁੜੀਆਂ, ਸਵੇਰੇ ਘਰ ਆ ਕੇ ਸੌਂ ਵੀ ਗਈਆਂ

ਦੱਸ ਦਈਏ ਕਿ ਸਿੰਚਾਈ ਘੁਟਾਲੇ ਸਬੰਧੀ ਗੁਰਿੰਦਰ ਸਿੰਘ ਖਿਲਾਫ 2017 'ਚ ਮਾਮਲਾ ਦਰਜ ਹੋਇਆ ਸੀ। ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ। ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੋਂ ਬਾਅਦ ਇਸ ਮਾਮਲੇ ਵਿੱਚ ਸਾਬਕਾ ਮੰਤਰੀਆਂ ਸ਼ਰਨਜੀਤ ਸਿੰਘ ਢਿੱਲੋਂ, ਜਨਮੇਜਾ ਸਿੰਘ ਸੇਖੋਂ ਤੋਂ ਇਲਾਵਾ ਅਧਿਕਾਰੀਆਂ ਸਰਵੇਸ਼ ਕੌਸ਼ਲ, ਕੇਬੀਐਸ ਸਿੱਧੂ ਤੇ ਕਾਹਨ ਸਿੰਘ ਪੰਨੂ ਤੋਂ ਪੁੱਛਗਿੱਛ ਕੀਤੀ ਗਈ ਹੈ।



 

ਦੱਸ ਦੇਈਏ ਕਿ ਪੰਜਾਬ ’ਚ ਅਕਾਲੀ ਸਰਕਾਰ ਦੌਰਾਨ ਹੋਏ 1200 ਕਰੋੜ ਰੁਪਏ ਦੇ ਸਿੰਚਾਈ ਘੁਟਾਲੇ ’ਚ ਬੀਤੇ ਦਿਨੀਂ ਈਡੀ ਨੇ ਵੱਡੀ ਕਾਰਵਾਈ ਕੀਤੀ ਸੀ। ਈਡੀ ਨੇ ਪ੍ਰੀਵੈਨਸ਼ਨ ਆਫ ਮਨੀ ਲਾਂਡਿ੍ਰੰਗ, 2002 ਤਹਿਤ ਦਰਜ ਮਾਮਲੇ ’ਚ ਮੁਲਜ਼ਮ ਗੁਰਿੰਦਰ ਸਿੰਘ ਤੇ ਉਸ ਦੀ ਪਤਨੀ ਦੀ 112 ਕਰੋੜ ਰੁਪਏ ਦੀ ਚੱਲ ਅਚੱਲ ਸੰਪਤੀ ਨੂੰ ਅਟੈਚ ਕੀਤਾ ਸੀ। ਇਸ ’ਚ 70.15 ਕਰੋੜ ਦੀ ਅਚੱਲ ਸੰਪਤੀ ਹੈ, ਜਦੋਂਕਿ ਬੈਂਕ ਖਾਤਿਆਂ ’ਚ ਪਏ 41.50 ਕਰੋੜ ਰੁਪਏ ਹਨ। ਗੁਰਿੰਦਰ ਦੀ ਪੰਜਾਬ ਤੇ ਚੰਡੀਗੜ੍ਹ ’ਚ ਕੁੱਲ 27 ਚੱਲ ਅਚੱਲ ਸੰਪਤੀਆਂ ਹਨ।

 

ਜ਼ਿਕਰਯੋਗ ਹੈ ਅਕਾਲੀ ਭਾਜਪਾ ਗਠਜੋੜ ਸਰਕਾਰ ਦੇ ਕਾਰਜਕਾਲ ’ਚ ਹੋਏ ਇਸ ਸਿੰਚਾਈ ਘੁਟਾਲੇ ਜੀ ਜਾਂਚ ਪੰਜਾਬ ਵਿਜੀਲੈਂਸ ਬਿਊਰੋ ਵੀ ਕਰ ਰਿਹਾ ਹੈ। ਮਾਮਲੇ ’ਚ ਤਿੰਨ ਸਾਬਕਾ ਆਈਏਐੱਸ ਅਧਿਕਾਰੀਆਂ ਤੇ ਸਾਬਕਾ ਅਕਾਲੀ ਮੰਤਰੀਆਂ ਤੋਂ ਵਿਜੀਲੈਂਸ ਬਿਊਰੋ ਪੁੱਛਗਿੱਛ ਕਰ ਰਹੀ ਹੈ। ਇਨ੍ਹਾਂ ’ਚ ਪੰਜਾਬ ਦੇ ਮੁੱਖ ਸਕੱਤਰ ਸਰਵੇਸ਼ ਕੌਸ਼ਲ, ਸਾਬਕਾ ਸਿੰਚਾਈ ਸਕੱਤਰ ਕੇਵੀ ਐਸ ਸਿੱਧੂ ਤੇ ਸਾਬਕਾ ਆਈਏਐੱਸ ਕਾਹਨ ਸਿੰਘ ਪੰਨੂੰ ਤੋਂ ਇਲਾਵਾ ਸਾਬਕਾ ਮੰਤਰੀ ਜਨਮੇਜ਼ਾ ਸਿੰਘ ਸੇਖੋਂ ਤੇ ਸ਼ਰਨਜੀਤ ਸਿੰਘ ਢਿੱਲੋਂ ਸ਼ਾਮਿਲ ਹਨ। 
 

ਇਸ ਘੁਟਾਲੇ ਨਾਲ 2017 ’ਚ ਕਾਂਗਰਸ ਸਰਕਾਰ ਬਣਨ ਤੋਂ ਬਾਅਦ ਪਰਦਾ ਉੱਠਿਆ ਸੀ। ਇਸ ਮਾਮਲੇ ’ਚ ਠੇਕੇਦਾਰ ਗੁਰਿੰਦਰ ਸਿੰਘ ਸਮੇਤ ਤਿੰਨ ਇੰਜੀਨੀਅਰਾਂ ਨੂੰ ਗਿ੍ਰਫ਼ਤਾਰ ਕੀਤਾ ਗਿਆ ਸੀ ਪਰ ਵੱਡੇ ਅਧਿਕਾਰੀਆਂ ’ਤੇ ਨਾ ਕੋਈ ਆਂਚ ਆਈ ਤੇ ਨਾ ਹੀ ਉਨ੍ਹਾਂ ਨੂੰ ਪੁੱਛਗਿੱਛ ਲਈ ਬੁਲਾਇਆ ਗਿਆ, 2022 ’ਚ ਸੂੂਬੇ ’ਚ ਆਮ ਆਦਮੀ ਪਾਰਟੀ ਨੇ ਮਾਮਲੇ ਦੀ ਜਾਂਚ ਵਿਜੀਲੈਂਸ ਨੂੰ ਸੌਂਪ ਦਿੱਤੀ ਸੀ।


 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।