ਚੰਡੀਗੜ੍ਹ: ਸਿੱਖ ਇਤਿਹਾਸਕਾਰ ਡਾ. ਹਰਜਿੰਦਰ ਸਿੰਘ ਦਿਲਗੀਰ ਨੂੰ ਸਿੱਖ ਪੰਥ 'ਚੋਂ ਛੇਕਣ ਦੇ ਮਾਮਲੇ ਵਿੱਚ ਹਾਈਕੋਰਟ ਨੇ ਸ਼੍ਰੋਮਣੀ ਕਮੇਟੀ ਨੂੰ ਨੋਟਿਸ ਜਾਰੀ ਕੀਤਾ ਹੈ। ਡਾ. ਦਿਲਗੀਰ ਨੇ ਪੰਥ 'ਚੋਂ ਛੇਕਣ ਦੇ ਫੈਸਲੇ ਨੂੰ ਹਾਈਕੋਰਟ ਵਿੱਚ ਚੁਣੌਤੀ ਦਿੱਤੀ ਸੀ। ਡਾ. ਦਿਲਗੀਰ ਦੀ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਜਸਟਿਸ ਰਾਜਨ ਗੁਪਤਾ ਦੀ ਬੈਂਚ ਨੇ ਸ਼੍ਰੋਮਣੀ ਕਮੇਟੀ ਨੂੰ ਨੋਟਿਸ ਜਾਰੀ ਕੀਤਾ ਹੈ ਤੇ 29 ਨਵੰਬਰ ਨੂੰ ਜਵਾਬ ਦਾਖਲ ਕਰਨ ਲਈ ਕਿਹਾ ਹੈ।


ਡਾ.ਦਿਲਗੀਰ ਨੇ ਪਟੀਸ਼ਨ 'ਚ ਇਲਜ਼ਾਮ ਲਾਇਆ ਸੀ ਕਿ ਪੰਜ ਸਿੰਘ ਸਾਹਿਬ 'ਚੋਂ ਚਾਰ ਸਿੰਘ ਸਾਹਿਬ ਕੋਲ ਅਜਿਹਾ ਫ਼ੈਸਲਾ ਸੁਣਾਉਣ ਦਾ ਕੋਈ ਅਧਿਕਾਰ ਹੀ ਨਹੀਂ ਹੈ। ਉਨ੍ਹਾਂ ਦਾ ਕੰਮ ਸਿੱਖ ਮਰਿਆਦਾ ਦੀ ਪਾਲਣਾ ਕਰਨਾ ਹੈ ਨਾ ਕੇ ਰਾਜਸੀ ਹੁਕਮ ਸੁਣਾਉਣਾ।

ਜ਼ਿਕਰਯੋਗ ਹੈ ਕਿ ਡਾ. ਦਿਲਗੀਰ ਵੱਲੋਂ ਲਿਖੇ ਕੁਝ ਲੇਖਾਂ 'ਤੇ ਸਿੱਖ ਬੁੱਧੀਜੀਵੀਆਂ ਵੱਲੋਂ ਇਤਰਾਜ਼ ਉਠਾਏ ਜਾਣ 'ਤੇ ਉਨ੍ਹਾਂ ਨੂੰ ਸਿੱਖ ਪੰਥ 'ਚੋਂ ਛੇਕ ਦਿੱਤਾ ਗਿਆ ਸੀ। ਇਸ ਨੂੰ ਡਾ. ਦਿਲਗੀਰ ਨੇ ਹਾਈਕੋਰਟ 'ਚ ਚੁਨੌਤੀ ਦਿੱਤੀ ਸੀ।