IG Paramraj Singh Umranangal case: ਬਰਗਾੜੀ ਬੇਅਦਬੀ ਤੋਂ ਬਾਅਦ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀ ਕਾਂਡ ਵਿੱਚ ਮੁਅੱਤਲ ਕੀਤੇ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਪੰਜਾਬ ਸਰਕਾਰ ਨੇ ਵਾਪਸ ਡਿਊਟੀ 'ਤੇ ਜੁਆਇਨ ਕਰਵਾ ਦਿੱਤਾ ਹੈ। ਪਰ ਇਸ ਦੌਰਾਨ ਪੰਜਾਬ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਮੁੜ ਨੋਟਿਸ ਜਾਰੀ ਕੀਤਾ ਹੈ। 


ਇਸ ਤੋਂ ਪਹਿਲਾਂ ਹਾਈ ਕੋਰਟ ਨੇ ਫਰਵਰੀ ਵਿੱਚ ਪਰਮਰਾਜ ਸਿੰਘ ਉਮਰਾਨੰਗਲ ਨੂੰ ਰਾਹਤ ਦਿੰਦਿਆਂ ਡਿਊਟੀ ਜੁਆਇਨ ਕਰਵਾਉਣ ਦੇ ਹੁਕਮ ਦਿੱਤੇ ਸਨ। ਪਰ ਪੰਜਾਬ ਸਰਕਾਰ ਨੇ ਉਮਰਾਨੰਗਲ ਨੂੰ ਉਸ ਸਮੇਂ ਬਹਾਲ ਨਹੀਂ ਕੀਤਾ ਸੀ। ਫਿਰ ਪਿਛਲੇ ਹਫ਼ਤੇ ਹਾਈ ਕੋਰਟ ਨੇ ਸਖ਼ਤ ਲਹਿਜੇ ਨਾਲ ਸਰਕਾਰ ਨੂੰ ਝਾੜ ਪਾਈ ਤੇ 15 ਦਿਨਾਂ ਦੇ ਅੰਦਰ ਬਹਾਲ ਕਰਨ ਦੇ ਹੁਕਮ ਦਿੱਤੇ ਸਨ। 



ਇਸ ਤੋਂ ਬਾਅਦ ਉਮਰਾਨੰਗਲ ਦੀ ਸਸਪੈਂਸ਼ਨ ਔਰਡਰ ਤਾਂ ਰੱਦ ਕਰ ਦਿੱਤੀ ਪਰ ਸਰਕਾਰ ਨੇ ਉਹਨਾਂ ਨੂੰ ਮੁਅੱਤਲੀ ਦੌਰਾਨ ਮਿਲਣ ਵਾਲੀ ਤਨਖਾਹ ਜਾਂ ਹੋਰ ਲਾਭ ਫੰਡ ਨਹੀਂ ਦਿੱਤੇ ਸਨ। ਜਿਸ ਤੇ ਹੁਣ ਪੰਜਾਬ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। 


ਅਦਾਲਤ ਨੇ ਸਰਕਾਰ ਨੂੰ ਸਪੱਸ਼ਟ ਹੁਕਮ ਦਿੱਤੇ ਹਨ ਕਿ 8 ਅਗਸਤ ਤੱਕ ਸਾਰੇ ਬਕਾਏ ਜਾਰੀ ਕੀਤੇ ਜਾਣ, ਨਹੀਂ ਤਾਂ ਗ੍ਰਹਿ ਸਕੱਤਰ ਨੂੰ ਅਗਲੀ ਸੁਣਵਾਈ 'ਤੇ ਪੇਸ਼ ਹੋਣਾ ਪਵੇਗਾ। ਇਸ ਮਾਮਲੇ ਦੀ ਸੁਣਵਾਈ ਕੱਲ੍ਹ ਹੋਈ ਸੀ, ਜਦਕਿ ਅੱਜ ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਗਏ ਹਨ।


ਪਰਮਰਾਜ ਸਿੰਘ ਉਮਰਾਨੰਗ ਨੂੰ ਅਜੇ ਤੱਕ ਪੋਸਟਿੰਗ ਨਹੀਂ ਦਿੱਤੀ ਗਈ ਹੈ। ਫਿਲਹਾਲ ਉਹ ਡੀਜੀਪੀ ਨੂੰ ਹੀ ਰਿਪੋਰਟ ਕਰਨਗੇ। 2019 ਵਿੱਚ ਬਹਿਬਲ ਕਲਾਂ ਅਤੇ ਕੋਟਕਪੂਰਾ ਪੁਲਿਸ ਗੋਲੀ ਕਾਂਡ ਵਿੱਚ ਬਣਾਈ ਗਈ ਐਸਆਈਟੀ ਨੇ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਗ੍ਰਿਫ਼ਤਾਰ ਕੀਤਾ ਸੀ। 


ਇਸ ਤੋਂ ਬਾਅਦ ਉਮਰਾਨੰਗਲ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਪੰਜਾਬ ਦੇ ਗ੍ਰਹਿ ਵਿਭਾਗ ਨੇ ਉਕਤ ਪੁਲਿਸ ਅਧਿਕਾਰੀ ਦੀ ਗ੍ਰਿਫ਼ਤਾਰੀ ਅਤੇ ਉਸ ਤੋਂ ਬਾਅਦ ਅਦਾਲਤ ਵੱਲੋਂ ਉਸ ਨੂੰ ਜੇਲ੍ਹ ਭੇਜਣ ਦੇ ਅਧਿਕਾਰਤ ਨੋਟੀਫਿਕੇਸ਼ਨ ਤੋਂ ਬਾਅਦ ਉਪਰੋਕਤ ਕਾਰਵਾਈ ਕੀਤੀ ਸੀ।



 


ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


👇🏻
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 


https://whatsapp.com/channel/0029Va7Nrx00VycFFzHrt01l


Join Our Official Telegram Channel: https://t.me/abpsanjhaofficial