CCTV cameras in Punjab jails:  ਪੰਜਾਬ ਦੀਆਂ ਜੇਲ੍ਹਾਂ ਵਿੱਚ ਗੈਂਗਵਾਰ ਅਤੇ ਹੋਰ ਝਗੜਿਆਂ ਦੀਆਂ ਕਈ ਵਾਰਦਾਤਾਂ ਦੇਖਣ ਨੂੰ ਮਿਲਦੀਆਂ ਹਨ। ਇਸੇ ਤਹਿਤ ਇੱਕ ਗੈਂਗਸਟਰ ਨੇ ਮੰਗ ਕੀਤੀ ਕਿ ਪੰਜਾਬ ਦੀਆਂ ਜੇਲ੍ਹਾਂ ਵਿੱਚ CCTV ਕੈਮਰੇ ਲਗਾਏ ਜਾਣ। ਜਿਸ ਦੇ ਲਈ ਗੈਂਗਸਟਰ ਕੌਸ਼ਲ ਨੇ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਹਾਈ ਕੋਰਟ ਨੇ ਗੈਂਗਸਟਰ ਕੌਸ਼ਲ ਦੀ ਅਰਜ਼ੀ 'ਤੇ ਸੁਣਵਾਈ ਕਰਦੇ ਹੋਏ ਪੰਜਾਬ ਸਰਕਾਰ ਨੂੰ ਇੱਕ ਮਹੀਨੇ ਦਾ ਸਮਾਂ ਦਿੱਤਾ ਹੈ ਕਿ ਮਾਨ ਸਰਕਾਰ ਇੱਕ ਮਹੀਨੇ ਅੰਦਰ ਅੰਦਰ ਸਟੇਟਸ ਰਿਪੋਰਟ ਪੇਸ਼ ਕਰੇ।



ਇਸ ਦੇ ਨਾਲ ਹੀ ਹਾਈ ਕੋਰਟ ਵਿੱਚ ਚੰਡੀਗੜ੍ਹ ਅਤੇ ਹਰਿਆਣਾ ਨੂੰ ਵੀ ਪਾਰਟੀ ਬਣਾਇਆ ਗਿਆ ਸੀ।  ਚੰਡੀਗੜ੍ਹ ਅਤੇ ਹਰਿਆਣਾ ਦੇ ਥਾਣਿਆਂ ਅਤੇ ਚੌਕੀਆਂ ਦੇ ਐਂਟਰੀ ਅਤੇ ਐਗਜ਼ਿਟ ਪੁਆਇੰਟਾਂ 'ਤੇ ਸੀਸੀਟੀਵੀ ਕੈਮਰੇ ਲਗਾਏ ਗਏ ਹਨ। ਚੰਡੀਗੜ੍ਹ ਪ੍ਰਸ਼ਾਸਨ ਅਤੇ ਹਰਿਆਣਾ ਸਰਕਾਰ ਨੇ ਇਹ ਜਾਣਕਾਰੀ ਹਾਈ ਕੋਰਟ ਨੂੰ ਦਿੱਤੀ ਹੈ। ਦੂਜੇ ਪਾਸੇ ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਕੈਮਰੇ ਲਗਾਉਣ ਦਾ ਕੰਮ ਚੱਲ ਰਿਹਾ ਹੈ, ਜੋ ਜਲਦੀ ਹੀ ਪੂਰਾ ਕਰ ਲਿਆ ਜਾਵੇਗਾ।


ਜਸਟਿਸ ਅਲੋਕ ਜੈਨ ਨੇ ਪੰਜਾਬ ਸਰਕਾਰ ਨੂੰ 1 ਮਹੀਨੇ ਵਿੱਚ ਸਟੇਟਸ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਗੈਂਗਸਟਰ ਕੌਸ਼ਲ ਨੇ ਪਟੀਸ਼ਨ ਦਾਇਰ ਕਰਕੇ ਕਿਹਾ ਸੀ ਕਿ ਉਸ ਵਿਰੁੱਧ 38 ਕੇਸ ਦਰਜ ਹਨ। ਉਹ ਸੰਗਰੂਰ ਜੇਲ੍ਹ ਵਿੱਚ ਬੰਦ ਹੈ ਅਤੇ ਉਸ ਨੂੰ ਸ਼ੱਕ ਹੈ ਕਿ ਪੁੱਛਗਿੱਛ ਲਈ ਲਿਜਾਂਦੇ ਸਮੇਂ ਉਸਦਾ ਐਨਕਾਉਂਟਰ ਕੀਤਾ ਜਾ ਸਕਦਾ ਹੈ। ਇਸ ਲਈ ਪੰਜਾਬ ਦੀਆਂ ਜੇਲ੍ਹਾਂ ਵਿੱਚ ਐਂਟਰੀ ਅਤੇ ਐਗਜ਼ਿਟ ਪੁਆਇੰਟਾਂ 'ਤੇ CCTV ਕੈਮਰੇ ਲਗਾਏ ਜਾਣ। 


ਹਾਈ ਕੋਰਟ ਨੇ ਇਸ ਮਾਮਲੇ ਵਿੱਚ ਹਰਿਆਣਾ ਅਤੇ ਪੰਜਾਬ ਦੇ ਡੀਜੀਪੀਜ਼ ਤੋਂ ਜਵਾਬ ਮੰਗਿਆ ਸੀ। ਸੁਣਵਾਈ ਦੌਰਾਨ ਹਾਈ ਕੋਰਟ ਨੇ ਸਾਰੇ ਥਾਣਿਆਂ ਵਿੱਚ ਸੀਸੀਟੀਵੀ ਕੈਮਰਿਆਂ ਅਤੇ ਜਾਂਚ ਦੌਰਾਨ ਵੀਡੀਓਗ੍ਰਾਫੀ ਸਬੰਧੀ ਜਵਾਬ ਮੰਗਿਆ ਸੀ।


 


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel : - 
https://t.me/abpsanjhaofficial