ਪੜਚੋਲ ਕਰੋ

Begowal Land Case: ਬੀਬੀ ਜਗੀਰ ਕੌਰ ਨੂੰ ਛੱਡਣਾ ਪਵੇਗਾ 172 ਕਨਾਲਾਂ 'ਤੇ ਕਬਜ਼ਾ, ਹਾਈਕੋਰਟ ਦਾ ਫੈਸਲਾ, ਇੰਝ ਕੀਤਾ ਸੀ ਪੰਚਾਇਤੀ ਜ਼ਮੀਨ 'ਤੇ ਕਬਜ਼ਾ 

Begowal Land Case: ਅਕਾਲੀ ਲੀਡਰ ਤੇ SGPC ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਪੰਜਾਬ ਹਰਿਆਣਾ ਹਾਈ ਕੋਰਟ ਤੋਂ  ਵੱਡਾ ਝਟਕਾ ਲੱਗਾ ਹੈ। ਜਗੀਰ ਕੌਰ ਦੇ ਖਿਲਾਫ ਬੇਗੋਵਾਲ ਵਿੱਚ ਨਗਰ ਪੰਚਾਇਤ ਦੀ ਜ਼ਮੀਨ ਹੜੱਪਣ ਸਬੰਧੀ ਹਾਈਕੋਰਟ ਚ ਇੱਕ ਪਟੀਸ਼ਨ

Begowal Land Case: ਅਕਾਲੀ ਲੀਡਰ ਤੇ SGPC ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਪੰਜਾਬ ਹਰਿਆਣਾ ਹਾਈ ਕੋਰਟ ਤੋਂ  ਵੱਡਾ ਝਟਕਾ ਲੱਗਾ ਹੈ। ਜਗੀਰ ਕੌਰ ਦੇ ਖਿਲਾਫ ਬੇਗੋਵਾਲ ਵਿੱਚ ਨਗਰ ਪੰਚਾਇਤ ਦੀ ਜ਼ਮੀਨ ਹੜੱਪਣ ਸਬੰਧੀ ਹਾਈ ਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਹੋਈ ਸੀ, ਜਿਸ ‘ਤੇ ਅਦਾਲਤ ਦਾ ਵੱਡਾ ਫੈਸਲਾ ਸੁਣਾਇਆ ਹੈ। ਇਸ ਦੀ ਜਾਣਕਾਰੀ ਸੁਖਪਾਲ ਸਿੰਘ ਖਹਿਰਾ ਨੇ ਟਵੀਟ ਕਰਕੇ ਦਿੱਤੀ ਹੈ। 

ਪੰਜਾਬ ਵਿਜੀਲੈਂਸ ਦੀ ਜਾਂਚ ਰਿਪੋਰਟ ਤੇ ਅਦਾਲਤ ਨੇ ਮੁਆਵਜ਼ਾ ਵਸੂਲਣ ਦੇ ਨਾਲ ਜ਼ਮੀਨ ਵਾਪਸ ਲੈਣ ਦੇ ਨਿਰਦੇਸ਼ ਦਿੱਤੇ ਹਨ ਅਤੇ ਜਿੰਨਾਂ ਅਫਸਰਾਂ ਦੀ ਮਿਲੀ ਭੁਗਤ ਨਾਲ ਜ਼ਮੀਨ ‘ਤੇ ਕਬਜ਼ਾ ਕੀਤਾ ਗਿਆ ਸੀ ਉਨ੍ਹਾਂ ਖਿਲਾਫ ਅਪਰਾਧਿਕ ਕਾਰਵਾਈ ਦੇ ਆਦੇਸ਼ ਵੀ ਦਿੱਤੇ ਹਨ।

ਪਟੀਸ਼ਨ ਵਿੱਚ ਬੀਬੀ ਜਗੀਰ ਕੌਰ ’ਤੇ 1996 ਤੋਂ 2014 ਤੱਕ  ਬੇਗੋਵਾਲ ਦੀ 172 ਕਨਾਲ 15 ਮਰਲੇ ਜ਼ਮੀਨ ’ਤੇ ਨਾਜਾਇਜ਼ ਕਬਜ਼ਾ ਕਰਨ ਦਾ ਦੋਸ਼ ਲਾਇਆ ਗਿਆ ਸੀ। ਜ਼ੀਮਨ ‘ਤੇ ਕਬਜ਼ਾ ਕਰਕੇ 6-6 ਫੁੱਟ ਦੀ ਕੰਧ ਬਣਾ ਲਈ ਸੀ।  ਦੋਸ਼ ਲਾਇਆ ਗਿਆ ਸੀ ਕਿ ਇਸ ਜ਼ਮੀਨ ’ਤੇ ਹਾਈ ਸਕੂਲ ਦੀ ਉਸਾਰੀ ਕੀਤੀ ਗਈ ਸੀ ਅਤੇ ਉਸਾਰੀ ਕਾਰਨ ਐਨ.ਏ.ਸੀ. ਨੂੰ ਨੋਟਿਸ ਵੀ ਜਾਰੀ ਕੀਤਾ ਸੀ ਪਰ ਉਸਾਰੀ ਹਟਾਉਣ ਦੀ ਬਜਾਏ ਇਸ ਸਕੂਲ ਵਿੱਚ ਇੰਟਰਨੈਸ਼ਨਲ ਸਕੂਲ ਚੱਲਣਾ ਸ਼ੁਰੂ ਕਰ ਦਿੱਤਾ, ਭਾਵੇਂ ਕਿ ਇਸ ਸਕੂਲ ਨੂੰ ਕਿਤੇ ਵੀ ਮਾਨਤਾ ਨਹੀਂ ਹੈ।

 ਇਲਜ਼ਾਮ ਸੀ ਕਿ ਇਸ ਸਕੂਲ ਨੂੰ ਸਰਕਾਰ ਤੋਂ 95 ਫੀਸਦੀ ਸਹਾਇਤਾ ਮਿਲਦੀ ਹੈ ਅਤੇ ਏਡਿਡ ਸਕੂਲ ਵਿੱਚ ਇੰਟਰਨੈਸ਼ਨਲ ਸਕੂਲ ਨਹੀਂ ਚਲਾਇਆ ਜਾ ਸਕਦਾ। ਇਸ ਦੇ ਖਿਲਾਫ CBI ਜਾਂਚ ਦੀ ਮੰਗ ਕੀਤੀ ਸੀ ਪਰ ਹਾਈਕੋਰਟ ਨੇ ਡਾਇਰੈਕਟਰ ਬਿਊਰੋ ਆਫ ਵਿਜੀਲੈਂਸ ਨੂੰ 28 ਅਗਸਤ 2023 ਨੂੰ ਜਾਂਚ ਸੌਂਪ ਦਿੱਤੀ ਸੀ, ਜਿਸ ਦੀ ਰਿਪੋਰਟ ਦੇ ਅਧਾਰ ‘ਤੇ ਅਦਾਲਤ ਨੇ ਹੁਣ ਫੈਸਲਾ ਸੁਣਾਇਆ ਹੈ।

ਅਦਾਲਤ ਦੇ ਆਦੇਸ਼ ਤੋਂ ਬਾਅਦ ਡਾਈਰੈਕਟਰ ਵਿਜੀਲੈਂਸ ਬਿਊਰੋ ਦੇ ਰਾਹੁਲ ਐੱਸ ਵੱਲੋਂ ਅਦਾਲਤ ਵਿੱਚ ਐਫੀਡੇਵਿਟ ਫਾਈਲ ਕਰਕੇ ਜਾਂਚ ਰਿਪੋਰਟ ਸੌਂਪੀ। ਇਸ ਵਿੱਚ ਕਿਹਾ ਗਿਆ ਹੈ ਕਿ SSP ਜਲੰਧਰ ਵਿਜੀਲੈਂਸ ਬਿਊਰੋ ਨੇ ਇਸ ਦੀ ਜਾਂਚ ਕੀਤੀ ਹੈ, ਜਿਸ ਦੀ 45 ਸਫਿਆਂ ਦੀ ਸ਼ੁਰੂਆਤੀ ਰਿਪੋਰਟ ਤਿਆਰ ਕੀਤੀ ਗਈ ਹੈ, ਇਸ ਵਿੱਚ ਸਾਹਮਣੇ ਆਇਆ ਹੈ ਜ਼ਮੀਨ ‘ਤੇ ਨਜਾਇਜ਼ ਅਫਸਰਾਂ ਦੀ ਮਿਲੀਭੁਗਤ ਦੇ ਨਾਲ ਕੀਤਾ ਗਿਆ ਸੀ। ਗਰਾਮ ਪੰਚਾਇਤ ਵੱਲੋਂ ਵੀ ਇਸ ਦਾ ਕੋਈ ਵਿਰੋਧ ਨਹੀਂ ਕੀਤਾ ਗਿਆ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ICC Meeting: ਚੈਂਪੀਅਨਜ਼ ਟਰਾਫੀ ਬਾਰੇ ICC ਦੀ ਮੀਟਿੰਗ ਰਹੀ 'ਬੇਸਿੱਟਾ', ਆਪਣੀ ਜ਼ਿੱਦ 'ਤੇ ਅੜਿਆ ਪਾਕਿਸਤਾਨ, ਜਾਣੋ ਮੀਟਿੰਗ 'ਚ ਕੀ ਹੋਇਆ

Punjab News: ਪਾਣੀਆਂ ਨੂੰ ਬਚਾਉਣ ਲਈ 3 ਦਸੰਬਰ ਨੂੰ ਮਾਰੋ ਹੰਬਲਾ, ਸਰਕਾਰ ਜਿੱਥੇ ਕਰੇ ਗ੍ਰਿਫਤਾਰ ਉੱਥੇ ਹੀ ਲਾ ਦਿਓ ਮੋਰਚਾ, ਪੰਜਾਬੀਆਂ ਦੇ ਨਾਂਅ ਆਇਆ ਸੁਨੇਹਾ, ਦੇਖੋ ਵੀਡੀਓ

ਡਰ ਦੇ ਸਾਏ ਹੇਠ ਪੰਜਾਬ ! ਅੰਮ੍ਰਿਤਸਰ 'ਚ ਦੇਰ ਰਾਤ ਹੋਇਆ ਬੰਬ ਧਮਾਕਾ, ਲੋਕਾਂ ਨੇ ਕਿਹਾ- ਹਿੱਲ ਗਈਆਂ ਘਰਾਂ ਦੀਆਂ ਕੰਧਾਂ, ਗੁਰਬਖਸ਼ ਨਗਰ ਥਾਣੇ ਨੇੜਿਓਂ ਆਈ ਆਵਾਜ਼

Farmers Protest: ਪੰਜਾਬ ਸਰਕਾਰ ਨੂੰ ਪੁੱਠੀ ਪੈ ਗਈ ਡੱਲੇਵਾਲ ਦੀ ਹਿਰਾਸਤ! ਮੋਦੀ ਸਰਕਾਰ ਦੇ ਨਾਲ ਹੀ  ਭਗਵੰਤ ਮਾਨ ਸਰਕਾਰ ਖਿਲਾਫ ਵੀ ਕਰ ਦਿੱਤਾ ਵੱਡਾ ਐਲਾਨ

ABP Premium

ਵੀਡੀਓਜ਼

Lakha Sidhana VS Aap Punjab | ਲੱਖਾ ਸਿਧਾਣਾ ਤੇ ਅਮਿਤੋਜ਼ ਮਾਨ ਨੇ ਕਰ ਦਿੱਤਾ ਵੱਡਾ ਐਲਾਨ! |Abp Sanjhaਹਿੰਮਤ ਸੰਧੂ  ਨਾਲ ਰਵਿੰਦਰ ਗਰੇਵਾਲ ਦੀ ਧੀ ਦੇ ਵਿਆਹ ਦੇ ਖਾਸ ਪਲਾਂ ਦੀ ਝਲਕਸੋਨਮ ਬਾਜਵਾ ਹੁਣ ਬੋਲੀਵੁਡ 'ਚ ਕਰੇਗੀ Housefull , ਹੱਥ ਲੱਗਿਆ JackpotKolkata ਪੁੱਜੇ ਦਿਲਜੀਤ ਦੋਸਾਂਝ , ਹੁਣ ਹੋਏਗਾ ਬੰਗਾਲ 'ਚ ਧਮਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ICC Meeting: ਚੈਂਪੀਅਨਜ਼ ਟਰਾਫੀ ਬਾਰੇ ICC ਦੀ ਮੀਟਿੰਗ ਰਹੀ 'ਬੇਸਿੱਟਾ', ਆਪਣੀ ਜ਼ਿੱਦ 'ਤੇ ਅੜਿਆ ਪਾਕਿਸਤਾਨ, ਜਾਣੋ ਮੀਟਿੰਗ 'ਚ ਕੀ ਹੋਇਆ
ICC Meeting: ਚੈਂਪੀਅਨਜ਼ ਟਰਾਫੀ ਬਾਰੇ ICC ਦੀ ਮੀਟਿੰਗ ਰਹੀ 'ਬੇਸਿੱਟਾ', ਆਪਣੀ ਜ਼ਿੱਦ 'ਤੇ ਅੜਿਆ ਪਾਕਿਸਤਾਨ, ਜਾਣੋ ਮੀਟਿੰਗ 'ਚ ਕੀ ਹੋਇਆ
Punjab News: ਪਾਣੀਆਂ ਨੂੰ ਬਚਾਉਣ ਲਈ 3 ਦਸੰਬਰ ਨੂੰ ਮਾਰੋ ਹੰਬਲਾ, ਸਰਕਾਰ ਜਿੱਥੇ ਕਰੇ ਗ੍ਰਿਫਤਾਰ ਉੱਥੇ ਹੀ ਲਾ ਦਿਓ ਮੋਰਚਾ, ਪੰਜਾਬੀਆਂ ਦੇ ਨਾਂਅ ਆਇਆ ਸੁਨੇਹਾ, ਦੇਖੋ ਵੀਡੀਓ
Punjab News: ਪਾਣੀਆਂ ਨੂੰ ਬਚਾਉਣ ਲਈ 3 ਦਸੰਬਰ ਨੂੰ ਮਾਰੋ ਹੰਬਲਾ, ਸਰਕਾਰ ਜਿੱਥੇ ਕਰੇ ਗ੍ਰਿਫਤਾਰ ਉੱਥੇ ਹੀ ਲਾ ਦਿਓ ਮੋਰਚਾ, ਪੰਜਾਬੀਆਂ ਦੇ ਨਾਂਅ ਆਇਆ ਸੁਨੇਹਾ, ਦੇਖੋ ਵੀਡੀਓ
ਡਰ ਦੇ ਸਾਏ ਹੇਠ ਪੰਜਾਬ ! ਅੰਮ੍ਰਿਤਸਰ 'ਚ ਦੇਰ ਰਾਤ ਹੋਇਆ ਬੰਬ ਧਮਾਕਾ, ਲੋਕਾਂ ਨੇ ਕਿਹਾ- ਹਿੱਲ ਗਈਆਂ ਘਰਾਂ ਦੀਆਂ ਕੰਧਾਂ, ਗੁਰਬਖਸ਼ ਨਗਰ ਥਾਣੇ ਨੇੜਿਓਂ ਆਈ ਆਵਾਜ਼
ਡਰ ਦੇ ਸਾਏ ਹੇਠ ਪੰਜਾਬ ! ਅੰਮ੍ਰਿਤਸਰ 'ਚ ਦੇਰ ਰਾਤ ਹੋਇਆ ਬੰਬ ਧਮਾਕਾ, ਲੋਕਾਂ ਨੇ ਕਿਹਾ- ਹਿੱਲ ਗਈਆਂ ਘਰਾਂ ਦੀਆਂ ਕੰਧਾਂ, ਗੁਰਬਖਸ਼ ਨਗਰ ਥਾਣੇ ਨੇੜਿਓਂ ਆਈ ਆਵਾਜ਼
Farmers Protest: ਪੰਜਾਬ ਸਰਕਾਰ ਨੂੰ ਪੁੱਠੀ ਪੈ ਗਈ ਡੱਲੇਵਾਲ ਦੀ ਹਿਰਾਸਤ! ਮੋਦੀ ਸਰਕਾਰ ਦੇ ਨਾਲ ਹੀ  ਭਗਵੰਤ ਮਾਨ ਸਰਕਾਰ ਖਿਲਾਫ ਵੀ ਕਰ ਦਿੱਤਾ ਵੱਡਾ ਐਲਾਨ
Farmers Protest: ਪੰਜਾਬ ਸਰਕਾਰ ਨੂੰ ਪੁੱਠੀ ਪੈ ਗਈ ਡੱਲੇਵਾਲ ਦੀ ਹਿਰਾਸਤ! ਮੋਦੀ ਸਰਕਾਰ ਦੇ ਨਾਲ ਹੀ ਭਗਵੰਤ ਮਾਨ ਸਰਕਾਰ ਖਿਲਾਫ ਵੀ ਕਰ ਦਿੱਤਾ ਵੱਡਾ ਐਲਾਨ
Punjab News: ਕੈਨੇਡਾ ਜਾਣ ਦੀ ਦਰਦਨਾਕ ਦਾਸਤਾਨ! ਪੁੱਤ ਦੇ ਕਤਲ ਮਗਰੋਂ ਮਾਪਿਆਂ ਨੇ ਅੰਤਿਮ ਰਸਮਾਂ ਵੀ ਵੀਡੀਓ ਕਾਲ ਰਾਹੀਂ ਕੀਤੀਆਂ

Punjab News: ਅਕਾਲੀ ਲੀਡਰਾਂ ਦੀ ਪੇਸ਼ੀ ਤੋਂ ਪਹਿਲਾਂ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਵੱਡਾ ਐਕਸ਼ਨ, ਪੱਤਰ ਲਿਖ ਕੇ ਕਹਿ ਦਿੱਤੀ ਵੱਡੀ ਗੱਲ

Sports News: ਸਿਰਫ਼ ਇੱਕ ਜਿੱਤ ਦੂਰ ਹੈ Rohit Sharma, ਫਿਰ ਬਦਲ ਜਾਏਗਾ ਭਾਰਤੀ ਕਪਤਾਨੀ ਦਾ ਇਤਿਹਾਸ, ਜਾਣੋ ਕੀ ਹੋਣ ਜਾ ਰਿਹਾ ਖਾਸ ?

Ban On Social Media: ਸੋਸ਼ਲ ਮੀਡੀਆ 'ਤੇ ਲੱਗਾ ਬੈਨ!16 ਸਾਲ ਤੋਂ ਘੱਟ ਉਮਰ ਦੇ ਬੱਚੇ ਨਹੀਂ ਖੋਲ੍ਹ ਸਕਣਗੇ ਅਕਾਊਂਟ

Embed widget