ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਡੇਰਾ ਪ੍ਰੇਮੀ ਮੋਹਿੰਦਰਪਾਲ ਬਿੱਟੂ ਦੇ ਨਾਭਾ ਜੇਲ੍ਹ ਵਿੱਚ ਹੋਏ ਕਤਲ ਦੇ ਮਾਮਲੇ ਦੀ ਜਾਂਚ ਲਈ ਨਵੀਂ ਸਿੱਟ ਬਣਾਉਣ ਦੇ ਹੁਕਮ ਦਿੱਤੇ ਹਨ। ਬੈਂਚ ਨੇ ਕਿਹਾ ਹੈ ਕਿ ਮਾਮਲੇ ਦੀ ਜਾਂਚ ਏਡੀਜੀਪੀ ਪੱਧਰ ਦੇ ਪੁਲਿਸ ਅਫਸਰ ਦੀ ਅਗਵਾਈ ਹੇਠਲੀ ਸਿੱਟ ਬਣਾਈ ਜਾਵੇ।
ਜ਼ਿਕਰਯੋਗ ਹੈ ਕਿ ਬਿੱਟੂ ਦੇ ਘਰ ਵਾਲਿਆਂ ਨੇ ਐਡਵੋਕੇਟ ਬਲਤੇਜ ਸਿੰਘ ਸਿੱਧੂ ਰਾਹੀਂ ਪਟੀਸ਼ਨ ਦਾਖਞਲ ਕਰਕੇ ਦੋਸ਼ ਲਗਾਇਆ ਸੀ ਕਿ ਇਸ ਮਾਮਲੇ ਵਿੱਚ ਜਾਂਚ ਸਹੀ ਨਹੀਂ ਹੋਈ ਹੈ ਤੇ ਜਾਂਚ ਸੀਬੀਆਈ ਕੋਲੋਂ ਕਰਵਾਈ ਜਾਵੇ। ਬਿੱਟੂ ਨੇ ਇੱਕ ਡਾਇਰੀ ਲਿਖੀ ਸੀ ਤੇ ਇਸ ਡਾਇਰੀ ਨੂੰ ਜਾਂਚ ਦਾ ਹਿੱਸਾ ਨਹੀਂ ਬਣਾਇਆ ਗਿਆ ਤੇ ਜੇਕਰ ਡਾਇਰੀ ਨੂੰ ਜਾਂਚ ਦਾ ਹਿੱਸਾ ਬਣਾਇਆ ਜਾਂਦਾ ਤਾਂ ਵੱਡੇ ਖੁਲਾਸੇ ਹੋਣੇ ਸੀ।
ਦੂਜੇ ਪਾਸੇ ਪੰਜਾਬ ਸਰਕਾਰ ਨੇ ਕਿਹਾ ਸੀ ਕਿ ਜਿਸ ਡਾਇਰੀ ਦੀ ਗੱਲ ਕੀਤੀ ਜਾ ਰਹੀ ਹੈ, ਉਹ ਖੁੱਲ੍ਹੇ ਪੰਨੇ ਹਨ ਤੇ ਨਾ ਤਾਂ ਕਾਗਜ਼ ਕੈਦੀ ਕੋਲ ਜਾ ਸਕਦਾ ਹੈ ਤੇ ਨਾ ਹੀ ਰਜਿਸਟਰ ਕਿਸੇ ਤਰੀਕੇ ਨਾਲ ਬਾਹਰ ਆ ਸਕਦਾ ਹੈ, ਲਿਹਾਜਾ ਸੀਬੀਆਈ ਜਾਂਚ ਦੀ ਲੋੜ ਨਹੀਂ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ