ਪੜਚੋਲ ਕਰੋ

ਚੰਡੀਗੜ੍ਹ ਰੈੱਡ ਜ਼ੋਨ 'ਚ ਹੋਣ ਦੇ ਬਾਵਜੂਦ ਇੰਨੀ ਢਿੱਲ ਕਿਉਂ? ਹਾਈਕੋਰਟ ਨੇ ਦਿੱਤੇ ਆਦੇਸ਼

ਚੰਡੀਗੜ੍ਹ 'ਚ ਕੋਰੋਨਾਵਾਇਰਸ ਲੌਕਡਾਊਨ 'ਚ ਢਿੱਲ ਨੂੰ ਲੈ ਕਿ ਸ਼ੁੱਕਰਵਾਰ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ 'ਚ ਸੁਣਵਾਈ ਹੋਈ।

ਰੌਬਟ ਦੀ ਰਿਪੋਰਟ ਚੰਡੀਗੜ੍ਹ: ਚੰਡੀਗੜ੍ਹ 'ਚ ਕੋਰੋਨਾਵਾਇਰਸ ਲੌਕਡਾਊਨ 'ਚ ਢਿੱਲ ਨੂੰ ਲੈ ਕਿ ਸ਼ੁੱਕਰਵਾਰ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ 'ਚ ਸੁਣਵਾਈ ਹੋਈ। ਇਸ 'ਚ ਸ਼ਿਕਾਇਤਕਰਤਾ ਨੇ ਕਿਹਾ ਕਿ ਜਦ ਚੰਡੀਗੜ੍ਹ ਪ੍ਰਸ਼ਾਸਨ ਨੇ ਸਾਰਾ ਕੁਝ ਖੋਲ੍ਹ ਹੀ ਦਿੱਤਾ ਹੈ ਫਿਰ ਉਹ ਮੰਦਰ ਤੇ ਅਦਾਲਤ ਵੀ ਖੋਲ੍ਹ ਦੇਵੇ। ਇਸੇ ਦੌਰਾਨ ਜੱਜ ਨੇ ਕਿਹਾ ਕਿ ਸੁਖਨਾ ਝੀਲ ਤੇ ਬਹੁਤ ਸਾਰੇ ਲੋਕ ਘੁੰਮਦੇ ਫਿਰਦੇ ਦਿੱਖ ਰਹੇ ਹਨ ਜੋ ਕਿ ਗਲਤ ਹੈ।ਹੁਣ ਅਦਾਲਤ ਨੇ ਕਿਹਾ ਹੈ ਕਿ ਸਾਰੇ ਪੱਖ 24 ਘੰਟੇ 'ਚ ਕੇਂਦਰੀ ਗ੍ਰਹਿ ਮੰਤਰਾਲੇ ਦੇ ਅਧਿਕਾਰੀਆਂ ਨਾਲ ਬੈਠ ਕੇ ਵਿਚਾਰ ਕੀਤੇ ਜਾਣਗੇ। ਇਸ ਗੱਲ ਤੇ ਧਿਆਨ ਦਿੱਤਾ ਜਾਵੇਗਾ ਕਿ ਕੀ ਚੰਡੀਗੜ੍ਹ ਲੌਕਡਾਊਨ 'ਚ ਦਿੱਤੀ ਹੋਈ ਢਿੱਲ ਗ੍ਰਹਿ ਮੰਤਰਾਲੇ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਹੈ ਜਾਂ ਨਹੀਂ। ਚੰਡੀਗੜ੍ਹ ਪ੍ਰਸ਼ਾਸਨ ਦੇ ਵਕੀਲ ਨੇ ਬੇਨਤੀ ਕੀਤੀ ਕਿ ਤਾਲਾਬੰਦੀ ਦੇ ਸਿਰਫ ਦੋ ਦਿਨ ਬਾਕੀ ਰਹੇ ਗਏ ਹਨ।ਇਸ 'ਚ ਨਵੇਂ ਨਿਰਦੇਸ਼ ਆਉਣ ਵਾਲੇ ਹਨ। ਜੇ ਇਸ ਦੌਰਾਨ ਕੁਝ ਤਬਦੀਲੀਆਂ ਕੀਤੀਆਂ ਜਾਂਦੀਆਂ ਹਨ, ਤਾਂ ਲੋਕਾਂ ਵਿੱਚ ਉਲਝਣ ਪੈਦਾ ਹੋ ਜਾਵੇਗਾ। ਇਸ 'ਤੇ ਬੈਂਚ ਨੇ ਕਿਹਾ ਕਿ ਯੂਟੀ ਪ੍ਰਸ਼ਾਸਨ ਨੂੰ ਹੁਣ ਤੋਂ ਜੋ ਵੀ ਦਿਸ਼ਾ ਨਿਰਦੇਸ਼ ਜਾਰੀ ਕੀਤੇ ਜਾ ਰਹੇ ਹਨ, ਉਹ ਉਸ ਤਹਿਤ ਹੀ ਛੋਟ ਅਤੇ ਫੈਸਲਾ ਲਵੇ। ਛੋਟ ਦੇਣ ਤੋਂ ਪਹਿਲਾਂ ਪ੍ਰਸ਼ਾਸਨ ਨੂੰ ਐਮਐਚਏ ਅਧਿਕਾਰੀਆਂ ਨਾਲ ਮੀਟਿੰਗ ਕਰਨੀ ਚਾਹੀਦੀ ਹੈ। ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪਿਛਲੇ ਦਿਨੀਂ ਵੀ ਇਸ ਮਾਮਲੇ ਦੀ ਸੁਣਵਾਈ ਹੋਈ ਸੀ। ਕੇਸ ਵਿੱਚ, ਪ੍ਰਸ਼ਾਸਨ ਨੂੰ 24 ਘੰਟਿਆਂ ਵਿੱਚ ਇਸ ਵਿਸ਼ੇ ‘ਤੇ ਜਵਾਬ ਦੇਣ ਦਾ ਆਦੇਸ਼ ਦਿੱਤਾ ਗਿਆ ਸੀ। ਸੁਣਵਾਈ ਦੌਰਾਨ ਹਾਈ ਕੋਰਟ ਦੇ ਚੀਫ਼ ਜਸਟਿਸ ਨੇ ਪ੍ਰਸ਼ਾਸਨ ਦੇ ਫੈਸਲੇ 'ਤੇ ਸਵਾਲ ਉਠਾਉਂਦੇ ਹੋਏ ਕਿਹਾ ਕਿ ਇਹ ਹਾਲਾਤ ਆਮ ਨਹੀਂ ਹਨ, ਪਰ ਪ੍ਰਸ਼ਾਸਨ ਬਾਜ਼ਾਰ ਖੋਲ੍ਹਣ ਅਤੇ ਭੀੜ ਇਕੱਠੀ ਕਰਨ ਦੀ ਗਲਤੀ ਕਿਵੇਂ ਕਰ ਰਿਹਾ ਹੈ। ਚੀਫ਼ ਜਸਟਿਸ ਰਵੀ ਸ਼ੰਕਰ ਝਾਅ ਅਤੇ ਜਸਟਿਸ ਅਰੁਣ ਪੱਲੀ ਦੀ ਡਿਵੀਜ਼ਨ ਬੈਂਚ ਨੇ ਐਡਵੋਕੇਟ ਪੰਕਜ ਚੰਦਗੋਠੀਆ ਵੱਲੋਂ ਦਾਇਰ ਕੀਤੀ ਗਈ ਪਟੀਸ਼ਨ ‘ਤੇ ਵੀਰਵਾਰ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ 100 ਮਿੰਟ ਦੀ ਸੁਣਵਾਈ ਤੋਂ ਬਾਅਦ ਇਹ ਨੋਟਿਸ ਜਾਰੀ ਕੀਤਾ ਹੈ। ਦਾਇਰ ਕੀਤੀ ਗਈ ਜਨਹਿਤ ਪਟੀਸ਼ਨ ਵਿੱਚ, ਹਾਈ ਕੋਰਟ ਨੂੰ ਦੱਸਿਆ ਗਿਆ ਹੈ ਕਿ ਜਦੋਂ ਕੇਂਦਰ ਸਰਕਾਰ ਨੇ ਸ਼ਹਿਰ ਨੂੰ ਰੈੱਡ ਜ਼ੋਨ ਵਿੱਚ ਰੱਖਿਆ ਹੈ, ਤਾਂ ਇੱਥੇ ਇੰਨੀ ਢਿੱਲ ਕਿਉਂ ਦਿੱਤੀ ਜਾ ਰਹੀ ਹੈ। ਸ਼ਹਿਰ ਨੂੰ ਰੈਡ ਜ਼ੋਨ ਐਲਾਨ ਕੀਤੇ ਜਾਣ ਦੇ ਬਾਵਜੂਦ ਸ਼ਹਿਰ ਪ੍ਰਸ਼ਾਸਨ ਨੇ ਇੱਥੇ ਸਵੇਰੇ 7 ਵਜੇ ਤੋਂ ਸ਼ਾਮ 7 ਵਜੇ ਤਕ ਬਾਜ਼ਾਰਾਂ ਖੋਲ੍ਹਣ ਦਾ ਫੈਸਲਾ ਕੀਤਾ ਹੈ ਅਤੇ ਨਾ ਹੀ ਵਾਹਨਾਂ ਦੀ ਆਵਾਜਾਈ ‘ਤੇ ਕੋਈ ਰੋਕ ਹੈ। ਪਟੀਸ਼ਨ 'ਚ ਇਹ ਵੀ ਦੱਸਿਆ ਗਿਆ ਹੈ ਕਿ, ਅੰਤਰਰਾਜੀ ਟ੍ਰੈਫਿਕ 'ਤੇ ਕੋਈ ਨਿਯੰਤਰਣ ਨਹੀਂ ਹੈ, ਮੁਹਾਲੀ ਅਤੇ ਪੰਚਕੂਲਾ ਤੋਂ ਆਉਣ ਵਾਲੇ ਵਾਹਨਾਂ ਨੂੰ ਨੇੜਲੇ ਸ਼ਹਿਰ ਵਿੱਚ ਦਾਖਲ ਹੋਣ ਦੀ ਆਗਿਆ ਹੈ। ਨਤੀਜੇ ਵਜੋਂ, ਸੜਕਾਂ ਵਾਹਨਾਂ ਨਾਲ ਭਰੀਆਂ ਹੋਈਆਂ ਹਨ। ਇਹ ਸਭ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ 2 ਮਈ ਨੂੰ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਹੈ। ਕੰਟੇਨਮੈਂਟ ਜ਼ੋਨ ਵੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਿਰਧਾਰਤ ਨਹੀਂ ਕੀਤਾ ਗਿਆ ਹੈ।

ਟਾਪ ਹੈਡਲਾਈਨ

"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget