ਪੜਚੋਲ ਕਰੋ

ਪੰਜਾਬ ਦੇ ਨਿੱਜੀ ਸਕੂਲਾਂ ਨੂੰ ਹਾਈਕੋਰਟ ਤੋਂ ਵੱਡੀ ਰਾਹਤ, ਵਿਦਿਆਰਥੀਆਂ ਤੋਂ ਲੈ ਸਕਣਗੇ ਨੂੰ 70% ਫੀਸ

ਅਦਾਲਤ ਨੇ ਇਹ ਸਪਸ਼ਟ ਕੀਤਾ ਕਿ ਜਦੋਂ ਤਕ ਪੰਜਾਬ ਸਰਕਾਰ ਆਪਣੀ ਰਿਪੋਰਟ ਪੇਸ਼ ਨਹੀਂ ਕਰਦੀ ਉਦੋਂ ਤਕ ਨਿੱਜੀ ਸਕੂਲ ਕੁੱਲ ਫੀਸ ਦਾ 70 ਫੀਸਦੀ ਹਿੱਸਾ ਮਾਪਿਆਂ ਤੋਂ ਵਸੂਲ ਕਰ ਸਕਦੇ ਹਨ।

  ਚੰਡੀਗੜ੍ਹ: ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਨਿੱਜੀ ਸਕੂਲਾਂ ਨੂੰ ਫੀਸ ਦੇ ਮੁੱਦੇ ਤੇ ਰਾਹਤ ਦਿੰਦਿਆਂ ਵਿਦਿਆਰਥੀਆਂ ਤੋਂ 70 ਫੀਸਦ ਫੀਸ ਵਸੂਲਣ ਦੀ ਮਨਜ਼ੂਰੀ ਦੇ ਦਿੱਤੀ ਹੈ। ਅੱਜ ਸੁਣਵਾਈ ਕਰਦਿਆਂ ਅਦਾਲਤ ਨੇ ਪੰਜਾਬ ਸਰਕਾਰ ਨੂੰ ਹਦਾਇਤ ਕੀਤੀ ਕਿ ਉਹ 12 ਜੂਨ ਤੱਕ ਪ੍ਰਾਈਵੇਟ ਸਕੂਲਾਂ ਦੀ ਮਦਦ ਕਰਨ ਬਾਰੇ ਆਪਣੀ ਵਿਸਥਾਰਤ ਰਿਪੋਰਟ ਪੇਸ਼ ਕਰੇ। ਅਦਾਲਤ ਨੇ ਇਹ ਸਪਸ਼ਟ ਕੀਤਾ ਕਿ ਜਦੋਂ ਤਕ ਪੰਜਾਬ ਸਰਕਾਰ ਆਪਣੀ ਰਿਪੋਰਟ ਪੇਸ਼ ਨਹੀਂ ਕਰਦੀ ਉਦੋਂ ਤਕ ਨਿੱਜੀ ਸਕੂਲ ਕੁੱਲ ਫੀਸ ਦਾ 70 ਫੀਸਦੀ ਹਿੱਸਾ ਮਾਪਿਆਂ ਤੋਂ ਵਸੂਲ ਕਰ ਸਕਦੇ ਹਨ। ਅਦਾਲਤ ਦੇ ਹੁਕਮਾਂ ਮੁਤਾਬਕ ਸਕੂਲ ਉਦੋਂ ਤੱਕ ਆਪਣੇ ਅਧਿਆਪਕਾਂ ਨੂੰ 70 ਫੀਸਦੀ ਤਨਖਾਹ ਦੀ ਅਦਾਇਗੀ ਕਰਨਗੇ। ਇਸ ਤੋਂ ਪਹਿਲਾਂ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਸੂਬੇ ਦੇ ਸਾਰੇ ਸਕੂਲਾਂ ਨੂੰ ਹਦਾਇਤ ਕੀਤੀ ਸੀ ਕਿ ਉਹ ਤਾਲਾਬੰਦੀ ਦੌਰਾਨ ਸਿਰਫ ਟਿਊਸ਼ਨ ਫੀਸ ਹੀ ਲੈ ਸਕਦੇ ਹਨ ਤੇ ਸਕੂਲਾਂ ਨੂੰ ਬਾਕੀ ਫੰਡ ਲੈਣ ਤੋਂ ਰੋਕਿਆ ਗਿਆ ਸੀ। ਪਰ ਨਾਲ ਹੀ ਸਕੂਲਾਂ ਨੂੰ ਅਧਿਆਪਕਾਂ ਦੀਆਂ ਤਨਖਾਹਾਂ ਚ ਕਟੌਤੀ ਕਰਨ ਤੋਂ ਇਨਕਾਰ ਕੀਤਾ ਸੀ। ਇਸ ਤੋਂ ਬਾਅਦ ਇੰਡੀਪੈਂਡੈਂਟ ਸਕੂਲ ਐਸੋਸੀਏਸ਼ਨ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦਾ ਰੁਖ਼ ਕੀਤਾ ਸੀ। ਇਸ ਮਾਮਲੇ ਦੀ ਸੁਣਵਾਈ ਕਰਦਿਆਂ ਅਦਾਲਤ ਨੇ ਸੂਬਾ ਸਰਕਾਰ ਨੂੰ ਅਗਲੀ ਸੁਣਵਾਈ ਤੱਕ ਵਿਸਥਾਰਤ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ। ਨਿੱਜੀ ਸਕੂਲਾਂ ਵੱਲੋਂ ਪੇਸ਼ ਹੋਏ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਪੰਜਾਬ ਦੇ ਨਿੱਜੀ ਸਕੂਲਾਂ ਨੇ ਪੰਜਾਬ ਸਕੂਲ ਐਜੂਕੇਸ਼ਨ ਬੋਰਡ ਕੋਲ ਰਿਜ਼ਰਵ ਫੰਡ ਜਮ੍ਹਾਂ ਕਰਵਾਏ ਹਨ ਤੇ ਇਸ ਵੇਲੇ ਇਹ ਰਾਸ਼ੀ 77 ਕਰੋੜ ਰੁਪਏ ਦੇ ਕਰੀਬ ਬੋਰਡ ਕੋਲ ਜਮ੍ਹਾਂ ਹੈ। ਉਨ੍ਹਾਂ ਅਦਾਲਤ ਨੂੰ ਕਿਹਾ ਕਿ ਪੰਜਾਬ ਸਰਕਾਰ ਨਿੱਜੀ ਸਕੂਲਾਂ ਨੂੰ ਸੈਨੇਟਾਈਜ਼ ਕਰਨ ਲਈ ਵੀ ਕੋਈ ਸਹਾਇਤਾ ਮੁਹੱਈਆ ਨਹੀਂ ਕਰਵਾ ਰਹੀ ਹੈ।

ਟਾਪ ਹੈਡਲਾਈਨ

ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
Embed widget