ਪੰਜਾਬ ਦੇ ਨਿੱਜੀ ਸਕੂਲਾਂ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਵੱਡਾ ਝਟਕਾ ਲੱਗਾ ਹੈ। ਦਰਅਸਲ ਹਾਈਕੋਰਟ ਨੇ ਆਪਣੇ ਪਹਿਲੀ ਅਕਤੂਬਰ ਦੇ ਹੁਕਮਾਂ ਨੂੰ ਵਾਪਸ ਲੈਣ ਜਾਂ ਰੋਕ ਲਾਉਣ ਵਾਲੀ ਪਟੀਸ਼ਨ ਖਾਰਜ ਕਰ ਦਿੱਤੀ। ਹਾਈਕੋਰਟ ਨੇ ਸਿਰਫ ਉਨ੍ਹਾਂ ਸਕੂਲਾਂ ਨੂੰ ਫੀਸ ਵਸੂਲਣ ਦੀ ਇਜਾਜ਼ਤ ਦਿੱਤੀ ਸੀ ਜਿਨ੍ਹਾਂ ਨੇ ਆਨਲਾਈਨ ਕਲਾਸਾਂ ਦੀ ਸੁਵਿਧਾ ਦਿੱਤੀ ਸੀ। ਇਸ ਦੇ ਨਾਲ ਹੀ ਨਿੱਜੀ ਸਕੂਲਾਂ ਨੂੰ ਪਿਛਲੇ ਸੱਤ ਮਹੀਨੇ ਦੀ ਬੈਲੇਂਸ ਸ਼ੀਟ ਵੀ ਜਮ੍ਹਾ ਕਰਾਉਣ ਲਈ ਕਿਹਾ ਸੀ।


ਜਸਟਿਸ ਐਸਐਨ ਸੱਤਿਆਨਾਰਾਇਣ ਤੇ ਜਸਟਿਸ ਅਰਚਨਾ ਪੁਰੀ ਦੀ ਬੈਂਚ ਨੇ ਨਿੱਜੀ ਸਕੂਲਾਂ ਦੀ ਅਰਜ਼ੀ ਇਹ ਕਹਿੰਦਿਆਂ ਖਾਰਜ ਕਰ ਦਿੱਤੀ ਕਿ ਪਹਿਲੀ ਅਕਤੂਬਰ ਵਾਲਾ ਹੁਕਮ ਨਾ ਤਾਂ ਵਾਪਸ ਲਿਆ ਜਾ ਸਕਦਾ ਤੇ ਨਾ ਹੀ ਇਸ 'ਤੇ ਰੋਕ ਲਾਈ ਜਾ ਸਕਦੀ ਹੈ। ਇਨ੍ਹਾਂ ਸਾਰੀਆਂ ਅਪੀਲਾਂ 'ਤੇ 12 ਨਵੰਬਰ ਨੂੰ ਸੁਣਵਾਈ ਹੋਣੀ ਹੈ ਉਸ ਦਿਨ ਇਨ੍ਹਾਂ 'ਤੇ ਅੱਗੇ ਦਾ ਫੈਸਲਾ ਲਿਆ ਜਾ ਸਕਦਾ ਹੈ।


ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ