(Source: ECI/ABP News/ABP Majha)
VIP ਲੀਡਰਾਂ ਦੀਆਂ ਗੱਡੀਆਂ ਤੋਂ ਜੈਮਰ ਉਤਾਰ ਕੇ ਕਿਉਂ ਨਾ ਜੇਲ੍ਹਾਂ 'ਚ ਲਗਾ ਦਿੱਤੇ ਜਾਣ, ਹਾਈਕੋਰਟ ਨੇ ਮਾਨ ਸਰਕਾਰ ਨੂੰ ਪਾਈ ਝਾੜ
Jammers in Jails: ਪੰਜਾਬ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਸ਼ੀਲ ਨਾਗੂ ਅਤੇ ਜਸਟਿਸ ਅਨਿਲ ਖੇਤਰਪਾਲ ਦੀ ਡਿਵੀਜ਼ਨ ਬੈਂਚ ਨੇ ਜ਼ੁਬਾਨੀ ਟਿੱਪਣੀ ਕਰਦਿਆਂ ਕਿਹਾ ਕਿ ਕੁਝ ਜੇਲ੍ਹਾਂ ਵਿੱਚ ਜੈਮਰ ਲਗਾਏ ਜਾਂਦੇ ਹਨ, ਜਦਕਿ ਕੁਝ ਜੇਲ੍ਹਾਂ ਵਿੱਚ ਨਹੀਂ
Jammers in Punjab Jails: ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਜੇਲ੍ਹਾਂ 'ਚ ਲੱਗਣ ਵਾਲੇ ਜੈਮਰਾਂ 'ਤੇ ਸੁਣਵਾਈ ਹੋਈ। ਜਿਸ ਦੌਰਾਨ ਹਾਈ ਕੋਰਟ ਨੇ ਪੰਜਾਬ ਸਰਕਾਰ ਖੂਬ ਝਾੜ ਪਾਈ ਹੈ। ਪੰਜਾਬ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਤੋਂ ਪੁੱਛਿਆ ਹੈ ਕਿ ਸੂਬੇ ਦੀਆਂ ਸਾਰੀਆਂ ਜੇਲ੍ਹਾਂ ਵਿੱਚ ਜੈਮਰ ਕਿਉਂ ਨਹੀਂ ਲਗਾਏ ਜਾਂਦੇ।
ਪੰਜਾਬ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਸ਼ੀਲ ਨਾਗੂ ਅਤੇ ਜਸਟਿਸ ਅਨਿਲ ਖੇਤਰਪਾਲ ਦੀ ਡਿਵੀਜ਼ਨ ਬੈਂਚ ਨੇ ਜ਼ੁਬਾਨੀ ਟਿੱਪਣੀ ਕਰਦਿਆਂ ਕਿਹਾ ਕਿ ਕੁਝ ਜੇਲ੍ਹਾਂ ਵਿੱਚ ਜੈਮਰ ਲਗਾਏ ਜਾਂਦੇ ਹਨ, ਜਦਕਿ ਕੁਝ ਜੇਲ੍ਹਾਂ ਵਿੱਚ ਨਹੀਂ।
ਅਜਿਹੀ ਸਥਿਤੀ ਵਿੱਚ ਵੀਆਈਪੀ ਵਾਹਨਾਂ ਵਿੱਚ ਲੱਗੇ ਜੈਮਰ ਉਤਾਰ ਕੇ ਜੇਲ੍ਹਾਂ ਵਿੱਚ ਕਿਉਂ ਨਾ ਲਗਾਏ ਜਾਣ। ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਪੁਲਿਸ ਹਿਰਾਸਤ ਇੰਟਰਵਿਊ ਮਾਮਲੇ ਦੀ ਸੁਣਵਾਈ ਅਦਾਲਤ ਵਿੱਚ ਚੱਲ ਰਹੀ ਸੀ। ਸੁਣਵਾਈ ਦੌਰਾਨ ਹੀ ਹਾਈ ਕੋਰਟ ਨੇ ਮੁੱਖ ਸਕੱਤਰ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਹੋ ਕੇ ਆਪਣਾ ਪੱਖ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ।
ਇਸ 'ਤੇ ਪੰਜਾਬ ਸਰਕਾਰ ਦੇ ਵਕੀਲ ਨੇ ਕਿਹਾ ਕਿ ਸਰਕਾਰ ਦੀ ਕਿਸਾਨਾਂ ਨਾਲ ਮੀਟਿੰਗ ਹੋਣ ਕਾਰਨ ਉਹ ਪੇਸ਼ ਨਹੀਂ ਹੋ ਪਾ ਰਹੇ ਹਨ। ਉਹ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਵੀਸੀ ਰਾਹੀਂ ਪੇਸ਼ ਹੋਣਗੇ। ਅਦਾਲਤ ਨੇ ਇਸ 'ਤੇ ਸ਼ੁੱਕਰਵਾਰ ਨੂੰ ਸੁਣਵਾਈ ਤੈਅ ਕੀਤੀ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ -
https://whatsapp.com/channel/0029Va7Nrx00VycFFzHrt01l.
Join Our Official Telegram Channel: https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ