ਪੜਚੋਲ ਕਰੋ

Punjab News: ਪੰਚਾਇਤੀ ਚੋਣਾਂ 'ਚ ਦੇਰੀ ਤੋਂ ਬਾਅਦ ਹੁਣ ਨਗਰ ਨਿਗਮ ਤੇ ਕੌਂਸਲ ਦੀਆਂ ਚੋਣਾਂ 'ਤੇ ਘਿਰ ਗਈ ਸਰਕਾਰ

ਪੰਜਾਬ ਵਿੱਚ 5 ਨਗਰ ਨਿਗਮ ਅਤੇ ਨਗਰ ਕੌਂਸਲਾਂ ਦੀਆਂ ਚੋਣਾਂ ਸਮੇਂ ਸਿਰ ਨਾ ਕਰਵਾਉਣ ’ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਮਾਨ ਸਰਕਾਰ ਨੂੰ ਫਟਕਾਰ ਲਗਾਈ ਹੈ।

ਪੰਜਾਬ ਵਿੱਚ 5 ਨਗਰ ਨਿਗਮ ਅਤੇ ਨਗਰ ਕੌਂਸਲਾਂ ਦੀਆਂ ਚੋਣਾਂ ਸਮੇਂ ਸਿਰ ਨਾ ਕਰਵਾਉਣ ’ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਮਾਨ ਸਰਕਾਰ ਨੂੰ ਫਟਕਾਰ ਲਗਾਈ ਹੈ। ਬੀਤੇ ਦਿਨ ਮਾਨ ਸਰਕਾਰ ਨੇ ਪੰਚਾਇਤੀ ਚੋਣਾਂ ਵਿੱਚ ਹੋ ਰਹੀ ਦੇਰੀ ਦਾ ਕਾਰਨ ਵੀ ਦੱਸਿਆ ਅਤੇ ਕਦੋਂ ਤੱਕ ਪੰਚਾਇਤੀ ਚੋਣਾਂ ਹੋਣਗੀਆਂ ਇਸ ਬਾਰੇ ਵੀ ਜਾਣਕਾਰੀ ਦਿੱਤੀ ਸੀ। 

ਇਸ ਤੋਂ ਬਾਅਦ ਨਗਰ ਨਿਗਮ ਅਤੇ ਨਗਰ ਕੌਂਸਲ ਦੀਆਂ ਚੋਣਾਂ ਦਾ ਮੁੱਦਾ ਵੀ ਹਾਈਕੋਰਟ 'ਚ ਉੱਠਿਆ ਚੀਫ਼ ਜਸਟਿਸ ਸ਼ੀਲ ਨਾਗੂ ਅਤੇ ਜਸਟਿਸ ਅਨਿਲ ਖੇਤਰਪਾਲ ਦੀ ਬੈਂਚ ਨੇ ਸਰਕਾਰ ਨੂੰ ਸਵਾਲ ਕੀਤਾ ਕਿ ਕਾਰਜਕਾਲ ਖ਼ਤਮ ਹੋਣ ਦੇ ਬਾਵਜੂਦ ਚੋਣਾਂ ਕਿਉਂ ਨਹੀਂ ਕਰਵਾਈਆਂ ਗਈਆਂ? ਹਾਈਕੋਰਟ ਨੇ ਪੰਜਾਬ ਦੇ ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ 23 ਸਤੰਬਰ ਤੱਕ ਵਿਸਥਾਰਤ ਜਵਾਬ ਦਾਇਰ ਕਰਨ ਦੇ ਹੁਕਮ ਦਿੱਤੇ ਹਨ।

ਮਲੇਰਕੋਟਲਾ ਦੇ ਵਸਨੀਕ ਬੇਅੰਤ ਸਿੰਘ ਵੱਲੋਂ ਦਾਇਰ ਜਨਹਿਤ ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਦੀਆਂ 42 ਨਗਰ ਕੌਂਸਲਾਂ ਦਾ ਕਾਰਜਕਾਲ ਖ਼ਤਮ ਹੋਏ ਕਈ ਮਹੀਨੇ ਬੀਤ ਚੁੱਕੇ ਹਨ। ਇਨ੍ਹਾਂ ਵਿੱਚੋਂ ਕਈ ਕੌਂਸਲਾਂ ਦਾ ਕਾਰਜਕਾਲ ਦੋ ਸਾਲ ਤੋਂ ਵੱਧ ਸਮਾਂ ਪਹਿਲਾਂ ਖ਼ਤਮ ਹੋ ਗਿਆ ਸੀ। ਪਟੀਸ਼ਨਰ ਨੇ ਅਦਾਲਤ ਨੂੰ ਦੱਸਿਆ ਕਿ ਸੂਬੇ ਦੇ ਕਈ ਖੇਤਰਾਂ ਵਿੱਚ ਵਿਕਾਸ ਕਾਰਜ ਠੱਪ ਪਏ ਹਨ।

ਅਦਾਲਤ ਵਿੱਚ ਇਹ ਵੀ ਦੱਸਿਆ ਗਿਆ ਕਿ ਸਥਾਨਕ ਸਰਕਾਰਾਂ ਵਿਭਾਗ ਨੇ 1 ਅਗਸਤ 2023 ਨੂੰ ਚੋਣਾਂ ਕਰਵਾਉਣ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਸੀ, ਜਿਸ ਵਿੱਚ ਕਿਹਾ ਗਿਆ ਸੀ ਕਿ ਚੋਣਾਂ 1 ਨਵੰਬਰ ਨੂੰ ਕਰਵਾਈਆਂ ਜਾਣਗੀਆਂ। ਪਰ ਅਜੇ ਤੱਕ ਚੋਣਾਂ ਨਹੀਂ ਹੋਈਆਂ। ਪਟੀਸ਼ਨਰ ਨੇ 5 ਜੁਲਾਈ ਨੂੰ ਸਰਕਾਰ ਨੂੰ ਕਾਨੂੰਨੀ ਨੋਟਿਸ ਵੀ ਭੇਜਿਆ ਸੀ, ਜਿਸ ਦਾ ਕੋਈ ਜਵਾਬ ਨਹੀਂ ਮਿਲਿਆ।

ਪਟੀਸ਼ਨ ਵਿੱਚ ਮੰਗ ਕੀਤੀ ਗਈ ਹੈ ਕਿ ਸਰਕਾਰ ਨੂੰ ਸੰਵਿਧਾਨ ਅਨੁਸਾਰ ਸਮੇਂ ਸਿਰ ਚੋਣਾਂ ਕਰਵਾਉਣ ਦੀਆਂ ਹਦਾਇਤਾਂ ਦਿੱਤੀਆਂ ਜਾਣ ਤਾਂ ਜੋ ਨਗਰ ਕੌਂਸਲਾਂ ਦਾ ਕਾਰਜਕਾਲ ਖ਼ਤਮ ਹੋਣ ਤੋਂ ਪਹਿਲਾਂ ਨਵੀਆਂ ਚੋਣਾਂ ਕਰਵਾਈਆਂ ਜਾ ਸਕਣ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l.

Join Our Official Telegram Channel: https://t.me/abpsanjhaofficial 

ਟਾਪ ਹੈਡਲਾਈਨ

Dearness Allowance : DA ਨੂੰ ਲੈ ਕੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਚੰਡੀਗੜ੍ਹ 'ਚ ਮਹਾਂਰੈਲੀ, ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੁਛਾੜਾਂ
Dearness Allowance : DA ਨੂੰ ਲੈ ਕੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਚੰਡੀਗੜ੍ਹ 'ਚ ਮਹਾਂਰੈਲੀ, ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੁਛਾੜਾਂ
ਸੰਗਰੂਰ ਪੁਲਿਸ ਦੀ ਵੱਡੀ ਸਫ਼ਲਤਾ, ਨਸ਼ਾ ਤਸਕਰਾਂ ਅਤੇ ਹਥਿਆਰਾਂ ਸਮੇਤ ਇਸ਼ਤਿਹਾਰੀ ਮੁਲਜ਼ਮ ਕਾਬੂ
ਸੰਗਰੂਰ ਪੁਲਿਸ ਦੀ ਵੱਡੀ ਸਫ਼ਲਤਾ, ਨਸ਼ਾ ਤਸਕਰਾਂ ਅਤੇ ਹਥਿਆਰਾਂ ਸਮੇਤ ਇਸ਼ਤਿਹਾਰੀ ਮੁਲਜ਼ਮ ਕਾਬੂ
ਗੁਰਪ੍ਰੀਤ ਸਿੰਘ ਭੁੱਲਰ ਦੇ ਤਬਾਦਲੇ 'ਤੇ ਸਿਆਸਤ ਗਰਮ, ਰਵਨੀਤ ਬਿੱਟੂ ਨੇ ਉਠਾਏ ਵੱਡੇ ਸਵਾਲ
ਗੁਰਪ੍ਰੀਤ ਸਿੰਘ ਭੁੱਲਰ ਦੇ ਤਬਾਦਲੇ 'ਤੇ ਸਿਆਸਤ ਗਰਮ, ਰਵਨੀਤ ਬਿੱਟੂ ਨੇ ਉਠਾਏ ਵੱਡੇ ਸਵਾਲ
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
Embed widget