Punjab News: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਵਿੱਚ ਵੱਧ ਰਹੇ ਨਸ਼ਿਆਂ ਦੇ ਰੁਝਾਨ 'ਤੇ ਗੰਭੀਰ ਚਿੰਤਾ ਪ੍ਰਗਟ ਕਰਦੇ ਹੋਏ ਸਰਕਾਰ ਨੂੰ ਫਟਕਾਰ ਲਗਾਈ ਹੈ। ਅਦਾਲਤ ਨੇ ਕਿਹਾ ਕਿ ਆਪਣੀ ਨਸ਼ੇ ਦੀ ਲਤ ਨੂੰ ਸੰਤੁਸ਼ਟ ਕਰਨ ਲਈ, ਨੌਜਵਾਨ ਚੋਰੀ ਤੇ ਹੋਰ ਅਪਰਾਧਾਂ ਵਿੱਚ ਸ਼ਾਮਲ ਹੋ ਰਹੇ ਹਨ, ਜੋ ਇਸ ਸਮੱਸਿਆ ਨਾਲ ਨਜਿੱਠਣ ਵਿੱਚ ਸਰਕਾਰ ਦੀ ਅਸਫਲਤਾ ਨੂੰ ਦਰਸਾਉਂਦਾ ਹੈ।

ਦਰਅਸਲ, ਪੰਜਾਬ ਹਰਿਆਣਾ ਹਾਈ ਕੋਰਟ ਦੇ ਜਸਟਿਸ ਸੰਦੀਪ ਮੌਦਗਿਲ 290 ਗ੍ਰਾਮ ਹੈਰੋਇਨ ਦੀ ਵਪਾਰਕ ਰਿਕਵਰੀ ਦੇ ਮਾਮਲੇ ਵਿੱਚ ਦੋਸ਼ੀ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਕਰ ਰਹੇ ਸਨ। ਉਨ੍ਹਾਂ ਨੇ ਇਸ ਮਾਮਲੇ ਵਿੱਚ ਫੈਸਲਾ ਸੁਣਾਉਂਦੇ ਸਮੇਂ ਵੀ ਇਹ ਟਿੱਪਣੀ ਕੀਤੀ ਸੀ।

ਜਿਸ ਵਿੱਚ ਉਨ੍ਹਾਂ ਕਿਹਾ- "ਵਧ ਰਹੀ ਨਸ਼ੀਲੇ ਪਦਾਰਥ ਦੀ ਲਤ ਦੇਸ਼ ਦੇ ਭਵਿੱਖ ਨੂੰ ਗੰਭੀਰਤਾ ਨਾਲ ਨੁਕਸਾਨ ਪਹੁੰਚਾ ਰਹੀ ਹੈ ਤੇ ਨੌਜਵਾਨਾਂ ਨੂੰ ਦੀਮਕ ਵਾਂਗ ਖੋਖਲਾ ਕਰ ਰਹੀ ਹੈ।" ਸਰਕਾਰ ਦੀ ਨਿੰਦਾ ਕਰਦੇ ਹੋਏ ਉਨ੍ਹਾਂ ਕਿਹਾ, “ਨੌਜਵਾਨਾਂ ਦਾ ਅਪਰਾਧ ਵੱਲ ਮੁੜਨਾ ਸੂਬਾ ਸਰਕਾਰ ਦੀ ਅਸਫਲਤਾ ਨੂੰ ਦਰਸਾਉਂਦਾ ਹੈ।

ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਬਹੁਤ ਗੰਭੀਰ ਹੋ ਗਈ ਹੈ, ਜਿਸ ਨੂੰ ਸਖ਼ਤੀ ਨਾਲ ਕਾਬੂ ਕਰਨ ਦੀ ਲੋੜ ਹੈ। ਅਦਾਲਤ ਨੇ ਨਸ਼ੀਲੇ ਪਦਾਰਥਾਂ ਦੇ ਕਾਰੋਬਾਰ ਵਿੱਚ ਸ਼ਾਮਲ ਅਪਰਾਧੀਆਂ ਵਿਰੁੱਧ ਸਖ਼ਤ ਕਾਰਵਾਈ ਦੀ ਲੋੜ ਜ਼ਾਹਰ ਕੀਤੀ ਤੇ ਕਿਹਾ ਕਿ ਇਹ ਪੂਰੇ ਦੇਸ਼ ਦੇ ਸਮਾਜਿਕ ਢਾਂਚੇ ਲਈ ਖ਼ਤਰਾ ਬਣਦਾ ਜਾ ਰਿਹਾ ਹੈ। ਜਸਟਿਸ ਨੇ ਕਿਹਾ ਕਿ ਇਸ ਗੰਭੀਰ ਸਮੱਸਿਆ ਨਾਲ ਨਜਿੱਠਣ ਲਈ ਠੋਸ ਕਦਮ ਚੁੱਕੇ ਜਾਣ। ਗੈਰ-ਕਾਨੂੰਨੀ ਨਸ਼ੀਲੇ ਪਦਾਰਥਾਂ ਦੇ ਕਾਰੋਬਾਰ ਵਿੱਚ ਸ਼ਾਮਲ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ, ਤਾਂ ਜੋ ਨੌਜਵਾਨਾਂ ਦਾ ਭਵਿੱਖ ਸੁਰੱਖਿਅਤ ਹੋ ਸਕੇ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।