ਪੰਜਾਬ ਵਿੱਚ ਪ੍ਰਾਈਵੇਟ ਕਾਲਜਾਂ ਨੂੰ ਪੋਸਟ ਮੈਟ੍ਰਿਕ ਸਕਾਲਰਸ਼ਿਪ ਨਾ ਜਾਰੀ ਕਰਨ 'ਤੇ ਪੰਜਾਬ ਹਰਿਆਣਾ ਹਾਈ ਕੋਰਟ ਨੇ ਸਖ਼ਤੀ ਦਿਖਾਈ ਹੈ। ਸਕਾਲਰਸ਼ਿਪ ਜਾਰੀ ਕਰਨ ਦੇ ਮਾਮਲੇ 'ਤੇ ਹਾਈ ਕੋਰਟ ਵਿੱਚ ਸੁਣਵਾਈ ਹੋਈ। ਜਿਸ ਦੌਰਾਨ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਝਾੜ ਪਾਈ ਹੈ। 


ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੀ 40 ਫੀਸਦੀ ਰਾਸ਼ੀ ਜਾਰੀ ਕਰਨ ਦਾ ਭਰੋਸਾ ਦੇਣ ਦੇ ਬਾਵਜੂਦ ਰਾਸ਼ੀ ਜਾਰੀ ਨਾ ਕਰਨ 'ਤੇ ਪੰਜਾਬ ਸਰਕਾਰ ਨੂੰ ਫਟਕਾਰ ਲਗਾਉਂਦੇ ਹੋਏ ਕਿਹਾ ਕਿ ਮਾਮਲੇ ਦੀ ਅਗਲੀ ਸੁਣਵਾਈ ਤੱਕ ਰਾਸ਼ੀ ਜਾਰੀ ਕਰੋ, ਨਹੀਂ ਤਾਂ ਮੁੱਖ ਸਕੱਤਰ ਅਦਾਲਤ 'ਚ ਪੇਸ਼ ਹੋਣ। 


ਜਸਟਿਸ ਅਰਵਿੰਦ ਸਿੰਘ ਸਾਂਗਵਾਨ ਨੇ ਇਸ ਲਈ ਚਾਰ ਹਫ਼ਤਿਆਂ ਦਾ ਸਮਾਂ ਦਿੱਤਾ ਹੈ। ਪੰਜਾਬ ਸਰਕਾਰ ਵੱਲੋਂ ਅਦਾਲਤ ਵਿੱਚ ਕਿਹਾ ਗਿਆ ਕਿ ਕਾਲਜ ਹਲਫੀਆ ਬਿਆਨ ਨਹੀਂ ਦੇ ਰਹੇ ਕਿ ਉਹ ਵਿਦਿਆਰਥੀਆਂ ਤੋਂ ਕੋਈ ਰਕਮ ਨਹੀਂ ਲੈ ਰਹੇ। ਅਦਾਲਤ ਨੇ ਕਿਹਾ ਕਿ ਇਹ ਅੰਡਰਟੇਕਿੰਗ ਅਦਾਲਤ ਦੇ ਰਿਕਾਰਡ 'ਤੇ ਹੈ।


4 ਜੁਲਾਈ ਨੂੰ ਹੋਈ ਸੁਣਵਾਈ ਦੌਰਾਨ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੇ ਪੈਸਿਆਂ ਦਾ 40 ਫੀਸਦ ਭੁਗਤਾਨ 28 ਜੁਲਾਈ ਤੱਕ ਕਰਨ ਦੇ ਹੁਕਮ ਦੇ ਦਿੱਤੇ ਹਨ। ਉਸ ਸਮੇਂ ਮਾਨ ਸਰਕਾਰ ਨੇ ਕਿਹਾ ਸੀ ਸਰਕਾਰ ਨੇ ਪ੍ਰਾਈਵੇਟ ਕਾਲਜਾਂ ਨੂੰ ਪੋਸਟ ਮੈਟ੍ਰਿਕ ਸਕਾਲਰਸ਼ਿਪ ਜਾਰੀ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਪਰ 28 ਜੁਲਾਈ ਦੀ ਸੁਣਵਾਈ ਦੌਰਾਨ ਪੰਜਾਬ ਸਰਕਾਰ 40 ਫੀਸਦ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੀ ਰਾਸ਼ੀ ਜਾਰੀ ਨਹੀਂ ਕਰ ਸਕੀ।



ਸਾਲ 2017 ਤੋਂ 2020 ਦੀ ਤਿੰਨ ਸਾਲ ਦੀ ਕੁਲ ਸਕਾਲਰਸ਼ਿਪ 1084 ਕਰੋੜ ਰੁਪਏ ਬਣਦੀ ਹੈ। ਅਜਿਹੇ 'ਚ ਇਸਦਾ 40 ਫ਼ੀਸਦੀ ਕਰੀਬ 400 ਕਰੋੜ ਰੁਪਏ ਬਣਦਾ ਹੈ ਤੇ ਪੰਜਾਬ ਸਰਕਾਰ ਨੇ ਹੁਣ ਤੱਕ 111 ਕਰੋੜ ਰੁਪਏ ਜਾਰੀ ਕਰ ਦਿੱਤੇ ਹਨ ਅਤੇ  289 ਕਰੋੜ ਹਾਲੇ ਵੀ ਕਾਲਜਾਂ ਦੇ ਖਾਤੇ ਵਿੱਚ ਜਾਣ ਹਨ।


ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।