ਸਿੱਪੀ ਸਿੱਧੂ ਕਤਲ ਕੇਸ 'ਚ ਕਲਿਆਣੀ ਦੀ ਜ਼ਮਾਨਤ ਪਟੀਸ਼ਨ 'ਤੇ ਹਾਈਕੋਰਟ ਦਾ ਫੈਸਲਾ ਰਾਖਵਾਂ
ਪੰਜਾਬ-ਹਰਿਆਣਾ ਹਾਈਕੋਰਟ ਨੇ ਰਾਸ਼ਟਰੀ ਨਿਸ਼ਾਨੇਬਾਜ਼ ਸਿੱਪੀ ਸਿੱਧੂ ਦੇ ਕਤਲ ਮਾਮਲੇ 'ਚ ਹਾਈ ਕੋਰਟ ਦੇ ਜੱਜ ਦੀ ਧੀ ਕਲਿਆਣੀ ਦੀ ਨਿਯਮਤ ਜ਼ਮਾਨਤ ਦੀ ਮੰਗ ਕਰਨ ਵਾਲੀ ਪਟੀਸ਼ਨ 'ਤੇ ਸਾਰੀਆਂ ਧਿਰਾਂ ਦੀ ਸੁਣਵਾਈ ਤੋਂ ਬਾਅਦ ਸ਼ੁੱਕਰਵਾਰ ਨੂੰ ਫੈਸਲਾ ਸੁਰੱਖਿਅਤ ਰੱਖ ਲਿਆ ਹੈ।
ਚੰਡੀਗੜ੍ਹ: ਪੰਜਾਬ-ਹਰਿਆਣਾ ਹਾਈਕੋਰਟ ਨੇ ਰਾਸ਼ਟਰੀ ਨਿਸ਼ਾਨੇਬਾਜ਼ ਸਿੱਪੀ ਸਿੱਧੂ ਦੇ ਕਤਲ ਮਾਮਲੇ 'ਚ ਹਾਈ ਕੋਰਟ ਦੇ ਜੱਜ ਦੀ ਧੀ ਕਲਿਆਣੀ ਦੀ ਨਿਯਮਤ ਜ਼ਮਾਨਤ ਦੀ ਮੰਗ ਕਰਨ ਵਾਲੀ ਪਟੀਸ਼ਨ 'ਤੇ ਸਾਰੀਆਂ ਧਿਰਾਂ ਦੀ ਸੁਣਵਾਈ ਤੋਂ ਬਾਅਦ ਸ਼ੁੱਕਰਵਾਰ ਨੂੰ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਪਟੀਸ਼ਨ ਦਾਇਰ ਕਰਦਿਆਂ ਕਲਿਆਣੀ ਨੇ ਸਿੱਪੀ ਸਿੱਧੂ ਕਤਲ ਕੇਸ ਵਿੱਚ ਨਿਯਮਤ ਜ਼ਮਾਨਤ ਦੀ ਮੰਗ ਕੀਤੀ ਹੈ।
ਸੀਬੀਆਈ ਨੇ 15 ਜੂਨ ਨੂੰ ਕਲਿਆਣੀ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਬਾਅਦ ਉਸ ਨੇ ਜ਼ਮਾਨਤ ਲਈ ਜ਼ਿਲ੍ਹਾ ਅਦਾਲਤ ਵਿੱਚ ਅਰਜ਼ੀ ਦਾਇਰ ਕੀਤੀ। ਜ਼ਿਲ੍ਹਾ ਅਦਾਲਤ ਨੇ ਸਾਰੇ ਤੱਥਾਂ ਨੂੰ ਘੋਖਣ ਤੋਂ ਬਾਅਦ ਪਟੀਸ਼ਨ ਖਾਰਜ ਕਰ ਦਿੱਤੀ। ਇਸ ਤੋਂ ਬਾਅਦ ਕਲਿਆਣੀ ਨੇ ਹਾਈ ਕੋਰਟ ਦੀ ਸ਼ਰਨ ਲਈ ਹੈ। ਹਾਈ ਕੋਰਟ ਵਿੱਚ ਸੀਬੀਆਈ ਨੇ ਜ਼ਮਾਨਤ ਪਟੀਸ਼ਨ ਦਾ ਵਿਰੋਧ ਕਰਦਿਆਂ ਕਿਹਾ ਕਿ ਪਟੀਸ਼ਨਰ ਬਹੁਤ ਪ੍ਰਭਾਵਸ਼ਾਲੀ ਹੈ।
ਜੇਕਰ ਉਸ ਨੂੰ ਜ਼ਮਾਨਤ ਮਿਲ ਜਾਂਦੀ ਹੈ ਤਾਂ ਉਹ ਜਾਂਚ ਨੂੰ ਪ੍ਰਭਾਵਿਤ ਕਰ ਸਕਦੀ ਹੈ। ਇਹ ਵੀ ਕਿਹਾ ਕਿ ਕਲਿਆਣੀ ਕੁਝ ਅਖਬਾਰਾਂ 'ਚ ਛਪੀਆਂ ਖਬਰਾਂ ਦਾ ਹਵਾਲਾ ਦੇ ਕੇ ਜ਼ਮਾਨਤ ਦੀ ਮੰਗ ਕਰ ਰਹੀ ਹੈ, ਜੋ ਜ਼ਮਾਨਤ ਲਈ ਆਧਾਰ ਨਹੀਂ ਹੋ ਸਕਦੀ। ਜੇਕਰ ਕਲਿਆਣੀ ਨੂੰ ਜ਼ਮਾਨਤ ਮਿਲ ਜਾਂਦੀ ਹੈ ਤਾਂ ਉਹ ਪੀੜਤ ਪਰਿਵਾਰ ਨੂੰ ਧਮਕੀਆਂ ਦੇ ਸਕਦੀ ਹੈ, ਜਿਸ ਨਾਲ ਜਾਂਚ ਪ੍ਰਭਾਵਿਤ ਹੋ ਸਕਦੀ ਹੈ। ਇਸ ਮਾਮਲੇ ਵਿੱਚ ਇੱਕ ਚਸ਼ਮਦੀਦ ਗਵਾਹ ਦੀ ਮੌਜੂਦਗੀ ਦੇ ਬਾਵਜੂਦ ਕਲਿਆਣੀ ਨੇ ਪੁਲਿਸ ਹਿਰਾਸਤ ਵਿੱਚ ਜਾਂਚ ਵਿੱਚ ਸਹਿਯੋਗ ਨਹੀਂ ਦਿੱਤਾ। ਸ਼ੁੱਕਰਵਾਰ ਨੂੰ ਸਾਰੀਆਂ ਧਿਰਾਂ ਨੂੰ ਸੁਣਨ ਤੋਂ ਬਾਅਦ ਹਾਈਕੋਰਟ ਨੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :