Jail Security in Punjab: ਪੰਜਾਬ ਦੀਆਂ ਜੇਲ੍ਹਾਂ ਦੀ ਸੁਰੱਖਿਆ ਮਾਮਲਾ ਨੂੰ ਲੈ ਕੇ ਹਾਈਕੋਰਟ ਦੀ ਸਖਤੀ! ਹੁਣ ਜੇਲ੍ਹਾਂ 'ਚ ਲੱਗਣਗੇ ਫੁੱਲ ਬਾਡੀ ਸਕੈਨਰ
Punjab News:ਹਾਈਕੋਰਟ ਦਾ ਸਪੱਸ਼ਟ ਕਹਿਣਾ ਹੈ ਕਿ ਇਸ ‘ਚ ਲਾਪਰਵਾਹੀ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ। ਹਾਈਕੋਰਟ ਨੇ ਪੁਲਿਸ ਤੋਂ ਜੇਲ੍ਹਾਂ ਦੀ ਸੁਰੱਖਿਆ ਨੂੰ ਸੁਧਾਰਨ ਲਈ ਯੋਜਨਾ ਮੰਗੀ ਸੀ।

Improve Jail Security in Punjab: ਪੰਜਾਬ ਦੀਆਂ ਜੇਲ੍ਹਾਂ ਦੀ ਸੁਰੱਖਿਆ ਦਾ ਮਾਮਲਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਅਧੀਨ ਹੈ। ਹਾਈਕੋਰਟ ਦਾ ਸਪੱਸ਼ਟ ਕਹਿਣਾ ਹੈ ਕਿ ਇਸ ‘ਚ ਲਾਪਰਵਾਹੀ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ। ਹਾਈਕੋਰਟ ਨੇ ਪੁਲਿਸ ਤੋਂ ਜੇਲ੍ਹਾਂ ਦੀ ਸੁਰੱਖਿਆ ਨੂੰ ਸੁਧਾਰਨ ਲਈ ਯੋਜਨਾ ਮੰਗੀ ਸੀ। ਜਿਸ ਕਰਕੇ ਹੁਣ ਹਾਈਕੋਰਟ ਦੀ ਸਖਤੀ ਕਾਰਨ ਪੰਜਾਬ ਦੀਆਂ ਜੇਲ੍ਹਾਂ 'ਚ ਫੁੱਲ ਬਾਡੀ ਸਕੈਨਰ ਲਗਾਏ ਜਾਣਗੇ।
3 ਮਹੀਨਿਆਂ ਦੇ ਅੰਦਰ ਪੂਰੀ ਕਰਨੀ ਹੋਵੇਗੀ ਇਹ ਪ੍ਰਕਿਰਿਆ
ਹੁਣ ਹਵਾਈ ਅੱਡਿਆਂ ਦੀ ਤਰਜ਼ ‘ਤੇ ਜੇਲ੍ਹਾਂ ਵਿੱਚ ਐਕਸ-ਰੇ ਆਧਾਰਿਤ ਫੁੱਲ ਬਾਡੀ ਸਕੈਨਰ ਅਤੇ ਹੋਰ ਉਪਕਰਨ ਲਗਾਏ ਜਾਣਗੇ। ਇਸ ਨਾਲ ਕੋਈ ਵੀ ਵਿਅਕਤੀ ਨਸ਼ਾ, ਮੋਬਾਈਲ ਜਾਂ ਕੋਈ ਹੋਰ ਚੀਜ਼ ਸਰੀਰ ਵਿੱਚ ਛੁਪਾ ਕੇ ਨਹੀਂ ਲਿਜਾ ਸਕੇਗਾ। ਸਕੈਨਰ ਲਾਉਣ ਦੀ ਪ੍ਰਕਿਰਿਆ 3 ਮਹੀਨਿਆਂ ਦੇ ਅੰਦਰ ਪੂਰੀ ਕਰ ਲਈ ਜਾਵੇਗੀ। ਪੰਜਾਬ ਪੁਲਿਸ ਨੇ ਜੇਲ੍ਹਾਂ ਦੀ ਸੁਰੱਖਿਆ ਵਧਾਉਣ ਦਾ ਫੈਸਲਾ ਕੀਤਾ ਹੈ।
ਪੁਲਿਸ ਇੱਕ ਨਿੱਜੀ ਕੰਪਨੀ ਦੀ ਮਦਦ ਨਾਲ ਫਰਵਰੀ ਵਿੱਚ ਜੇਲ੍ਹਾਂ ਵਿੱਚ ਸੁਰੱਖਿਆ ਵਧਾਉਣ ਦਾ ਕੰਮ ਸ਼ੁਰੂ ਕਰੇਗੀ। ਪੁਲਿਸ ਪ੍ਰੋਜੈਕਟ ਵਿੱਚ ਨੋਡਲ ਏਜੰਸੀ ਵਜੋਂ ਕੰਮ ਕਰੇਗੀ। ਪ੍ਰਾਜੈਕਟ ‘ਤੇ ਕੰਮ ਫਰਵਰੀ ਦੇ ਅੰਤ ਤੱਕ ਸ਼ੁਰੂ ਹੋ ਜਾਵੇਗਾ।
ਪ੍ਰੋਗਰੈਸ ਰਿਪੋਰਟ 7 ਫਰਵਰੀ ਨੂੰ ਹਾਈ ਕੋਰਟ ਵਿੱਚ ਹੋਵੇਗੀ ਪੇਸ਼
ਇਸ ਤੋਂ ਇਲਾਵਾ ਬਾਹਰੋਂ ਸਾਮਾਨ ਸੁੱਟਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਜੇਲ੍ਹਾਂ ਵਿੱਚ ਜਾਲ ਵੀ ਲਗਾਏ ਜਾਣਗੇ। ਦੱਸ ਦੇਈਏ ਕਿ ਇਸ ਤੋਂ ਬਾਅਦ ਹੁਣ ਪੁਲਿਸ ਨੇ ਇਸ ਦਿਸ਼ਾ ਵਿੱਚ ਕੰਮ ਸ਼ੁਰੂ ਕਰ ਦਿੱਤਾ ਹੈ। ਇਸ ਪ੍ਰਾਜੈਕਟ ਲਈ ਸੀਨੀਅਰ ਅਧਿਕਾਰੀਆਂ ਦੀ ਕਮੇਟੀ ਬਣੀ ਹੋਈ ਹੈ, ਜੋ ਇਸ ਸਾਰੇ ਕੰਮ ਦੀ ਨਿਗਰਾਨੀ ਕਰ ਰਹੀ ਹੈ। ਇਸ ਦੇ ਨਾਲ ਹੀ ਪੁਲਿਸ ਨੇ ਹੁਣ ਇਸ ਮਾਮਲੇ ਵਿੱਚ ਆਪਣੀ ਪ੍ਰੋਗਰੈਸ ਰਿਪੋਰਟ 7 ਫਰਵਰੀ ਨੂੰ ਹਾਈ ਕੋਰਟ ਵਿੱਚ ਪੇਸ਼ ਕਰਨੀ ਹੈ।
ਜ਼ਿਕਰਯੋਗ ਹੈ ਕਿ ਪਿਛਲੇ ਕਈ ਸਾਲਾਂ ਤੋਂ ਲਗਾਤਾਰ ਪੰਜਾਬ ਦੀਆਂ ਜੇਲ੍ਹਾਂ ਸੁਰਖੀਆਂ ਦੇ ਵਿੱਚ ਹਨ, ਕਦੇ ਜੇਲ੍ਹਾਂ ਵਿੱਚੋਂ ਵੱਡੀ ਗਿਣਤੀ ਦੇ ਵਿੱਚ ਮੋਬਾਇਲ ਫੋਨ, ਨਸ਼ੀਲੇ ਪਦਾਰਥ ਮਿਲ ਰਹੇ ਹਨ। ਜੇਲ੍ਹਾਂ ਵਿੱਚ ਸਖ਼ਤ ਸੁਰੱਖਿਆ ਪ੍ਰਬੰਧਾਂ ਦੇ ਦਾਅਵਿਆਂ ਦੇ ਬਾਵਜੂਦ ਨਸ਼ਿਆਂ ਅਤੇ ਮੋਬਾਈਲਾਂ ਦਾ ਕਾਰੋਬਾਰ ਜ਼ੋਰਾਂ ਨਾਲ ਚੱਲ ਰਿਹਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Before You Go
Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
ਟ੍ਰੈਂਡਿੰਗ ਟੌਪਿਕ

















