(Source: ECI/ABP News/ABP Majha)
High Court: ਜਾਣੋ ਕਿਸ ਨੇ ਕੀਤਾ ਸਿੱਖਾਂ ਦੇ 12ਵੇਂ ਗੁਰੂ ਹੋਣ ਦਾ ਦਾਅਵਾ ? ਹਾਈਕੋਰਟ ਪੁੱਜਿਆ ਮਾਮਲਾ,ਕਿਹਾ-ਬੇਅਦਬੀ ਭਾਂਵੇ ਕਿਸੇ ਵੀ ਧਰਮ ਦੀ ਹੋਵੇ ਇਹ ਘਿਨੌਣਾ ਅਪਰਾਧ
Punjab News: ਇਸ ਮਾਮਲੇ ਵਿੱਚ 23 ਦਸੰਬਰ 2022 ਨੂੰ ਅੰਮ੍ਰਿਤਸਰ ਵਿੱਚ ਦਰਜ ਐਫਆਈਆਰ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਪਟੀਸ਼ਨਰ ਨੇ ਕਿਹਾ ਸੀ ਕਿ ਦੁਨੀਆਂ ਵਿੱਚ ਸਿਰਫ਼ ਇੱਕ ਹੀ ਧਰਮ ਹੈ, ਜੋ ਸਨਾਤਨ ਹੈ, ਬਾਕੀ ਸਾਰੇ ਸੰਪਰਦਾਵਾਂ ਹਨ।
Highcourt News: ਪੰਜਾਬ-ਹਰਿਆਣਾ ਹਾਈਕੋਰਟ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਵਤਾਰ ਅਤੇ ਸਿੱਖਾਂ ਦੇ 12ਵੇਂ ਗੁਰੂ ਹੋਣ ਦੇ ਦਾਅਵੇ ਨੂੰ ਬਹੁਤ ਹੀ ਗੰਭੀਰ ਮਾਮਲਾ ਦੱਸਦਿਆਂ ਪਟੀਸ਼ਨਕਰਤਾ ਵਿਰੁੱਧ ਦਰਜ ਐਫਆਈਆਰ ਨੂੰ ਰੱਦ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਹਾਈ ਕੋਰਟ ਨੇ ਕਿਹਾ ਕਿ ਬੇਅਦਬੀ ਭਾਂਵੇ ਕਿਸੇ ਵੀ ਧਰਮ ਦੀ ਹੋਵੇ, ਇਹ ਘਿਨਾਉਣੇ ਅਪਰਾਧ ਦੀ ਸ਼੍ਰੇਣੀ ਵਿੱਚ ਆਉਂਦੀ ਹੈ ਕਿਉਂਕਿ ਇਹ ਸਮਾਜ ਨੂੰ ਬੁਰੀ ਤਰ੍ਹਾਂ ਨਾਲ ਪ੍ਰਭਾਵਿਤ ਕਰਦੀ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਦੇ ਵਸਨੀਕ ਸੰਜੇ ਰਾਏ ਖ਼ਿਲਾਫ਼ ਅੰਮ੍ਰਿਤਸਰ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਹ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾ ਰਿਹਾ ਹੈ। ਸੋਸ਼ਲ ਮੀਡੀਆ 'ਤੇ ਸੰਜੇ ਦੀ ਇੱਕ ਵੀਡੀਓ ਵਾਇਰਲ ਹੋਈ ਹੈ, ਜਿਸ 'ਚ ਉਹ ਆਪਣੇ ਆਪ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਅਵਤਾਰ ਹੋਣ ਦਾ ਦਾਅਵਾ ਕਰ ਰਿਹਾ ਹੈ। ਸਿੱਖ ਧਰਮ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਤੋਂ ਇਲਾਵਾ ਕਿਸੇ ਵੀ ਜੀਵਤ ਵਿਅਕਤੀ ਨੂੰ ਗੁਰੂ ਨਹੀਂ ਮੰਨਿਆ ਜਾ ਸਕਦਾ, ਇਸ ਲਈ ਅਜਿਹਾ ਦਾਅਵਾ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਂਦਾ ਹੈ।
ਇਸ ਮਾਮਲੇ ਵਿੱਚ 23 ਦਸੰਬਰ 2022 ਨੂੰ ਅੰਮ੍ਰਿਤਸਰ ਵਿੱਚ ਦਰਜ ਐਫਆਈਆਰ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਪਟੀਸ਼ਨਰ ਨੇ ਕਿਹਾ ਸੀ ਕਿ ਦੁਨੀਆਂ ਵਿੱਚ ਸਿਰਫ਼ ਇੱਕ ਹੀ ਧਰਮ ਹੈ, ਜੋ ਸਨਾਤਨ ਹੈ, ਬਾਕੀ ਸਾਰੇ ਸੰਪਰਦਾਵਾਂ ਹਨ। ਅਜਿਹੀ ਸਥਿਤੀ ਵਿੱਚ ਪਟੀਸ਼ਨਕਰਤਾ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਕੋਈ ਮਾਮਲਾ ਨਹੀਂ ਹੈ। ਪਟੀਸ਼ਨਰ ਨੇ ਕਿਹਾ ਕਿ ਉਸ ਕੋਲ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਆਤਮਾ ਹੈ ਅਤੇ ਉਹ ਉਨ੍ਹਾਂ ਦੇ ਅਵਤਾਰ ਹਨ। ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਵੀਡੀਓ ਵਿੱਚ, ਪਟੀਸ਼ਨਕਰਤਾ ਆਪਣੇ ਆਪ ਨੂੰ ਸਿੱਖਾਂ ਦਾ 12ਵਾਂ ਗੁਰੂ ਘੋਸ਼ਿਤ ਕਰ ਰਿਹਾ ਹੈ, ਜੋ ਕਿ ਆਈਪੀਸੀ ਦੀ ਧਾਰਾ 295-ਏ ਦੇ ਤਹਿਤ ਇੱਕ ਅਪਰਾਧ ਹੈ।
ਸਾਰੀਆਂ ਧਿਰਾਂ ਨੂੰ ਸੁਣਨ ਤੋਂ ਬਾਅਦ ਹਾਈਕੋਰਟ ਨੇ ਆਪਣਾ ਫੈਸਲਾ ਸੁਣਾਉਂਦੇ ਹੋਏ ਕਿਹਾ ਕਿ ਧਰਮ ਦੀ ਬੇਅਦਬੀ ਕਰਨਾ ਘਿਨੌਣਾ ਅਪਰਾਧ ਹੈ, ਚਾਹੇ ਉਹ ਕਿਸੇ ਵੀ ਧਰਮ ਦਾ ਹੋਵੇ। ਬੇਅਦਬੀ ਸਮਾਜ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰਦੀ ਹੈ। ਜਾਂਚ ਅਜੇ ਜਾਰੀ ਹੈ ਕਿ ਪਟੀਸ਼ਨਕਰਤਾ ਨੇ ਬੇਅਦਬੀ ਕੀਤੀ ਹੈ ਜਾਂ ਨਹੀਂ, ਅਜਿਹੀ ਸਥਿਤੀ ਵਿੱਚ ਪਟੀਸ਼ਨਕਰਤਾ ਦੇ ਖਿਲਾਫ ਐਫਆਈਆਰ ਨੂੰ ਖਾਰਜ ਨਹੀਂ ਕੀਤਾ ਜਾ ਸਕਦਾ। ਹਾਈਕੋਰਟ ਨੇ ਕਿਹਾ ਕਿ ਹੇਠਲੀ ਅਦਾਲਤ ਨੇ ਫੈਸਲਾ ਕਰਨਾ ਹੈ ਕਿ ਪਟੀਸ਼ਨਕਰਤਾ ਦੇ ਖਿਲਾਫ ਬੇਅਦਬੀ ਜਾਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮਾਮਲਾ ਬਣਦਾ ਹੈ ਜਾਂ ਨਹੀਂ। ਅਜਿਹੇ 'ਚ ਹਾਈਕੋਰਟ ਫਿਲਹਾਲ ਇਸ ਮਾਮਲੇ 'ਚ ਦਖਲ ਨਹੀਂ ਦੇਣਾ ਚਾਹੁੰਦੀ।