Gurmeet Ram Rahim Singh Parole: ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਦੀ ਪੈਰੋਲ ਖ਼ਿਲਾਫ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪਟੀਸ਼ਨ ’ਤੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ। ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਨੋਟਿਸ ਜਾਰੀ ਕਰਕੇ 17 ਫਰਵਰੀ ਤੱਕ SGPC ਵੱਲੋਂ ਗੁਰਮੀਤ ਦੀ ਪੈਰੋਲ ਰੱਦ ਕਰਨ ਸਬੰਧੀ ਪਾਈ ਪਟੀਸ਼ਨ 'ਤੇ ਜਵਾਬ ਮੰਗਿਆ ਹੈ।


ਇਹ ਵੀ ਪੜ੍ਹੋ: ਪੰਜਾਬ ਸਰਕਾਰ ਛੇਤੀ ਹੀ ਸ਼ੁਰੂ ਕਰੇਗੀ ‘ਫ਼ਰਿਸ਼ਤੇ ਸਕੀਮ’, ਐਮਰਜੈਂਸੀ ’ਚ ਮਰੀਜ਼ਾਂ ਨੂੰ ਮਿਲਣਗੀਆਂ ਵਿਸ਼ਵ ਪੱਧਰੀ ਸਿਹਤ ਸਹੂਲਤਾਂ


ਸ਼੍ਰੋਮਣੀ ਕਮੇਟੀ ਮੈਂਬਰ ਭਗਵੰਤ ਸਿੰਘ ਸਿਆਲਕਾ ਨੇ ਵੀ ਪਿਛਲੇ ਹਫ਼ਤੇ ਇਸ ਮੁੱਦੇ ’ਤੇ ਜਨਹਿੱਤ ਪਟੀਸ਼ਨ ਦਾਇਰ ਕੀਤੀ ਸੀ ਪਰ ਉਨ੍ਹਾਂ ਕਿਸੇ ਤਕਨੀਕੀ ਕਾਰਨ ਕਰਕੇ ਪਟੀਸ਼ਨ ਵਾਪਸ ਲੈ ਲਈ ਸੀ। ਹੁਣ ਸ਼੍ਰੋਮਣੀ ਕਮੇਟੀ ਨੇ ਮਤਾ ਪਾਸ ਕਰਕੇ ਹਰਿਆਣਾ ਸਰਕਾਰ ਦੇ ਪੈਰੋਲ ਦੇਣ ਦੇ ਹੁਕਮਾਂ ਨੂੰ ਚੁਣੌਤੀ ਦਿੰਦਿਆਂ ਸਿਆਲਕਾ ਰਾਹੀਂ ਜਨਹਿੱਤ ਪਟੀਸ਼ਨ ਦਾਇਰ ਕੀਤੀ ਹੈ।









ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਵੱਲੋਂ ਦਾਇਰ ਪਟੀਸ਼ਨ ਵਿੱਚ ਡਿਵੀਜ਼ਨਲ ਕਮਿਸ਼ਨਰ ਰੋਹਤਕ ਵੱਲੋਂ ਪੈਰੋਲ ਦੇਣ ਵਿੱਚ ਕਾਨੂੰਨੀ ਨਿਯਮਾਂ ਦੀ ਉਲੰਘਣਾ ’ਤੇ ਸਵਾਲ ਖੜ੍ਹੇ ਕੀਤੇ ਗਏ ਹਨ। ਸ਼੍ਰੋਮਣੀ ਕਮੇਟੀ ਨੇ ਕਮਿਸ਼ਨਰ ਰੋਹਤਕ ਵੱਲੋਂ ਗੁਰਮੀਤ ਸਿੰਘ ਨੂੰ 20 ਜਨਵਰੀ, 2023 ਨੂੰ ਜਾਰੀ ਕੀਤੇ ਗਏ 40 ਦਿਨਾਂ ਦੀ ਪੈਰੋਲ ਦੇ ਹੁਕਮ ਨੂੰ ਇਹ ਕਹਿੰਦਿਆਂ ਰੱਦ ਕਰਨ ਦੀ ਮੰਗ ਕੀਤੀ ਹੈ ਕਿ ਇਹ ਹਰਿਆਣਾ ਵਰਚੂਅਸ ਪ੍ਰਿਜ਼ਨਰਜ਼ (ਆਰਜ਼ੀ ਰਿਹਾਈ) ਐਕਟ 2022 ਦੀ ਧਾਰਾ-11 ਦੇ ਉਪਬੰਧਾਂ ਦੇ ਵਿਰੁੱਧ ਹੈ।


ਇਹ ਵੀ ਪੜ੍ਹੋ: 'ਵਾਰਿਸ ਪੰਜਾਬ ਦੇ' ਮੁਖੀ ਅੰਮ੍ਰਿਤਪਾਲ ਸਿੰਘ ਦਾ 10 ਫਰਵਰੀ ਨੂੰ ਹੋਵੇਗਾ ਵਿਆਹ: ਸੂਤਰ


ਹਾਈ ਕੋਰਟ ਨੂੰ ਪਟੀਸ਼ਨ ਰਾਹੀਂ ਗੁਰਮੀਤ ਸਿੰਘ ਦੇ ਪੈਰੋਲ ਦੇ ਸਮੇਂ ਦੌਰਾਨ ਗੈਰ-ਕਾਨੂੰਨੀ ਬਿਆਨਾਂ ਅਤੇ ਗਤੀਵਿਧੀਆਂ ਦੇ ਸੰਭਾਵੀ ਖਤਰਨਾਕ ਨਤੀਜਿਆਂ ਤੋਂ ਜਾਣੂ ਕਰਵਾਇਆ ਗਿਆ ਹੈ। ਐਸਜੀਪੀਸੀ ਨੇ ਪਟੀਸ਼ਨ ਵਿੱਚ ਗੁਰਮੀਤ ਸਿੰਘ ਦੀ ਪੈਰੋਲ ਨੂੰ ਭਾਰਤ ਦੀ ਪ੍ਰਭੂਸੱਤਾ, ਅਖੰਡਤਾ ਅਤੇ ਦੇਸ਼ ਵਿੱਚ ਜਨਤਕ ਸਦਭਾਵਨਾ, ਸ਼ਾਂਤੀ ਅਤੇ ਸਮਾਜਿਕ ਤਾਣੇ-ਬਾਣੇ ਲਈ ਖ਼ਤਰਾ ਕਰਾਰ ਦਿੱਤਾ ਹੈ।


ਇਹ ਵੀ ਪੜ੍ਹੋ: ਅੰਮ੍ਰਿਤਸਰ 'ਚ ਭਿਆਨਕ ਹਾਦਸਾ , ਟਾਇਰ ਫਟਣ ਕਾਰਨ ਸੜਕ 'ਤੇ ਪਲਟਿਆ ਕਣਕ ਦਾ ਭਰਿਆ ਟਰੱਕ