(Source: ECI/ABP News/ABP Majha)
Punjab Breaking Live 15 May:ਹਾਈਕੋਰਟ ਨੇ ਹਥਿਆਰਾਂ ਅਤੇ ਹਿੰਸਾ ਦੀ ਵਡਿਆਈ ਵਾਲੇ ਗੀਤਾਂ ਦੀ ਮੰਗੀ ਲਿਸਟ, ਵਿੱਕੀ ਗੌਂਡਰ ਗੈਂਗ ਦੇ ਸਾਥੀ ਨਵੀਨ ਸੈਣੀ ਉਰਫ ਚਿੰਟੂ ਗ੍ਰਿਫ਼ਤਾਰ, ਪੰਜਾਬ 'ਚ ਝੋਨੇ ਦੀ ਸਿੱਧੀ ਬਿਜਾਈ ਅੱਜ ਤੋਂ ਸ਼ੁਰੂ
Punjab Breaking Live 15 May:ਹਾਈਕੋਰਟ ਨੇ ਹਥਿਆਰਾਂ ਅਤੇ ਹਿੰਸਾ ਦੀ ਵਡਿਆਈ ਵਾਲੇ ਗੀਤਾਂ ਦੀ ਮੰਗੀ ਲਿਸਟ, ਵਿੱਕੀ ਗੌਂਡਰ ਗੈਂਗ ਦੇ ਸਾਥੀ ਨਵੀਨ ਸੈਣੀ ਉਰਫ ਚਿੰਟੂ ਗ੍ਰਿਫ਼ਤਾਰ, ਪੰਜਾਬ 'ਚ ਝੋਨੇ ਦੀ ਸਿੱਧੀ ਬਿਜਾਈ ਅੱਜ ਤੋਂ ਸ਼ੁਰੂ
LIVE
Background
Punjab Breaking Live 15 May: ਪੰਜਾਬੀ ਕਲਾਕਾਰਾਂ ਦੀਆਂ ਮੁਸ਼ਕਿਲਾਂ ਇੱਕ ਵਾਰ ਫਿਰ ਵੱਧਣ ਵਾਲੀਆਂ ਹਨ। ਦਰਅਸਲ, ਉਨ੍ਹਾਂ ਕਲਾਕਾਰਾਂ ਨੂੰ ਸਾਵਧਾਨ ਰਹਿਣ ਦੀ ਜ਼ਰੂਰਤ ਹੈ ਜੋ ਆਪਣੇ ਗੀਤਾਂ ਵਿੱਚ ਹਥਿਆਰਾਂ ਅਤੇ ਹਿੰਸਾ ਦੀ ਵਡਿਆਈ ਕਰਦੇ ਹਨ। ਜਾਣਕਾਰੀ ਮੁਤਾਬਕ ਅਜਿਹੇ ਗੀਤਕਾਰਾਂ ’ਤੇ ਹੁਣ ਹਾਈ ਕੋਰਟ ਦੀ ਤਲਵਾਰ ਲਟਕ ਰਹੀ ਹੈ। ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਅਜਿਹੇ ਗੀਤਾਂ ਦੀ ਸੂਚੀ ਤਿਆਰ ਕਰਕੇ ਪੇਸ਼ ਕਰਨ ਦੇ ਹੁਕਮ ਦਿੱਤੇ ਹਨ।
ਇਸ ਦੇ ਨਾਲ ਹੀ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਕਿਹਾ ਹੈ ਕਿ ਅਜਿਹੇ ਗੀਤਾਂ ਦੇ ਮਾਮਲੇ 'ਚ ਕਿੰਨੀਆਂ ਐੱਫ.ਆਈ.ਆਰ. ਕੀਤੀਆਂ ਗਈਆਂ ਹਨ, ਇਸਦੀ ਡਿਟੇਲ ਅਗਲੀ ਸੁਣਵਾਈ 'ਚ ਅਜਿਹੇ ਅਦਾਲਤ ਨੂੰ ਦਿੱਤੀ ਜਾਏ। ਕੋਰਟ ਨੇ ਸਪੱਸ਼ਟ ਕੀਤਾ ਕਿ ਹੁਣ ਇਸ ਮਾਮਲੇ ਵਿੱਚ ਕੇਂਦਰ ਨੂੰ ਸ਼ਾਮਲ ਕਰਕੇ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਵਿੱਕੀ ਗੌਂਡਰ ਗੈਂਗ ਦੇ ਸਾਥੀ ਨਵੀਨ ਸੈਣੀ ਉਰਫ ਚਿੰਟੂ ਗ੍ਰਿਫ਼ਤਾਰ
ਜਲੰਧਰ ਪੁਲਿਸ ਨੇ ਵੱਡੀ ਸਫਲਤਾ ਹਾਸਲ ਕਰਦਿਆਂ ਹੋਇਆਂ ਵਿੱਕੀ ਗੌਂਡਰ ਗੈਂਗ ਦੇ ਸਾਥੀ ਨਵੀਨ ਸੈਣੀ ਉਰਫ ਚਿੰਟੂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਪਿਛਲੇ 9 ਮਹੀਨਿਆਂ ਤੋਂ ਭਗੌੜਾ ਸੀ। ਇਸ ਦੇ ਨਾਲ ਹੀ ਇਹ ਗਿਰੋਹ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ, ਕਤਲ ਦੀ ਕੋਸ਼ਿਸ਼, ਜਬਰੀ ਵਸੂਲੀ ਅਤੇ ਹੋਰ ਕਈ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਹੈ।
Jalandhar News: 9 ਮਹੀਨਿਆਂ ਤੋਂ ਭਗੌੜਾ ਵਿੱਕੀ ਗੌਂਡਰ ਗੈਂਗ ਦਾ ਸਾਥੀ ਨਵੀਨ ਸੈਣੀ ਗ੍ਰਿਫ਼ਤਾਰ, 5 ਪਿਸਤੌਲਾਂ ਕਾਬੂ
ਪੰਜਾਬ 'ਚ ਝੋਨੇ ਦੀ ਸਿੱਧੀ ਬਿਜਾਈ ਅੱਜ ਤੋਂ ਸ਼ੁਰੂ
Direct Paddy Sowing: ਸੂਬੇ 'ਚ ਝੋਨੇ ਦੀ ਸਿੱਧੀ ਬਿਜਾਈ 15 ਮਈ ਯਾਨੀ ਅੱਜ ਤੋਂ ਸ਼ੁਰੂ ਹੋ ਰਹੀ ਹੈ। ਇਸ ਦੇ ਨਾਲ ਹੀ ਸਰਕਾਰ ਨੇ 2024 ਦੇ ਸੀਜ਼ਨ ਲਈ ਝੋਨੇ ਦੀ ਪਨੀਰੀ ਰਾਹੀ ਬਿਜਾਈ ਲਈ ਵੀ ਤਰੀਕਾ ਦਾ ਐਲਾਨ ਕਰ ਦਿੱਤਾ ਹੈ। ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਮੁਤਾਬਕ ਝੋਨੇ ਦੀ ਡੀਐੱਸਆਰ ਵਿਧੀ ਰਾਹੀਂ ਬਿਜਾਈ 15 ਮਈ ਤੋਂ ਸ਼ੁਰੂ ਹੋਵੇਗੀ ਜਦੋਕਿ ਪਨੀਰੀ ਰਾਹੀ ਝੋਨੇ ਦੀ ਬਿਜਾਈ ਲਈ ਵੱਖ-ਵੱਖ ਜ਼ਿਲ੍ਹਿਆਂ ਲਈ ਦੋ ਤਰੀਕਾ ਦਾ ਐਲਾਨ ਕੀਤਾ ਗਿਆ।
Direct Paddy Sowing: ਕਿਸਾਨੋ ਖਿੱਚ ਲਓ ਤਿਆਰੀ, ਪੰਜਾਬ 'ਚ ਝੋਨੇ ਦੀ ਸਿੱਧੀ ਬਿਜਾਈ ਅੱਜ ਤੋਂ ਸ਼ੁਰੂ
Nomination: ਪੰਜਾਬ 'ਚ ਨਾਮਜ਼ਦਗੀਆਂ ਭਰਨ ਦੇ ਆਖਰੀ ਦਿਨ ਉਮੀਦਵਾਰਾਂ ਨੇ ਤੋੜਿਆ ਰਿਕਾਰਡ, ਇੰਨੇ ਕੈਂਡੀਡੇਟ ਚੋਣ ਮੈਦਾਨ 'ਚ
Nomination in Punjab: ਪੰਜਾਬ ਵਿੱਚ ਬੀਤੇ ਦਿਨ ਨਾਮਜ਼ਦਗੀਆਂ ਭਰਨ ਦਾ ਆਖਰੀ ਦਿਨ ਸੀ। 14 ਮਈ ਨੂੰ ਸੂਬੇ ਵਿੱਚ 226 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ। ਜਿਸ ਤੋਂ ਬਾਅਦ ਪੰਜਾਬ ਵਿੱਚ ਹੁਣ ਉਮੀਦਵਾਰਾਂ ਦੀ ਕੁੱਲ ਗਿਣਤੀ 598 ਹੋ ਗਈ ਹੈ। ਅੱਜ ਤੋਂ ਨਾਮਜ਼ਦਗੀਆਂ ਦੀ ਪੜਤਾਲ ਸ਼ੁਰੂ ਹੋਣ ਜਾ ਰਹੀ ਹੈ। ਇਸ ਤੋਂ ਬਾਅਦ 17 ਮਈ ਨੂੰ ਨਾਮਜ਼ਦਗੀਆਂ ਵਾਪਸ ਲਈਆਂ ਜਾ ਸਕਦੀਆਂ ਹਨ। ਫਿਰ ਚੋਣ ਕਮਿਸ਼ਨ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਵੰਡੇਗਾ। ਪੰਜਾਬ ਵਿੱਚ ਵੋਟਾਂ 1 ਜੂਨ ਨੂੰ ਸਤਵੇਂ ਗੇੜ 'ਚ ਹੋਣ ਜਾ ਰਹੀਆਂ। ਜਿਸ ਦੇ ਨਤੀਜੇ 4 ਜੂਨ ਨੂੰ ਐਲਾਨੇ ਜਾਣਗੇ।
Ferozpur News: ਰਾਣਾ ਸੋਢੀ ਨੇ ਕਿਸਾਨਾਂ ਨੂੰ ਦਿੱਤੀ ਚੁਣੌਤੀ, ਵਿਰੋਧ ਕਰਨ ਦੀ ਥਾਂ ਚੋਣ ਲੜੋ, ਸੜਕਾਂ 'ਤੇ ਖੜ੍ਹੇ ਹੋਣ ਨਾਲ ਮਸਲੇ ਹਲ ਨਹੀਂ ਹੁੰਦੇ...
Ferozpur News: ਫ਼ਿਰੋਜ਼ਪੁਰ ਤੋਂ ਭਾਜਪਾ ਦੇ ਲੋਕ ਸਭਾ ਉਮੀਦਵਾਰ ਰਾਣਾ ਗੁਰਮੀਤ ਸੋਢੀ ਨੇ ਕਿਸਾਨਾਂ ਨੂੰ ਚੋਣ ਲੜਨ ਦੀ ਚੁਣੌਤੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਭਾਜਪਾ ਦਾ ਵਿਰੋਧ ਕਰਨ ਦੀ ਥਾਂ ਚੋਣ ਲੜਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਚੋਣਾਂ ਹੋ ਰਹੀਆਂ ਹਨ। ਅਜਿਹੇ ਮਾਮਲੇ ਚੋਣਾਂ ਤੋਂ ਬਾਅਦ ਹੱਲ ਹੋ ਸਕਦੇ ਹਨ। ਫਿਲਹਾਲ ਸੜਕ 'ਤੇ ਖੜ੍ਹੇ ਹੋ ਕੇ ਨਾਅਰੇਬਾਜ਼ੀ ਕਰਨ ਅਤੇ ਸੜਕ ਜਾਮ ਕਰਨ ਨਾਲ ਇਹ ਮਸਲੇ ਹੱਲ ਨਹੀਂ ਹੋਣਗੇ।
Lok Sabha Election 2024: ਖਹਿਰਾ ਦਾ ਮੀਤ ਹੇਅਰ ਨੂੰ ਚੈਲੰਜ! ਵੋਟਾਂ ਮੰਗਣ ਤੋਂ ਪਹਿਲਾਂ ਔਰਤਾਂ ਦੇ ਖਾਤਿਆਂ 'ਚ 26-26 ਹਜ਼ਾਰ ਰੁਪਏ ਪਾਓ...
Sangrur News: ਲੋਕ ਸਭਾ ਹਲਕਾ ਸੰਗਰੂਰ ਤੋਂ ਕਾਂਗਰਸ ਦੇ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਉਪਰ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਹੈ ਕਿ ਔਰਤਾਂ ‘ਆਪ ਦੇ ਉਮੀਦਵਾਰ ਮੀਤ ਹੇਅਰ ਨੂੰ ਇਹ ਪੁੱਛਣ ਕਿ ਔਰਤਾਂ ਨੂੰ 1000 ਮਹੀਨਾ ਦੇਣ ਦਾ ਜੋ ਵਾਅਦਾ ਕੀਤਾ ਸੀ, ਉਹ ਸਰਕਾਰ ਨੇ ਹੁਣ ਤੱਕ ਪੂਰਾ ਕਿਉਂ ਨਹੀਂ ਕੀਤਾ? ਵੋਟਾਂ ਮੰਗਣ ਤੋਂ ਪਹਿਲਾਂ ਉਨ੍ਹਾਂ ਨੂੰ 26 ਮਹੀਨਿਆਂ ਦੇ 26-26 ਹਜ਼ਾਰ ਰੁਪਏ ਦਿੱਤੇ ਜਾਣ।’
Punjab News: ਆਪਰੇਸ਼ਨ ਥੀਏਟਰ 'ਚ ਲੱਗੀ ਅੱਗ, ਸਾਰੀ ਮਸ਼ੀਨਰੀ ਸੜ ਕੇ ਹੋਈ ਸੁਆਹ
Punjab News: ਰਾਜਪੁਰਾ ਦੀ ਸਰਕਾਰੀ ਹਸਪਤਾਲ ਦੇ ਓਪਰੇਸ਼ਨ ਥੀਏਟਰ ਵਿੱਚ ਅੱਗ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ। ਫਾਇਰ ਬ੍ਰਿਗੇਡ ਵੱਲੋਂ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ ਗਿਆ।
Kejriwal Roadshows: ਹੁਣ ਹੱਥ ਮਜ਼ਬੂਤ ਕਰਨ ਲਈ ਨਿਕਲੇ ਕੇਜਰੀਵਾਲ, ਪਹਿਲੀ ਵਾਰ ਕਾਂਗਰਸ ਲਈ ਕਰਨਗੇ ਚੋਣ ਪ੍ਰਚਾਰ
Kejriwal Roadshows: ਚੋਣ ਪ੍ਰਚਾਰ ਲਈ ਜ਼ਮਾਨਤ 'ਤੇ ਬਾਹਰ ਆਏ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਇੰਡੀਆ ਅਲਾਇੰਸ ਤਹਿਤ ਦਿੱਲੀ ਦੀਆਂ ਤਿੰਨ ਸੀਟਾਂ 'ਤੇ ਕਾਂਗਰਸ ਦੇ ਉਮੀਦਵਾਰਾਂ ਲਈ ਚੋਣ ਪ੍ਰਚਾਰ ਕਰਨਗੇ। ਸੀਐਮ ਬੁੱਧਵਾਰ ਨੂੰ ਉੱਤਰ-ਪੱਛਮੀ ਸੀਟ ਅਤੇ ਚਾਂਦਨੀ ਚੌਕ ਵਿੱਚ ਰੋਡ ਸ਼ੋਅ ਕਰਨਗੇ। ਉਦਿਤ ਰਾਜ ਅਤੇ ਜੇਪੀ ਅਗਰਵਾਲ ਇੱਥੋਂ ਕਾਂਗਰਸ ਦੇ ਉਮੀਦਵਾਰ ਹਨ। ਇਸ ਦੌਰਾਨ ਕਾਂਗਰਸ ਦੇ ਤੀਜੇ ਉਮੀਦਵਾਰ ਕਨ੍ਹਈਆ ਕੁਮਾਰ ਵੀ ਮੌਜੂਦ ਰਹਿਣਗੇ। ਆਉਣ ਵਾਲੇ ਦਿਨਾਂ 'ਚ ਉਹ ਉੱਤਰ-ਪੂਰਬੀ ਦਿੱਲੀ ਸੀਟ 'ਤੇ ਵੀ ਆਪਣੇ ਲਈ ਪ੍ਰਚਾਰ ਕਰਨਗੇ।