Punjab Breaking Live 15 May:ਹਾਈਕੋਰਟ ਨੇ ਹਥਿਆਰਾਂ ਅਤੇ ਹਿੰਸਾ ਦੀ ਵਡਿਆਈ ਵਾਲੇ ਗੀਤਾਂ ਦੀ ਮੰਗੀ ਲਿਸਟ, ਵਿੱਕੀ ਗੌਂਡਰ ਗੈਂਗ ਦੇ ਸਾਥੀ ਨਵੀਨ ਸੈਣੀ ਉਰਫ ਚਿੰਟੂ ਗ੍ਰਿਫ਼ਤਾਰ, ਪੰਜਾਬ 'ਚ ਝੋਨੇ ਦੀ ਸਿੱਧੀ ਬਿਜਾਈ ਅੱਜ ਤੋਂ ਸ਼ੁਰੂ

Punjab Breaking Live 15 May:ਹਾਈਕੋਰਟ ਨੇ ਹਥਿਆਰਾਂ ਅਤੇ ਹਿੰਸਾ ਦੀ ਵਡਿਆਈ ਵਾਲੇ ਗੀਤਾਂ ਦੀ ਮੰਗੀ ਲਿਸਟ, ਵਿੱਕੀ ਗੌਂਡਰ ਗੈਂਗ ਦੇ ਸਾਥੀ ਨਵੀਨ ਸੈਣੀ ਉਰਫ ਚਿੰਟੂ ਗ੍ਰਿਫ਼ਤਾਰ, ਪੰਜਾਬ 'ਚ ਝੋਨੇ ਦੀ ਸਿੱਧੀ ਬਿਜਾਈ ਅੱਜ ਤੋਂ ਸ਼ੁਰੂ

ABP Sanjha Last Updated: 15 May 2024 12:44 PM

ਪਿਛੋਕੜ

Punjab Breaking Live 15 May: ਪੰਜਾਬੀ ਕਲਾਕਾਰਾਂ ਦੀਆਂ ਮੁਸ਼ਕਿਲਾਂ ਇੱਕ ਵਾਰ ਫਿਰ ਵੱਧਣ ਵਾਲੀਆਂ ਹਨ। ਦਰਅਸਲ, ਉਨ੍ਹਾਂ ਕਲਾਕਾਰਾਂ ਨੂੰ ਸਾਵਧਾਨ ਰਹਿਣ ਦੀ ਜ਼ਰੂਰਤ ਹੈ ਜੋ ਆਪਣੇ ਗੀਤਾਂ ਵਿੱਚ ਹਥਿਆਰਾਂ ਅਤੇ...More

Nomination: ਪੰਜਾਬ 'ਚ ਨਾਮਜ਼ਦਗੀਆਂ ਭਰਨ ਦੇ ਆਖਰੀ ਦਿਨ ਉਮੀਦਵਾਰਾਂ ਨੇ ਤੋੜਿਆ ਰਿਕਾਰਡ, ਇੰਨੇ ਕੈਂਡੀਡੇਟ ਚੋਣ ਮੈਦਾਨ 'ਚ

Nomination in Punjab: ਪੰਜਾਬ ਵਿੱਚ ਬੀਤੇ ਦਿਨ ਨਾਮਜ਼ਦਗੀਆਂ ਭਰਨ ਦਾ ਆਖਰੀ ਦਿਨ ਸੀ। 14 ਮਈ ਨੂੰ ਸੂਬੇ ਵਿੱਚ 226 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ। ਜਿਸ ਤੋਂ ਬਾਅਦ ਪੰਜਾਬ ਵਿੱਚ ਹੁਣ ਉਮੀਦਵਾਰਾਂ ਦੀ ਕੁੱਲ ਗਿਣਤੀ 598 ਹੋ ਗਈ ਹੈ। ਅੱਜ ਤੋਂ ਨਾਮਜ਼ਦਗੀਆਂ ਦੀ ਪੜਤਾਲ ਸ਼ੁਰੂ ਹੋਣ ਜਾ ਰਹੀ ਹੈ। ਇਸ ਤੋਂ ਬਾਅਦ 17 ਮਈ ਨੂੰ ਨਾਮਜ਼ਦਗੀਆਂ ਵਾਪਸ ਲਈਆਂ ਜਾ ਸਕਦੀਆਂ ਹਨ। ਫਿਰ ਚੋਣ ਕਮਿਸ਼ਨ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਵੰਡੇਗਾ। ਪੰਜਾਬ ਵਿੱਚ ਵੋਟਾਂ 1 ਜੂਨ ਨੂੰ ਸਤਵੇਂ ਗੇੜ 'ਚ ਹੋਣ ਜਾ ਰਹੀਆਂ। ਜਿਸ ਦੇ ਨਤੀਜੇ 4 ਜੂਨ ਨੂੰ ਐਲਾਨੇ ਜਾਣਗੇ।