ਕਸੂਤੀ ਘਿਰ ਗਈ ਪੰਜਾਬ ਸਰਕਾਰ ! ਹਾਈਕੋਰਟ ਨੇ ਰਾਜਿੰਦਰਾ ਹਸਪਤਾਲ 'ਚ ਬਿਜਲੀ ਜਾਣ ਦੇ ਮੁੱਦੇ 'ਚ ਮੰਗੀ ਰਿਪੋਰਟ, ਮਰੀਜ਼ ਦੀ ਜਾ ਸਕਦੀ ਸੀ ਜਾਨ
ਸੁਣਵਾਈ ਦੌਰਾਨ ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਸਟੇਟਸ ਰਿਪੋਰਟ ਤਲਬ ਕੀਤੀ ਹੈ। ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਪੁੱਛਿਆ ਹੈ ਕਿ ਹਸਪਤਾਲ ’ਚ ਕੋਈ ਪਾਵਰ ਬੈੱਕਅਪ ਹੈ ਜਾਂ ਨਹੀਂ। ਇਹ ਮਾਮਲਾ ਕਾਫੀ ਗੰਭੀਰ ਹੈ। ਸਰਕਾਰ ਨੂੰ ਇਸ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਜਾਣਾ ਚਾਹੀਦਾ ਹੈ।
Punjab News: ਪਿਛਲੇ ਦਿਨੀਂ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿੱਚ ਆਪ੍ਰੇਸ਼ਨ ਦੌਰਾਨ ਬਿਜਲੀ ਜਾਣ ਦੇ ਮਾਮਲੇ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਸਰਕਾਰ ਦੀ ਕਾਫ਼ੀ ਫਜ਼ੀਹਤ ਹੋਈ ਤੇ ਇਸ ਤੋਂ ਬਾਅਦ ਹੁਣ ਸਰਕਾਰ ਨੇ ਫੈਸਲਾ ਲਿਆ ਕਿ ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿੱਚ ਬਿਜਲੀ ਸਪਲਾਈ ਅਤੇ ਅੱਗ ਸੁਰੱਖਿਆ ਦਾ ਆਡਿਟ ਕੀਤਾ ਜਾਵੇਗਾ, ਹਾਲਾਂਕਿ ਹੁਣ ਇਹ ਮਾਲਾ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਪਹੁੰਚ ਗਿਆ ਹੈ ਜਿਸ ਤੋਂ ਬਾਅਦ ਸਰਕਾਰ ਤੋਂ ਰਿਪੋਰਟ ਤਲਬ ਕੀਤੀ ਗਈ ਹੈ।
ਹਾਈਕੋਰਟ ਵਿੱਚ ਪਾਈ ਗਈ ਪਟੀਸ਼ਨ
ਇਸ ਮਾਮਲੇ ਦੀ ਸੁਣਵਾਈ ਦੌਰਾਨ ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਸਟੇਟਸ ਰਿਪੋਰਟ ਤਲਬ ਕੀਤੀ ਹੈ। ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਪੁੱਛਿਆ ਹੈ ਕਿ ਹਸਪਤਾਲ ’ਚ ਕੋਈ ਪਾਵਰ ਬੈੱਕਅਪ ਹੈ ਜਾਂ ਨਹੀਂ। ਇਹ ਮਾਮਲਾ ਕਾਫੀ ਗੰਭੀਰ ਹੈ। ਸਰਕਾਰ ਨੂੰ ਇਸ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਜਾਣਾ ਚਾਹੀਦਾ ਹੈ। ਪਟੀਸ਼ਨਕਰਤਾ ਨੇ ਹਾਈ ਕੋਰਟ ਨੂੰ ਦੱਸਿਆ ਕਿ ਪਿਛਲੇ ਹਫ਼ਤੇ ਹਸਪਤਾਲ ਵਿੱਚ ਇੱਕ ਕੈਂਸਰ ਮਰੀਜ਼ ਦੀ ਸਰਜਰੀ ਦੌਰਾਨ, ਲਾਈਟਾਂ ਬੰਦ ਹੋ ਗਈਆਂ ਸੀ, ਜਿਸ ਕਾਰਨ ਵੈਂਟੀਲੇਟਰ ਅਤੇ ਲਾਈਟਾਂ ਨੇ ਕੰਮ ਕਰਨਾ ਬੰਦ ਕਰ ਦਿੱਤਾ ਸੀ। ਇਸ ਨਾਲ ਆਪ੍ਰੇਸ਼ਨ ਕਰਨ ਵਾਲੇ ਡਾਕਟਰਾਂ ਨੂੰ ਮੁਸ਼ਕਿਲ ਆਈ ਤੇ ਮਰੀਜ਼ ਦੀ ਜਾਨ ਨੂੰ ਵੀ ਖ਼ਤਰਾ ਸੀ। ਫਿਲਹਾਲ ਹਾਈਕੋਰਟ ਨੇ ਇਸ ’ਤੇ ਪੰਜਾਬ ਸਰਕਾਰ ਨੂੰ ਇੱਕ ਹਫਤੇ ਦੇ ਅੰਦਰ ਸਟੇਟਸ ਰਿਪੋਰਟ ਦਾਖਿਲ ਕਰਨ ਦਾ ਹੁਕਮ ਦਿੱਤਾ ਹੈ।
ਸਿਹਤ ਮੰਤਰੀ ਨੇ ਲਿਆ ਫੈਸਲਾ
ਦੂਜੇ ਪਾਸੇ ਇਸ ਮਾਮਲੇ ਦੇ ਸਾਹਮਣੇ ਆਉਣ ਤੋਂ ਬਾਅਦ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਕਿਹਾ ਗਿਆ ਹੈ ਕਿ ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿੱਚ ਬਿਜਲੀ ਸਪਲਾਈ ਅਤੇ ਅੱਗ ਸੁਰੱਖਿਆ ਦਾ ਆਡਿਟ ਕੀਤਾ ਜਾਵੇਗਾ। ਦੱਸ ਦੇਈਏ ਕਿ ਇਹ ਫੈਸਲਾ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਪ੍ਰਧਾਨਗੀ ਹੇਠ ਸਿਹਤ ਵਿਭਾਗ ਦੇ ਅਧਿਕਾਰੀਆਂ ਦੀ ਇੱਕ ਉੱਚ ਪੱਧਰੀ ਮੀਟਿੰਗ ਵਿੱਚ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਹਸਪਤਾਲਾਂ ਦਾ ਆਡਿਟ ਕਮੇਟੀਆਂ ਬਣਾ ਕੇ ਕੀਤਾ ਜਾਵੇਗਾ। ਆਪ੍ਰੇਸ਼ਨ ਥੀਏਟਰਾਂ, ਲੇਬਰ ਰੂਮਾਂ ਅਤੇ ਨਾਜ਼ੁਕ ਖੇਤਰਾਂ ਵਿੱਚ ਛੇ ਤੋਂ ਸੱਤ ਘੰਟੇ ਜਨਰੇਟਰ ਬੈਕਅੱਪ ਪ੍ਰਦਾਨ ਕੀਤਾ ਜਾਵੇਗਾ। ਦੱਸ ਦੇਈਏ ਕਿ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿੱਚ ਬਿਜਲੀ ਗੁੱਲ ਹੋਣ ਦੀ ਸਮੱਸਿਆ ਪੈਦਾ ਹੋਣ ਤੋਂ ਬਾਅਦ ਸਿਹਤ ਵਿਭਾਗ ਵੱਲੋਂ ਇਹ ਫੈਸਲਾ ਲਿਆ ਗਿਆ ਹੈ। ਜਿਸ ਸਮੇਂ ਬਿਜਲੀ ਚਲੀ ਗਈ, ਉਸ ਸਮੇਂ ਇੱਕ ਵਿਅਕਤੀ ਦਾ ਆਪ੍ਰੇਸ਼ਨ ਚੱਲ ਰਿਹਾ ਸੀ। ਇੱਕ ਡਾਕਟਰ ਨੇ ਵੀਡੀਓ ਬਣਾ ਕੇ ਵਾਇਰਲ ਕਰ ਦਿੱਤਾ।
ਕੀ ਸੀ ਪੂਰਾ ਮਾਮਲਾ
ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿੱਚ ਅਚਾਨਕ ਬਿਜਲੀ ਬੰਦ ਹੋਣ ਕਾਰਨ, ਡਾਕਟਰਾਂ ਨੂੰ ਇੱਕ ਮਰੀਜ਼ ਦਾ ਆਪ੍ਰੇਸ਼ਨ ਕਰਨ ਵਿੱਚ ਮੁਸ਼ਕਲ ਆਈ। ਇਸ ਸਮੇਂ ਦੌਰਾਨ ਵੈਂਟੀਲੇਟਰ ਨੇ ਵੀ ਕੰਮ ਕਰਨਾ ਬੰਦ ਕਰ ਦਿੱਤਾ। ਇਸ ਤੋਂ ਬਾਅਦ ਗੁੱਸੇ ਵਿੱਚ ਆਏ ਸਟਾਫ ਨੇ ਇਸਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ 'ਤੇ ਵਾਇਰਲ ਕਰ ਦਿੱਤੀ। ਇਸ ਦੌਰਾਨ ਡਾਕਟਰਾਂ ਦਾ ਸਵਾਲ ਇਹ ਸੀ ਕਿ ਜੇ ਮਰੀਜ਼ ਦੀ ਅਜਿਹੀ ਸਥਿਤੀ ਵਿੱਚ ਮੌਤ ਹੋ ਜਾਂਦੀ ਹੈ, ਤਾਂ ਇਸਦਾ ਜ਼ਿੰਮੇਵਾਰ ਕੌਣ ਹੋਵੇਗਾ। ਇਸ ਵੀਡੀਓ ਵਿੱਚ ਡਾਕਟਰ ਕਹਿ ਰਿਹਾ ਹੈ ਕਿ ਰਾਜਿੰਦਰਾ ਹਸਪਤਾਲ ਦੀ ਮੁੱਖ ਐਮਰਜੈਂਸੀ ਲਾਈਟ ਚਲੀ ਗਈ ਹੈ। ਉਨ੍ਹਾਂ ਦਾਅਵਾ ਕੀਤਾ ਕਿ ਬਿਜਲੀ ਗਈ ਨੂੰ 15 ਮਿੰਟ ਹੋ ਗਏ ਹਨ। ਵੈਂਟੀਲੇਟਰ ਬੰਦ ਹੋ ਗਿਆ। ਮਰੀਜ਼ ਦੀ ਸਰਜਰੀ ਹੋ ਰਹੀ ਹੈ। ਅਜਿਹੀ ਸਥਿਤੀ ਵਿੱਚ ਜੇਕਰ ਮਰੀਜ਼ ਨੂੰ ਕੁਝ ਹੋ ਜਾਂਦਾ ਹੈ ਤਾਂ ਕੌਣ ਜ਼ਿੰਮੇਵਾਰ ਹੋਵੇਗਾ ?
ਜੀਅ ਤਾਂ ਨਹੀਂ ਕਰਦਾ ਕਿ ਅਜਿਹੇ ਗੈਰ ਮਨੁੱਖੀ ਕਾਰਨਾਮਿਆਂ ਬਾਰੇ ਟਵੀਟ ਕੀਤਾ ਜਾਵੇ ਪਰ ਅਸਲੀਅਤ ਤੋਂ ਮੁਨਕਰ ਨਹੀਂ ਹੋਇਆ ਜਾ ਸਕਦਾ।
— Bikram Singh Majithia (@bsmajithia) January 24, 2025
👉ਪਟਿਆਲਾ ਦੇ ਸਰਕਾਰੀ ਰਾਜਿੰਦਰਾ ਹਸਪਤਾਲ ਦੀ ਐਮਰਜੰਸੀ ਵਿਚ ਇਕ ਵਾਰ ਫਿਰ ਤੋਂ ਲਾਈਟ ਨਾ ਹੋਣ ਕਾਰਣ ਚਲਦੇ ਅਪਰੇਸ਼ਨ ਵਿਚ ਡਾਕਟਰਾਂ ਨੂੰ ਮੋਬਾਈਲ ਫੋਨ ਦੀਆਂ ਲਾਈਟਾਂ ਚਲਾ ਕੇ ਕੰਮ ਕਰਨਾ ਪੈ ਰਿਹਾ ਹੈ। 👉ਇੰਨਾ ਹੀ… pic.twitter.com/O6XY2fXL43
ਵੀਡੀਓ ਵਾਇਰਲ ਹੋਣ ਬਾਅਦ ਕੀ ਕਿਹਾ ?
ਇਸ ਮਾਮਲੇ ਨੂੰ ਲੈ ਕੇ ਵਿਰੋਧੀ ਧਿਰ ਨੇ ਪੰਜਾਬ ਸਰਕਾਰ ਨੂੰ ਰੱਜ ਕੇ ਕੋਸਿਆ ਸੀ ਤੇ ਸਰਕਾਰ ਦੇ ਸਿਹਤ ਮਾਡਲ ਉੱਤੇ ਸਵਾਲ ਚੁੱਕੇ ਸੀ ਹਾਲਾਂਕਿ ਇਸ ਤੋਂ ਬਾਅਦ ਪੰਜਾਬ ਦੇ ਸਿਹਤ ਮੰਤਰੀ ਨੇ ਕਿਹਾ ਸੀ ਕਿ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੈਂ ਰਾਜਿੰਦਰਾ ਹਸਪਤਾਲ ਵਿੱਚ ਬਿਜਲੀ ਬੰਦ ਹੋਣ ਦੀ ਵੀਡੀਓ ਦੇਖੀ ਹੈ। ਕੁਝ ਸਮੇਂ ਲਾਈ ਲਾਈਟ ਬੰਦ ਹੋ ਗਈ ਸੀ। ਐਮਰਜੈਂਸੀ ਦੌਰਾਨ ਸਾਡੇ ਕੋਲ ਜੋ ਵੀ ਸਿਸਟਮ ਸਨ। ਯੂਪੀਐਸ ਵੀ ਕੰਮ ਕਰ ਰਿਹਾ ਸੀ। ਜਨਰੇਟਰ ਵੀ ਕੰਮ ਕਰ ਰਿਹਾ ਸੀ। ਕੁਝ ਸਮੇਂ ਬਾਅਦ ਰੌਸ਼ਨੀ ਵਾਪਸ ਆ ਗਈ। ਮੈਂ ਆਪ੍ਰੇਸ਼ਨ ਸਰਜਨ ਤੇ ਮੈਡੀਕਲ ਸੁਪਰਡੈਂਟ ਨਾਲ ਗੱਲ ਕੀਤੀ ਹੈ। ਮਰੀਜ਼ ਦਾ ਆਪ੍ਰੇਸ਼ਨ ਬਿਲਕੁਲ ਸਹੀ ਹੋਇਆ ਤੇ ਮਰੀਜ਼ ਠੀਕ ਹੋ ਰਿਹਾ ਹੈ।
The power backup systems at Rajindra hospital, Patiala are multi level (3 hotlines) & functioning without issue. Today, a local fault led to momentary loss of electricity. The UPS and generator backup functioned seamlessly & the surgery was conducted without issue. Patient is… pic.twitter.com/gPmjJy9R5x
— Dr Balbir Singh (@AAPbalbir) January 24, 2025
ਆਮ ਤੌਰ 'ਤੇ ਅਜਿਹੇ ਸਮੇਂ ਡਾਕਟਰ ਦੀ ਪ੍ਰਤੀਕਿਰਿਆ ਇਹ ਹੁੰਦੀ ਹੈ, ਕਿ ਲਾਈਟ ਕਿਉਂ ਬੰਦ ਹੋ ਗਈ ਹੈ? ਇਸ ਲਈ ਕੀ ਪ੍ਰਬੰਧ ਕੀਤਾ ਜਾਣਾ ਚਾਹੀਦਾ ਹੈ? ਉਹ ਕਿਸੇ ਨੂੰ ਫ਼ੋਨ ਕਰਦਾ, ਜਨਰੇਟਰ ਵਾਲੇ ਨੂੰ ਫ਼ੋਨ ਕਰਦਾ, ਪਰ ਉਸਨੇ ਵੀਡੀਓ ਬਣਾਉਣੀ ਸ਼ੁਰੂ ਕਰ ਦਿੱਤਾ। ਕਈ ਵਾਰ ਬੱਚੇ ਘਬਰਾ ਜਾਂਦੇ ਹਨ ਤੇ ਗਲਤ ਗੱਲ ਕਹਿ ਦਿੰਦੇ ਹਨ। ਮੈਂ ਸਾਰਿਆਂ ਨੂੰ ਭਰੋਸਾ ਦਿਵਾਉਣਾ ਚਾਹੁੰਦਾ ਹਾਂ ਕਿ ਕੋਈ ਕਮੀ ਨਹੀਂ ਹੈ। ਰਾਜਿੰਦਰਾ ਹਸਪਤਾਲ ਵਿੱਚ 3 ਹੌਟ ਲਾਈਨ ਸਹੂਲਤਾਂ ਹਨ।





















