Punjab Election: ਖਾਲਿਸਤਾਨੀ ਸਮਰਥਕ ਤੇ ਵਾਰਿਸ ਪੰਜਾਬ ਦੇ ਸੰਗਠਨ ਦੇ ਮੁਖੀ ਅੰਮ੍ਰਿਤਪਾਲ ਸਿੰਘ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਚੋਣ ਲੜਨਗੇ। ਅੰਮ੍ਰਿਤਪਾਲ ਸਿੰਘ ਦੇ ਵਕੀਲ ਨੇ ਨਾਮਜ਼ਦਗੀ ਦਾਖ਼ਲ ਕਰਨ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਪਾਈ ਸੀ ਜਿਸ ਵਿੱਚ ਅੰਮ੍ਰਿਤਪਾਲ ਨੇ ਨਾਮਜ਼ਦਗੀ ਦਾਖ਼ਲ ਕਰਨ ਲਈ 7 ਦਿਨਾਂ ਦਾ ਸਮਾਂ ਮੰਗਿਆ ਸੀ।
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਫੈਸਲੇ ਵਿੱਚ ਕਿਹਾ ਕਿ ਅੰਮ੍ਰਿਤਪਾਲ ਦੀ ਨਾਮਜ਼ਦਗੀ ਦੀ ਸਾਰੀ ਪ੍ਰਕਿਰਿਆ ਡਿਬਰੂਗੜ੍ਹ ਜੇਲ੍ਹ ਦੇ ਸੁਪਰਡੈਂਟ ਸੰਭਾਲਣਗੇ। ਅਦਾਲਤ ਨੇ ਕਿਹਾ ਹੈ ਕਿ ਇਹ ਸਾਰੀ ਪ੍ਰਕਿਰਿਆ ਸੋਮਵਾਰ ਤੱਕ ਪੂਰੀ ਕਰ ਲਈ ਜਾਵੇ।
ਦੱਸ ਦੇਈਏ ਕਿ ਸਰਕਾਰ ਨੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਖ਼ਿਲਾਫ਼ ਰਾਸ਼ਟਰੀ ਸੁਰੱਖਿਆ ਕਾਨੂੰਨ (ਐਨਐਸਏ) ਤਹਿਤ ਕਾਰਵਾਈ ਕੀਤੀ ਸੀ। ਪਟੀਸ਼ਨ ਵਿੱਚ ਅੰਮ੍ਰਿਤਪਾਲ ਨੇ ਕਿਹਾ ਹੈ ਕਿ ਉਸ ਨੂੰ ਸੱਤ ਦਿਨਾਂ ਲਈ ਜੇਲ੍ਹ ਵਿੱਚੋਂ ਰਿਹਾਅ ਕੀਤਾ ਜਾਵੇ, ਤਾਂ ਜੋ ਉਹ ਆਪਣੀ ਚੋਣ ਲੜਨ ਦੀ ਪ੍ਰਕਿਰਿਆ ਪੂਰੀ ਕਰ ਸਕੇ।
ਖਡੂਰ ਸਾਹਿਬ ਤੋਂ ਆਜ਼ਾਦ ਚੋਣ ਲੜ ਰਹੇ ਨੇ ਅੰਮ੍ਰਿਤਪਾਲ ਸਿੰਘ
ਦੱਸ ਦੇਈਏ ਕਿ ਅੰਮ੍ਰਿਤਪਾਲ ਸਿੰਘ ਨੇ ਪੰਜਾਬ ਦੇ ਸ੍ਰੀ ਖਡੂਰ ਸਾਹਿਬ ਹਲਕੇ ਤੋਂ ਆਜ਼ਾਦ ਉਮੀਦਵਾਰ ਵਜੋਂ ਲੋਕ ਸਭਾ ਚੋਣ ਲੜਨ ਦਾ ਐਲਾਨ ਕੀਤਾ ਸੀ। ਇਸ ਮਾਮਲੇ ਦੀ ਸੁਣਵਾਈ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਜਸਟਿਸ ਵਿਨੋਦ ਐਸ ਭਾਰਦਵਾਜ ਨੇ ਕੀਤੀ। ਪਟੀਸ਼ਨ 'ਚ ਅੰਮ੍ਰਿਤਪਾਲ ਨੇ ਕਿਹਾ ਸੀ ਕਿ ਨਾਮਜ਼ਦਗੀ ਦਾਖਲ ਕਰਨ ਦੀ ਆਖਰੀ ਤਰੀਕ 14 ਮਈ ਹੈ।
ਪਟੀਸ਼ਨ ਵਿੱਚ ਅੰਮ੍ਰਿਤਪਾਲ ਨੇ ਪੰਜਾਬ ਸਰਕਾਰ, ਭਾਰਤੀ ਚੋਣ ਕਮਿਸ਼ਨ, ਡਿਬਰੂਗੜ੍ਹ ਕੇਂਦਰੀ ਜੇਲ੍ਹ ਦੇ ਸੁਪਰਡੈਂਟ ਅਤੇ ਪੰਜਾਬ ਰਾਜ ਚੋਣ ਕਮਿਸ਼ਨ ਤੋਂ ਚੋਣ ਪ੍ਰਕਿਰਿਆ ਮੁਕੰਮਲ ਕਰਨ ਲਈ ਸਮੇਂ ਦੀ ਮੰਗ ਕੀਤੀ ਹੈ। ਉਨ੍ਹਾਂ ਪਟੀਸ਼ਨ 'ਚ ਕਿਹਾ ਕਿ ਮੇਰੇ ਲਈ ਚੋਣ ਲੜਨ ਲਈ ਨਾਮਜ਼ਦਗੀ ਫਾਰਮ ਭਰਨਾ ਜ਼ਰੂਰੀ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।