ਗੁਰਦਾਸਪੁਰ: ਜ਼ਿਲ੍ਹੇ ਦੇ ਪਿੰਡ ਮੀਰਪੁਰ ਨੇੜੇ ਤੇਜ਼ ਰਫਤਾਰ ਕਾਰ ਬੇਕਾਬੂ ਹੋ ਗਈ। ਜਿਸ ਤੋਂ ਬਾਅਦ ਕਾਰ ਇੱਕ ਦਰਖੱਤ ਨਾਲ ਟੱਕਰਾ ਗਈ। ਦੱਸ ਦਈਏ ਕਿ ਹਾਸਲ ਜਾਣਕਾਰੀ ਮੁਤਾਬਰ ਇਹ ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਦੇ ਪਰਖਚੇ ਗਏ ਅਤੇ ਹਾਦਸੇ ਵਿਚ ਕਾਰ ਚਾਲਕ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਦੂਸਰਾ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ


ਇਸ ਹਾਦਸੇ 'ਚ ਮਰਨ ਵਾਲੇ ਦੀ ਪਛਾਣ ਰੌਬਿਨ ਵਜੋਂ ਹੋਈ ਹੈ ਨਾਲ ਹੀ ਜ਼ਖ਼ਮੀ ਦੀ ਪਛਾਣ ਗੌਰਵ ਕੁਮਾਰ ਵਜੋਂ ਹੋਈ ਹੈ। ਜਿਸ ਨੂੰ ਗੁਰਦਾਸਪੁਰ ਦੇ ਸਰਕਾਰੀ ਹਸਪਤਾਲ ਵਿੱਚ ਇਲਾਜ ਲਈ ਦਾਲ ਕਰਵਾ ਦਿਤਾ ਗਿਆ ਹੈਪੁਲਿ ਨੇ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ




ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਤਖਦਰਸ਼ੀ ਹੀਰਾ ਸਿੰਘ ਨੇ ਦੱਸਿਆ ਕਿ ਸਵੇਰੇ ਤੇਜ਼ ਰਫ਼ਤਾਰ ਕਾਰ ਦੀਨਾਨਗਰ ਤੋਂ ਗੁਰਦਾਸਪੁਰ ਨੂੰ ਆ ਰਹੀ ਸੀ ਦੋਂ ਉਹ ਪਿੰਡ ਮੀਰਪੁਰ ਨੇੜੇ ਪਹੁੰਚੀ ਤਾਂ ਬੇਕਾਬੂ ਹੋ ਕੇ ਦਰੱਖਤ ਵਿਚ ਜਾ ਵੱਜੀ ਜਿਸ ਦੇ ਨਾਲ ਡਰਾਈਵਰ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਦੂਜਾ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ ਇਸ ਦੇ ਨਾਲ ਹੀ ਰਾਹਗੀਰ ਨੇ ਦੱਸਿਆ ਕਿ ਦੋ ਨੌਜਵਾਨਾਂ ਦੇ ਨਾਲ ਲੜਕੀ ਵੀ ਮੌਜੂਦ ਸੀ ਜੋ ਮੌਕੇ ਤੋਂ ਫ਼ਰਾਰ ਹੋ ਗਈ ਜਿਸਨੂੰ ਮਾਮੂਲੀ ਸਟਾਂ ਲੱਗਿਆਂ ਸੀ।


ਉਧਰ ਦੂਜੇ ਪਾਸੇ ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਐਸਐਚਓ ਜਬਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਮੀਰਪੁਰ ਨੇੜੇ ਕਾਰ ਹਾਦਸਾਗ੍ਰਸਤ ਹੋ ਗਈ ਹੈ ਮੌਕੇ 'ਤੇ ਪੁਲੀਸ ਪਾਰਟੀਆਂ ਨੂੰ ਭੇਜ ਦਿੱਤਾ ਗਿਆ ਸੀ ਇਸ ਦੇ ਨਾਲ ਹੀ ਉਨਾਂ ਕਿਹਾ ਕਿ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ


ਇਹ ਵੀ ਪੜ੍ਹੋ: ਲੱਖਾਂ ਸਿੱਖ ਸ਼ਰਧਾਲੂਆਂ ਨੂੰ ਉਡੀਕ, ਕਦੋਂ ਮੁੜ ਖੁੱਲ੍ਹੇਗਾ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ?


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904