ਬਠਿੰਡਾ: ਮਹਿਲਾ ਕਾਂਸਟੇਬਲ ਤੇ ਉਸਦੇ ਸਾਥੀ ਵੱਲੋਂ ਸਰਕਾਰੀ ਹਸਪਤਾਲ 'ਚ ਹਾਈ ਵੋਲਟੇਜ ਡਰਾਮਾ ਕੀਤਾ ਗਿਆ।ਕਾਂਸਟੇਬਲ ਨੇ ਆਪਣੇ ਸਾਥੀ ਬਲਵਿੰਦਰ ਸਿੰਘ ਦੀ ਪਤਨੀ ਨਾਲ ਕੁੱਟਮਾਰ ਕੀਤੀ।ਨਤੀਜਾ ਇਹ ਹੋਇਆ ਕਿ ਔਰਤਾਂ ਲੜਦੀਆਂ ਹੋਈਆਂ ਐਮਰਜੈਂਸੀ ਵਾਰਡ ਦੇ ਬਾਹਰ ਗੁਥਮਗੁੱਥੀ ਹੋ ਗਈਆਂ।DSP ਸਿਟੀ ਇੱਕ ਦੀ ਅਗਵਾਈ ਵਿਚ ਆਈ ਪੁਲਿਸ ਫੋਰਸ ਨੇ ਕਾਂਸਟੇਬਲ ਅਤੇ ਉਸਦੇ ਸਾਥੀ ਨੂੰ ਗ੍ਰਿਫਤਾਰ ਕਰਕੇ ਥਾਣੇ ਭੇਜ ਦਿੱਤਾ।
ਜ਼ਿਕਰਯੋਗ ਹੈ ਕਿ ਕਾਂਸਟੇਬਲ ਨੂੰ ਹਿਰਾਸਤ ਵਿੱਚ ਲੈਣ ਲਈ ਪੁਲਿਸ ਨੂੰ ਦੋ ਘੰਟੇ ਤੱਕ ਮੁਸ਼ੱਕਤ ਕਰਨੀ ਪਈ। ਇਸ ਤੋਂ ਬਾਅਦ ਥਾਣਾ ਕੋਤਵਾਲੀ ਦੀ ਪੁਲਿਸ ਬੱਸ ਅੱਡਾ ਪੁਲਿਸ ਚੌਕੀ ਦੇ ਮੁਲਾਜ਼ਮ ਅਤੇ ਮਹਿਲਾ ਥਾਣੇ ਦੀ ਐਸਐਚਓ ਦੀ ਅਗਵਾਈ ਵਿੱਚ ਆਈਆਂ ਮਹਿਲਾ ਮੁਲਾਜ਼ਮਾਂ ਨੇ ਹੰਗਾਮਾ ਕਰਨ ਵਾਲੀ ਕਾਂਸਟੇਬਲ ਅਤੇ ਉਸਦੇ ਸਾਥੀ ਨੂੰ ਗ੍ਰਿਫਤਾਰ ਕੀਤਾ।
ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ
ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ