ਲੁਧਿਆਣਾ: ਬੀਤੇ ਦਿਨੀਂ ਭਾਜਪਾ ਵੱਲੋਂ ਨਵਾਂਸ਼ਹਿਰ 'ਚ ਭੀਮ ਰਾਓ ਅੰਬੇਡਕਰ ਦੇ ਬੁੱਤ 'ਤੇ ਹਾਰ ਚੜ੍ਹਾਉਣ ਨੂੰ ਲੈ ਕੇ ਝਗੜਾ ਹੋਇਆ ਸੀ। ਇਸ ਤੋਂ ਬਾਅਦ ਸ਼ਨੀਵਾਰ ਨੂੰ ਭਾਜਪਾ ਵਰਕਰਾਂ ਵੱਲੋਂ ਲੁਧਿਆਣਾ ਵਿਖੇ ਸਥਿਤ ਬਾਬਾ ਸਾਹਿਬ ਭੀਮ ਰਾਓ ਦੇ ਬੁੱਤ ਹੇਠ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਬੀਐਸਪੀ ਦੇ ਵਰਕਰ ਨੇ ਵੀ ਮੌਕੇ 'ਤੇ ਪਹੁੰਚ ਕੇ ਭਾਜਪਾ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਇਸ ਦੌਰਾਨ ਹਾਲਾਤ ਤਣਾਅ-ਪੂਰਨ ਹੋ ਗਏ ਅਤੇ ਪੁਲਿਸ ਵੱਲੋਂ ਦੋਵਾਂ ਪਾਰਟੀਆਂ ਨੂੰ ਵੱਖ-ਵੱਖ ਕੀਤਾ ਗਿਆ।


ਬਹੁਜਨ ਸਮਾਜਵਾਦੀ ਪਾਰਟੀ ਦੇ ਵਰਕਰਾਂ ਨੇ ਕਿਹਾ ਕਿ ਭਾਜਪਾ ਨੂੰ ਅੱਜ ਦਲਿਤ ਯਾਦ ਆ ਗਏ ਹਨ। ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਯਾਦ ਆ ਰਹੇ ਹਨ। ਪਰ ਜਦੋਂ ਕਿ ਕਿਸਾਨ ਅੱਜ ਸੜਕਾਂ 'ਤੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਵੱਲੋਂ ਕਿਸਾਨ ਵਰਗ, ਗਰੀਬ ਵਰਗ ਅਤੇ ਦਲਿਤਾਂ ਨਾਲ ਜੋ ਵਤੀਰਾ ਕੀਤਾ ਗਿਆ ਹੈ ਉਸ ਨੂੰ ਉਹ ਕਦੇ ਭੁਲਾ ਨਹੀਂ ਸਕਦੇ ਜਿਸ ਕਰਕੇ ਉਹ ਇਨ੍ਹਾਂ ਦਾ ਵਿਰੋਧ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਦਾ ਪੂਰੇ ਸੂਬੇ ਭਰ ਵਿਚ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਉਹ ਹੁਣ ਵੀ ਬਾਬਾ ਸਾਹਿਬ ਦੇ ਬੁੱਤ ਹੇਠ ਆਪਣੀ ਸਿਆਸਤ ਚਮਕਾਉਣ ਦੀ ਕੋਸ਼ਿਸ਼ ਕਰ ਰਹ ਹਨ ਇਸ ਕਰਕੇ ਇਨ੍ਹਾਂ ਦਾ ਵਿਰੋਧ ਕੀਤਾ ਗਿਆ ਹੈ।

ਕਿਸਾਨਾਂ ਨੇ ਪੱਕੇ ਮੋਰਚੇ ਦਾ ਕੀਤਾ ਐਲਾਨ,ਥਰਮਲ ਪਲਾਂਟ ਬਾਹਰ ਡਟੇ

ਉਧਰ ਦੂਜੇ ਪਾਸੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਪੁਸ਼ਪਿੰਦਰ ਸਿੰਗਲ ਨੇ ਕਿਹਾ ਕਿ ਬਾਬਾ ਸਾਹਿਬ 'ਤੇ ਕਿਸੇ ਇੱਕ ਵਿਅਕਤੀ ਵਿਸ਼ੇਸ਼ ਦਾ ਕੋਈ ਹੱਕ ਨਹੀਂ ਹੈ ਉਨ੍ਹਾਂ ਕਿਹਾ ਕਿ ਉਹ ਸਾਰਿਆਂ ਦੇ ਸਾਂਝੇ ਲੀਡਰ ਹਨ। ਉਨ੍ਹਾਂ ਅੱਗੇ ਕਿਹਾ ਕਿ ਭਾਜਪਾ ਦੇ ਖਿਲਾਫ਼ ਕੁਝ ਸਿਆਸੀ ਪਾਰਟੀਆਂ ਵੱਲੋਂ ਜੋ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਨੇ ਉਨ੍ਹਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਸ਼ਾਂਤਮਈ ਢੰਗ ਨਾਲ ਆਪਣਾ ਰੋਸ ਵਿਅਕਤ ਕਰ ਰਹੇ ਹਨ ਪਰ ਇਹ ਕੁਝ ਗੁੰਡਾ ਅਨਸਰਾਂ ਨੂੰ ਮੁਨਾਸਿਬ ਨਹੀਂ ਹੈ।

ਜੱਸੀ ਗਿੱਲ ਨੇ ਕਿਹਾ 'ਸੋਨਮ ਗੁਪਤਾ ਬੇਵਫਾ ਹੈ' ਕੌਣ ਹੈ ਸੋਨਮ ਗੁਪਤਾ ?

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904