ਪੜਚੋਲ ਕਰੋ
Advertisement
ਲੱਖਾ ਸਿਧਾਣਾ ਦੇ ਭਰਾ 'ਤੇ ਪੁਲਿਸ ਤਸ਼ੱਦਦ ਦੇ ਮਾਮਲੇ 'ਤੇ ਹਾਈਕੋਰਟ ਦਾ ਐਕਸ਼ਨ
ਸਿਰਸਾ ਨੇ ਵੀਡੀਓ ਵਿੱਚ ਦੱਸਿਆ ਕਿ ਜੱਜ ਨੇ ਕਿਹਾ ਹੈ ਕਿ ਇਹ ਬਹੁਤ ਹੀ ਗੰਭੀਰ ਮਾਮਲਾ ਹੈ। ਸੂਬਾ ਸਰਕਾਰ ਤੁਰੰਤ ਇਸ 'ਤੇ ਜਵਾਬ ਦਾਇਰ ਕਰੇ।
ਚੰਡੀਗੜ੍ਹ: ਕਿਸਾਨ ਸੰਘਰਸ਼ ਵਿੱਚ ਸਰਗਰਮ ਲੱਖਾ ਸਿਧਾਣਾ ਦੇ ਭਰਾ ਨੂੰ ਦਿੱਲੀ ਪੁਲਿਸ ਦੇ ਵਿਸ਼ੇਸ਼ ਸੈੱਲ ਵੱਲੋਂ ਅਗਵਾ ਕਰਕੇ ਕੁੱਟਮਾਰ ਕਰਨ ਦੇ ਮਾਮਲੇ 'ਚ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸਟੇਟ ਨੂੰ ਨੋਟਿਸ ਜਾਰੀ ਕੀਤਾ ਹੈ। ਅਦਾਲਤ ਨੇ 15 ਦਿਨਾਂ ਦਾ ਵਕਤ ਦਿੰਦਿਆਂ ਜਵਾਬ ਦਾਇਰ ਕਰਨ ਦਾ ਹੁਕਮ ਦਿੱਤਾ ਹੈ। ਇਹ ਜਾਣਕਾਰੀ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਅੱਜ ਵੀਡੀਓ ਸੰਦੇਸ਼ ਰਾਹੀਂ ਦਿੱਤੀ ਹੈ।
ਸਿਰਸਾ ਨੇ ਵੀਡੀਓ ਵਿੱਚ ਦੱਸਿਆ ਕਿ ਜੱਜ ਨੇ ਕਿਹਾ ਹੈ ਕਿ ਇਹ ਬਹੁਤ ਹੀ ਗੰਭੀਰ ਮਾਮਲਾ ਹੈ। ਸੂਬਾ ਸਰਕਾਰ ਤੁਰੰਤ ਇਸ 'ਤੇ ਜਵਾਬ ਦਾਇਰ ਕਰੇ। ਉੱਥੇ ਹੀ ਡੀਸੀਪੀ ਦਿੱਲੀ ਪੁਲਿਸ ਨੂੰ ਵੀ ਨੋਟਿਸ ਜਾਰੀ ਹੋਇਆ ਹੈ।
ਸਿਰਸਾ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਅਗਲੇ 15 ਦਿਨਾਂ ਵਿੱਚ ਪੰਜਾਬ ਪੁਲਿਸ ਮੁਕੱਦਮਾ ਦਰਜ ਕਰਕੇ ਫਾਈਲ ਦਾਇਰ ਕਰੇਗੀ ਤੇ ਦਿੱਲੀ ਪੁਲਿਸ ਨੂੰ ਇਸ ਲਈ ਅੰਜਾਮ ਭੁਗਤਣੇ ਪੈਣਗੇ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕਾਰੋਬਾਰ
ਪੰਜਾਬ
ਵਿਸ਼ਵ
ਪੰਜਾਬ
Advertisement