Higcourt: ਰੋਪੜ 'ਚ ਗੈਰ-ਕਾਨੂੰਨੀ ਮਾਈਨਿੰਗ ਨੂੰ ਲੈ ਸਰਕਾਰ ਨੂੰ ਪਈ ਝਾੜ, ਪਿਛਲੇ 10 ਸਾਲਾਂ ਦਾ ਮੰਗਿਆਂ ਰਿਕਾਰਡ, ਹੁਣ ਹੋਵੇਗੀ ਕਾਰਵਾਈ ?
ਗੈਰ-ਕਾਨੂੰਨੀ ਮਾਈਨਿੰਗ ਦੇ ਮਾਮਲੇ 'ਤੇ ਹੁਣ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੀ ਸਖਤ ਹੋ ਗਿਆ ਹੈ। ਹਾਈਕੋਰਟ ਨੇ ਇੱਕ ਮਾਮਲੇ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਕਰਦੇ ਹੋਏ ਅਹਿਮ ਫੈਸਲਾ ਲਿਆ ਹੈ। ਅਦਾਲਤ ਨੇ ਸਰਕਾਰ ਨੂੰ ਫਟਕਾਰ ਲਗਾਈ ਹੈ
Punjab News: ਰੋਪੜ 'ਚ ਹੋ ਰਹੀ ਗੈਰ-ਕਾਨੂੰਨੀ ਮਾਈਨਿੰਗ ਦੇ ਮਾਮਲੇ 'ਤੇ ਹੁਣ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੀ ਸਖਤ ਹੋ ਗਿਆ ਹੈ। ਹਾਈਕੋਰਟ ਨੇ ਇੱਕ ਮਾਮਲੇ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਕਰਦੇ ਹੋਏ ਅਹਿਮ ਫੈਸਲਾ ਲਿਆ ਹੈ। ਅਦਾਲਤ ਨੇ ਸਰਕਾਰ ਨੂੰ ਫਟਕਾਰ ਲਗਾਈ ਹੈ ਅਤੇ ਪਿਛਲੇ 10 ਸਾਲਾਂ ਵਿੱਚ ਦਰਜ ਗੈਰ-ਕਾਨੂੰਨੀ ਮਾਈਨਿੰਗ ਦੇ ਮਾਮਲਿਆਂ ਦਾ ਵੇਰਵਾ ਮੰਗਿਆ ਹੈ।
ਗੈਰ ਕਾਨੂੰਨੀ ਮਾਈਨਿੰਗ ਦੀ ਡੂੰਘਾਈ ਨਾਲ ਜਾਂਚ ਕਰਨ ਲਈ ਵਕੀਲ ਵੇਣੂ ਗੋਪਾਲ ਜੌਹਰ ਨੂੰ ਅਦਾਲਤੀ ਕਮਿਸ਼ਨ ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸਰਕਾਰ ਨੂੰ ਉਨ੍ਹਾਂ ਨੂੰ ਸੁਰੱਖਿਆ ਦੇਣ ਦੇ ਆਦੇਸ਼ ਵੀ ਦਿੱਤੇ ਗਏ ਹਨ।
ਇੱਕ ਸਾਲ ਵਿੱਚ 118 ਕੇਸ ਦਰਜ
ਰੋਪੜ ਦੇ ਕੁਲਵੀਰ ਸਿੰਘ ਨੇ ਨਾਜਾਇਜ਼ ਮਾਈਨਿੰਗ ਦੇ ਮਾਮਲੇ ਵਿੱਚ ਦਰਜ ਐਫਆਈਆਰ ਵਿੱਚ ਉਸ ਨੂੰ ਜ਼ਮਾਨਤ ਦੇਣ ਲਈ ਹਾਈ ਕੋਰਟ ਵਿੱਚ ਅਪੀਲ ਕੀਤੀ ਸੀ। ਸੁਣਵਾਈ ਦੌਰਾਨ ਪੰਜਾਬ ਸਰਕਾਰ ਨੇ ਉਨ੍ਹਾਂ ਦੀ ਜ਼ਮਾਨਤ ਦਾ ਵਿਰੋਧ ਕੀਤਾ। ਸਰਕਾਰ ਨੇ ਕਿਹਾ ਕਿ ਇਲਾਕੇ ਵਿੱਚ ਗੈਰ-ਕਾਨੂੰਨੀ ਮਾਈਨਿੰਗ ਦੇ ਮਾਮਲੇ ਤੇਜ਼ੀ ਨਾਲ ਵਧੇ ਹਨ। ਇਸ ਕਾਰਨ ਪਟੀਸ਼ਨਰ ਨੂੰ ਜ਼ਮਾਨਤ ਨਹੀਂ ਦਿੱਤੀ ਜਾਣੀ ਚਾਹੀਦੀ।
ਪਿਛਲੇ ਇੱਕ ਸਾਲ ਵਿੱਚ ਗੈਰ-ਕਾਨੂੰਨੀ ਮਾਈਨਿੰਗ ਦੇ 118 ਮਾਮਲੇ ਦਰਜ ਕੀਤੇ ਗਏ ਹਨ। ਇਸ ਸਥਿਤੀ 'ਤੇ ਚਿੰਤਾ ਪ੍ਰਗਟ ਕਰਦੇ ਹੋਏ ਹਾਈਕੋਰਟ ਨੇ ਕਿਹਾ ਕਿ ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣਾ ਬਹੁਤ ਜ਼ਰੂਰੀ ਹੈ।
ਕੋਰਟ ਕਮਿਸ਼ਨਰ ਦੀ ਫੀਸ ਸਰਕਾਰ ਕਰੇਗੀ ਅਦਾ
ਹੁਣ ਐਡਵੋਕੇਟ ਵੇਣੂ ਗੋਪਾਲ ਜ਼ਮੀਨੀ ਪੱਧਰ 'ਤੇ ਨਾਜਾਇਜ਼ ਮਾਈਨਿੰਗ ਦੀ ਜਾਂਚ ਲਈ ਰੋਪੜ ਦਾ ਦੌਰਾ ਕਰਨਗੇ। ਉਹ ਸਾਰੀ ਸਥਿਤੀ ਦਾ ਜਾਇਜ਼ਾ ਲੈਣਗੇ। ਉਨ੍ਹਾਂ ਦੀ ਰਿਪੋਰਟ 14 ਫਰਵਰੀ ਤੱਕ ਹਾਈ ਕੋਰਟ ਨੂੰ ਸੌਂਪੀ ਜਾਵੇਗੀ। ਇਸ ਦੇ ਨਾਲ ਹੀ ਪੰਜਾਬ ਸਰਕਾਰ ਕੋਰਟ ਕਮਿਸ਼ਨਰ ਨੂੰ ਉਨ੍ਹਾਂ ਦੇ ਦੌਰੇ ਦੌਰਾਨ ਪੂਰੀ ਸੁਰੱਖਿਆ ਪ੍ਰਦਾਨ ਕਰੇਗੀ ਅਤੇ ਉਨ੍ਹਾਂ ਨੂੰ ਫੀਸ ਵਜੋਂ 1 ਲੱਖ ਰੁਪਏ ਦੇਵੇਗੀ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।