Punjab News: ਪੰਜਾਬ ਪੁਲਿਸ 'ਚ 195 ਅਹੁਦਿਆਂ 'ਤੇ ਭਰਤੀ ਦਾ ਰਾਹ ਹੋਇਆ ਪੱਧਰਾ, ਮੈਰਿਟ ਦੇ ਆਧਾਰ 'ਤੇ ਨਿਯੁਕਤੀ ਦਾ ਆਦੇਸ਼
Punjab News: ਪੰਜਾਬ-ਹਰਿਆਣਾ ਹਾਈਕੋਰਟ ਨੇ ਅੱਠ ਸਾਲ ਪੁਰਾਣੀ ਭਰਤੀ ਵਿੱਚ ਪਈ 195 ਖਾਲੀ ਅਸਾਮੀਆਂ ਨੂੰ ਭਰਨ ਦਾ ਰਾਹ ਪੱਧਰਾ ਕਰਕੇ ਮੈਰਿਟ ਦੇ ਆਧਾਰ 'ਤੇ ਨਿਯੁਕਤੀ ਦੇ ਆਦੇਸ਼ ਦੇ ਦਿੱਤੇ ਹਨ।
Punjab News: ਪੰਜਾਬ-ਹਰਿਆਣਾ ਹਾਈਕੋਰਟ ਨੇ ਅੱਠ ਸਾਲ ਪੁਰਾਣੀ ਭਰਤੀ ਵਿੱਚ ਪਈ 195 ਖਾਲੀ ਅਸਾਮੀਆਂ ਨੂੰ ਭਰਨ ਦਾ ਰਾਹ ਪੱਧਰਾ ਕਰ ਦਿੱਤਾ ਹੈ। ਇਸ ਦੇ ਨਾਲ ਹੀ ਹਾਈਕੋਰਟ ਨੇ ਮੈਰਿਟ ਦੇ ਆਧਾਰ 'ਤੇ ਨਿਯੁਕਤੀਆਂ ਕਰਨ ਦੇ ਹੁਕਮ ਦੇ ਦਿੱਤੇ ਹਨ। ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਇਨ੍ਹਾਂ ਅਸਾਮੀਆਂ ਨੂੰ 6 ਮਹੀਨਿਆਂ ਦੇ ਅੰਦਰ-ਅੰਦਰ ਭਰਨ ਦਾ ਹੁਕਮ ਦਿੰਦਿਆਂ ਸਪੱਸ਼ਟ ਕੀਤਾ ਕਿ ਇਹ ਅਸਾਮੀਆਂ ਪਟੀਸ਼ਨਰਾਂ ਤੋਂ ਨਹੀਂ ਸਗੋਂ ਮੈਰਿਟ ਦੇ ਆਧਾਰ 'ਤੇ ਹੀ ਭਰੀਆਂ ਜਾਣ। ਹਾਲਾਂਕਿ, ਚੁਣੇ ਗਏ ਉਮੀਦਵਾਰ ਪਿਛਲੇ ਵੇਤਨ ਜਾਂ ਕਿਸੇ ਹੋਰ ਸੇਵਾ ਦਾ ਫਾਇਦਾ ਲੈਣ ਦੇ ਹੱਕਦਾਰ ਨਹੀਂ ਹੋਣਗੇ।
ਪਟੀਸ਼ਨ ਦਰਜ ਕਰਦਿਆਂ ਹੋਇਆਂ ਬਲਵਿੰਦਰ ਸਿੰਘ ਅਤੇ ਹੋਰਨਾਂ ਨੇ ਹਾਈ ਕੋਰਟ ਨੂੰ ਦੱਸਿਆ ਸੀ ਕਿ ਪੰਜਾਬ ਵਿੱਚ 4915 ਕਾਂਸਟੇਬਲ ਅਸਾਮੀਆਂ ਲਈ ਭਰਤੀ ਜਾਰੀ ਕੀਤੀ ਗਈ ਸੀ। ਇਸ ਭਰਤੀ ਦੌਰਾਨ ਪੰਜਾਬ ਆਰਮਡ ਫੋਰਸਿਜ਼ ਦੀ ਥਾਂ 'ਤੇ ਜ਼ਿਲ੍ਹਾ ਪੁਲਿਸ ਕਾਡਰ ਦੀ ਮੰਗ ਕਰਨ ਵਾਲੇ ਵਿਸ਼ੇਸ਼ ਪੁਲਿਸ ਅਧਿਕਾਰੀਆਂ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਸੀ। ਉਸ ਦੀ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਹਾਈ ਕੋਰਟ ਨੇ 195 ਅਸਾਮੀਆਂ ਖਾਲੀ ਰੱਖਣ ਦੇ ਹੁਕਮ ਦਿੱਤੇ ਸਨ।
ਇਹ ਵੀ ਪੜ੍ਹੋ: Lok Sabha Elections 2024: ਨਵਜੋਤ ਸਿੱਧੂ ਦੀ ਹੁਣ IPL ਤੋਂ ਚੋਣ ਮੈਦਾਨ 'ਚ ਹੋਵੇਗੀ ਐਂਟਰੀ; ਸਿਆਸੀ ਸਟੇਜ ਤੋਂ ਮਾਰਨਗੇ ਚੌਕੇ-ਛੱਕੇ!
ਇਸ ਤੋਂ ਬਾਅਦ 2019 'ਚ ਪਟੀਸ਼ਨ ਦਾ ਨਿਪਟਾਰਾ ਕਰਦੇ ਹੋਏ ਹਾਈਕੋਰਟ ਨੇ ਇਨ੍ਹਾਂ ਅਸਾਮੀਆਂ ਸਬੰਧੀ ਕੋਈ ਹਦਾਇਤ ਜਾਰੀ ਨਹੀਂ ਕੀਤੀ ਸੀ। ਅਜਿਹੇ 'ਚ ਇਹ ਅਹੁਦੇ ਖਾਲੀ ਰਹਿ ਗਏ ਸਨ। ਇਨ੍ਹਾਂ ਅਸਾਮੀਆਂ ਲਈ ਬਿਨੈਕਾਰਾਂ ਦੁਆਰਾ ਵੇਟਿੰਗ ਲਿਸਟ ਵਿੱਚ ਦਾਅਵਾ ਕੀਤਾ ਗਿਆ ਸੀ, ਪਰ 31 ਮਈ, 2023 ਨੂੰ ਸਰਕਾਰ ਨੇ ਉਨ੍ਹਾਂ ਦੇ ਦਾਅਵਿਆਂ ਨੂੰ ਰੱਦ ਕਰ ਦਿੱਤਾ ਸੀ। ਇਸ ਹੁਕਮ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਗਈ ਸੀ।
ਇਹ ਵੀ ਪੜ੍ਹੋ: Amritar News: BSF ਨੇ ਸਰਹੱਦ 'ਤੇ ਹਥਿਆਣਾ ਸਣੇ ਘੁਸਪੈਠੀਆ ਕੀਤਾ ਕਾਬੂ, ਪੁੱਛਗਿੱਛ ਜਾਰੀ
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।