Punjab Corona: ਅਕਤੂਬਰ 2020 ਤੋਂ ਬਾਅਦ ਇੱਕ ਦਿਨ 'ਚ ਕੋਰੋਨਾ ਕਾਰਨ ਸਭ ਤੋਂ ਵੱਧ ਮੌਤਾਂ ਦਰਜ
14 ਅਕਤੂਬਰ 2020 ਤੋਂ ਬਾਅਦ ਇਹ ਮੌਤਾਂ ਦੀ ਗਿਣਤੀ ਦਾ ਸਭ ਤੋਂ ਵੱਡਾ ਅੰਕੜਾ ਹੈ।ਪੰਜਾਬ 'ਚ ਕੋਰੋਨਾ ਲਗਾਤਾਰ ਆਪਣੇ ਪੈਰ ਮੁੜ ਪਸਾਰਦਾ ਜਾ ਰਿਹਾ ਹੈ।
ਰੌਬਟ ਦੀ ਰਿਪੋਰਟ
ਚੰਡੀਗੜ੍ਹ: ਪੰਜਾਬ ਅੰਦਰ ਕੋਰੋਨਾਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ।ਸ਼ੁਕਰਵਾਰ ਪੰਜਾਬ ਅੰਦਰ 34 ਕੋਰੋਨਾ ਮਰੀਜ਼ਾਂ ਦੀ ਮੌਤ ਹੋਈ ਹੈ।ਇਹ ਪਿੱਛਲੇ ਸਾਲ ਅਕਤੂਬਰ ਤੋਂ ਬਾਅਦ ਇੱਕ ਦਿਨ ਵਿੱਚ ਸਭ ਤੋਂ ਵੱਡੀ ਗਿਣਤੀ ਹੈ।14 ਅਕਤੂਬਰ 2020 ਤੋਂ ਬਾਅਦ ਇਹ ਮੌਤਾਂ ਦੀ ਗਿਣਤੀ ਦਾ ਸਭ ਤੋਂ ਵੱਡਾ ਅੰਕੜਾ ਹੈ।ਪੰਜਾਬ 'ਚ ਕੋਰੋਨਾ ਲਗਾਤਾਰ ਆਪਣੇ ਪੈਰ ਮੁੜ ਪਸਾਰਦਾ ਜਾ ਰਿਹਾ ਹੈ।ਸ਼ੁਕਰਵਾਰ ਨੂੰ ਪੰਜਾਬ ਅੰਦਰ 1414 ਨਵੇਂ ਕੋਰੋਨਾ ਕੇਸ ਸਾਹਮਣੇ ਆਏ ਹਨ।ਇਨ੍ਹਾਂ 1414 ਵਿੱਚ 21 ਵਿਦਿਆਰਥੀ ਅਤੇ 5 ਅਧਿਆਪਕ ਵੀ ਸ਼ਾਮਲ ਹਨ।
ਪੰਜਾਬ ਵਿੱਚ ਐਕਟਿਵ ਕੇਸਾਂ ਦੇ ਮਾਮਲਿਆਂ 'ਚ ਇਸ ਮਹੀਨੇ 54 ਫੀਸਦ ਦਾ ਵਾਧਾ ਹੋਇਆ ਹੈ।1 ਮਾਰਚ ਨੂੰ ਐਕਟਿਵ ਕੇਸਾਂ ਦੀ ਗਿਣਤੀ 4,632 ਸੀ ਜੋ ਕਿ ਹੁਣ ਵੱਧ ਕੇ 10,542 ਹੋ ਗਈ ਹੈ।ਪਿਛਲੇ ਇੱਕ ਹਫ਼ਤੇ ਅੰਦਰ ਐਕਟਿਵ ਕੇਸਾਂ ਵਿੱਚ 5.6 ਫੀਸਦ ਦਾ ਵਾਧਾ ਹੋਇਆ ਹੈ।
ਹੁਣ ਤਕ ਪੰਜਾਬ ਵਿੱਚ 194753 ਲੋਕ ਕੋਰੋਨਾਵਾਇਰਸ ਨਾਲ ਸੰਕਰਮਿਤ ਹੋ ਚੁੱਕੇ ਹਨ।ਪੰਜਾਬ ਵਿੱਚ ਵੱਧਦੇ ਕੋਰੋਨਾ ਕੇਸਾਂ ਨੂੰ ਵੇਖਦੇ ਹੋਏ ਸਾਰੇ ਸਕੂਲ ਪ੍ਰੀ ਨਰਸਰੀ ਤੋਂ ਲੈ ਕੇ ਬਾਰ੍ਹਵੀਂ ਜਮਾਤ ਤੱਕ ਬੰਦ ਕਰ ਦਿੱਤੇ ਗਏ ਹਨ। ਪੰਜਾਬ ਸਰਕਾਰ ਨੇ ਸੂਬੇ ਵਿਚ ਕੋਰੋਨਾ ਦੀ ਸਥਿਤੀ ਕਾਰਨ ਇਹ ਫੈਸਲਾ ਲਿਆ ਹੈ। ਸੂਬੇ ਦੇ ਸਿਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਸਿਰਫ ਅਧਿਆਪਕ ਸਕੂਲ ਆਉਣਗੇ। ਨਾਲ ਹੀ ਜੇਕਰ ਇਮਤਿਹਾਨ ਨਾਲ ਸਬੰਧਤ ਕੋਈ ਸਮੱਸਿਆ ਆਉਂਦੇ ਹੈ ਤਾਂ ਬੱਚੇ ਅਧਿਆਪਕ ਕੋਲ ਸਕੂਲ ਆ ਸਕਦਾ ਹੈ।
ਸੂਬੇ ਦੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਸਕੂਲ ਬੰਦ ਦੀ ਪੁਸ਼ਟੀ ਕੀਤੀ ਹੈ। ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਕਿਹਾ ਕਿ ਇਹ ਫੈਸਲਾ ਬੱਚਿਆਂ ਦੇ ਪੇਪਰਾਂ ਅਤੇ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਲਿਆ ਗਿਆ ਹੈ।ਉਧਰ ਬਜਟ ਸੈਸ਼ਨ ਦੇ ਮਗਰੋਂ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੀ ਕੋਰੋਨਾਵਾਇਰਸ ਨਾਲ ਪੌਜ਼ੇਟਿਵ ਪਾਏ ਗਏ ਹਨ।
ਸ਼ੁਕਰਵਾਰ ਨੂੰ 19 ਹੋਰ ਮਰੀਜ਼ ਆਈਸੀਯੂ ਵਿੱਚ ਭਰਤੀ ਕੀਤੇ ਗਏ ਹਨ।ਇਸ ਤੋਂ ਇਲਾਵਾ 5 ਮਰੀਜ਼ ਵੈਂਟੀਲੇਟਰ ਤੇ ਹਨ।ਚੰਗੀ ਗੱਲ ਇਹ ਹੈ ਕਿ 991 ਮਰੀਜ਼ ਸਿਹਤਯਾਬ ਵੀ ਹੋਏ ਹਨ। ਸ਼ਕਰਵਾਰ ਨੂੰ 34 ਲੋਕਾਂ ਦੀ ਕੋਰੋਨਾ ਕਾਰਨ ਮੌਤ ਹੋਈ ਹੈ।ਇਸ ਵਿੱਚ ਅੰਮ੍ਰਿਤਸਰ -5, ਫਾਜ਼ਿਲਕਾ -1, ਗੁਰਦਾਸਪੁਰ -2, ਹੁਸ਼ਿਆਰਪੁਰ -5, ਜਲੰਧਰ -6, ਕਪੂਰਥਲਾ -3, ਲੁਧਿਆਣਾ -1, ਐਸ.ਏ.ਐਸ.ਨਗਰ -6, ਰੋਪੜ -1, ਸੰਗਰੂਰ -1, ਐਸ ਬੀ ਐਸ ਨਗਰ -1 ਅਤੇ ਤਰਨ ਤਾਰਨ -2 ਲੋਕਾਂ ਦੀ ਜਾਨ ਗਈ ਹੈ। ਇਸ ਦੇ ਨਾਲ ਹੀ ਪੰਜਾਬ ਵਿੱਚ ਮਰਨ ਵਾਲਿਆਂ ਦੀ ਕੁੱਲ੍ਹ ਗਿਣਤੀ 6030 ਹੋ ਗਈ ਹੈ।ਪੰਜਾਬ ਵਿੱਚ ਹੁਣ ਤਕ 5313932 ਮਰੀਜ਼ਾਂ ਦੇ ਕੋਰੋਨਾ ਟੈਸਟ ਲਈ ਸੈਂਪਲ ਲਏ ਜਾ ਚੁੱਕੇ ਹਨ।
ਇਸ ਦੇ ਨਾਲ ਹੀ ਦੱਸ ਦਈਏ ਕਿ ਕੋਵਿਡ19 ਦੇ ਕੇਸਾਂ ‘ਚ ਮੁੜ ਹੋ ਰਹੇ ਵਾਧੇ ਨੇ ਸੂਬਾ ਸਰਕਾਰ ਦੀਆਂ ਫਿਕਰਾਂ ‘ਚ ਵਾਧਾ ਕੀਤਾ ਹੈ। ਜਿਸ ਤੋਂ ਬਾਅਦ ਸੂਬੇ ਦੇ ਕਰੀਬ ਅੱਠ ਜ਼ਿਲ੍ਹਿਆਂ ਮੋਹਾਲੀ, ਪਟਿਆਲਾ, ਲੁਧਿਆਣਾ, ਜਲੰਧਰ, ਨਵਾਂ ਸ਼ਹਿਰ ਆਦੀ ‘ਚ ਨਾਈਟ ਕਰਫਿਊ ਲਾਗੂ ਕਰ ਦਿੱਤਾ ਗਿਆ ਹੈ।