ਪੜਚੋਲ ਕਰੋ
ਨੈਸ਼ਨਲ ਹਾਈਵੇ 703 ਦਾ ਨਾਂ ਬਦਲ ਕੇ ‘ਸ੍ਰੀ ਗੁਰੂ ਨਾਨਕ ਦੇਵ ਜੀ ਮਾਰਗ’ ਰੱਖਿਆ
ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕੇਂਦਰ ਸਰਕਾਰ ਨੇ ਭਾਰਤ-ਪਾਕਿ ਸਰਹੱਦ ਤੋਂ ਸ਼ੁਰੂ ਹੋਣ ਵਾਲੇ ਕੌਮੀ ਰਾਜ ਮਾਰਗ ਦਾ ਨਾਂ ਬਦਲ ਦਿੱਤਾ ਹੈ। ਹੁਣ ਨੈਸ਼ਨਲ ਹਾਈਵੇਅ 703 ਦਾ ਨਾਂ ‘ਸ਼੍ਰੀ ਗੁਰੂ ਨਾਨਕ ਦੇਵ ਜੀ ਮਾਰਗ’ ਰੱਖ ਦਿੱਤਾ ਗਿਆ ਹੈ।

ਬਠਿੰਡਾ: ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕੇਂਦਰ ਸਰਕਾਰ ਨੇ ਭਾਰਤ-ਪਾਕਿ ਸਰਹੱਦ ਤੋਂ ਸ਼ੁਰੂ ਹੋਣ ਵਾਲੇ ਕੌਮੀ ਰਾਜ ਮਾਰਗ ਦਾ ਨਾਂ ਬਦਲ ਦਿੱਤਾ ਹੈ। ਹੁਣ ਨੈਸ਼ਨਲ ਹਾਈਵੇਅ 703 ਦਾ ਨਾਂ ‘ਸ਼੍ਰੀ ਗੁਰੂ ਨਾਨਕ ਦੇਵ ਜੀ ਮਾਰਗ’ ਰੱਖ ਦਿੱਤਾ ਗਿਆ ਹੈ।
ਇਹ ਕੌਮੀ ਰਾਜ ਮਾਰਗ ਭਾਰਤ-ਪਾਕਿਸਤਾਨ ਸਰਹੱਦ ਤੋਂ ਡੇਰਾ ਬਾਬਾ ਨਾਨਕ, ਸ੍ਰੀ ਅੰਮ੍ਰਿਤਸਰ ਸਾਹਿਬ, ਤਰਨਤਾਰਨ, ਗੋਇੰਦਵਾਲ ਸਾਹਿਬ ਤੋਂ ਕਪੂਰਥਲਾ ਲੋਧੀ ਤਕ ਆਉਂਦਾ ਹੈ। ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਸੜਕ ਆਵਾਜਾਈ ਤੇ ਰਾਜ ਮਾਰਗਾਂ ਬਾਰੇ ਮੰਤਰੀ ਨਿਤਿਨ ਗਡਕਰੀ ਦਾ ਪੱਤਰ ਆਪਣੇ ਫੇਸਬੁੱਕ ਅਕਾਊਂਟ ’ਤੇ ਸ਼ੇਅਰ ਕੀਤਾ ਹੈ। ਬਾਦਲ ਨੇ ਕਿਹਾ ਕਿ ਇਸ ਫੈਸਲੇ ਨੂੰ ਪੰਜਾਬ ਸਰਕਾਰ ਦੇ ਲੋਕ ਨਿਰਮਾਣ ਵਿਭਾਗ ਅਤੇ ਕੌਮੀ ਰਾਜ ਮਾਰਗ ਅਥਾਰਟੀ (ਐਨਐਚਏਆਈ) ਨੂੰ ਵੀ ਲੋੜੀਂਦੀ ਕਾਰਵਾਈ ਲਈ ਪਹੁੰਚਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਦੋਵਾਂ ਸੰਗਠਨਾਂ ਨੂੰ ਇਹ ਫ਼ੈਸਲਾ ਤੁਰੰਤ ਪ੍ਰਭਾਵ ਨਾਲ ਲਾਗੂ ਕਰਨ ਦਾ ਨਿਰਦੇਸ਼ ਦਿੱਤਾ ਗਿਆ ਹੈ।
ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਕੇਂਦਰ ਸਰਕਾਰਨ ਨੇ ਭਾਰਤ-ਪਾਕਿ ਸਰਹੱਦ ਤੋਂ ਸੁਲਤਾਨਪੁਰ ਲੋਧੀ ਜਾਣ ਵਾਲੀ ਸੜਕ ਦਾ ਨਾਂ ਬਦਲ ਦਿੱਤਾ ਹੈ। ਇਸ ਬਾਰੇ ਹਰਸਿਮਰਤ ਬਾਦਲ ਨੇ ਕਿਹਾ ਕਿ ਉਨ੍ਹਾਂ ਨੇ 19 ਸਤੰਬਰ ਨੂੰ ਕੇਂਦਰੀ ਮੰਤਰੀ ਨਿਤਿਨ ਗਡਕਰੀ ਇਸ ਬਾਰੇ ਅਪੀਲ ਕੀਤੀ ਸੀ। ਜਿਸ ਤੋਂ ਬਾਅਦ ਉਨ੍ਹਾਂ ਨੇ ਗਡਕਰੀ ਦਾ ਧੰਨਵਾਰ ਕੀਤਾ ਹੈ। ਕੇਂਦਰ ਸਰਕਾਰ ਨੇ ਨੋਟੀਫੀਕੇਸ਼ਨ ਜਾਰੀ ਕਰ ਪੰਜਾਬ ਸਰਕਾਰ ਨੂੰ ਇਸ ਬਾਰੇ ਲੋੜੀਂਦੇ ਕਦਮ ਚੁਕੱਣ ਲਈ ਵੀ ਕਿਹਾ ਹੈ।With the manifold blessings of Sri Guru Nanak Dev Ji, name of the national highway 703AA that starts from Indo-Pak border and connects the holy city Sultanpur Lodhi through the #KartarpurCorridor has been renamed ‘Sri Guru Nanak Dev Ji Marg’ on my request. 1/2#550thParkashPurab pic.twitter.com/tSZr1OsJXd
— Harsimrat Kaur Badal (@HarsimratBadal_) October 17, 2019
ਇਹ ਕੌਮੀ ਰਾਜ ਮਾਰਗ ਭਾਰਤ-ਪਾਕਿਸਤਾਨ ਸਰਹੱਦ ਤੋਂ ਡੇਰਾ ਬਾਬਾ ਨਾਨਕ, ਸ੍ਰੀ ਅੰਮ੍ਰਿਤਸਰ ਸਾਹਿਬ, ਤਰਨਤਾਰਨ, ਗੋਇੰਦਵਾਲ ਸਾਹਿਬ ਤੋਂ ਕਪੂਰਥਲਾ ਲੋਧੀ ਤਕ ਆਉਂਦਾ ਹੈ। ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਸੜਕ ਆਵਾਜਾਈ ਤੇ ਰਾਜ ਮਾਰਗਾਂ ਬਾਰੇ ਮੰਤਰੀ ਨਿਤਿਨ ਗਡਕਰੀ ਦਾ ਪੱਤਰ ਆਪਣੇ ਫੇਸਬੁੱਕ ਅਕਾਊਂਟ ’ਤੇ ਸ਼ੇਅਰ ਕੀਤਾ ਹੈ। ਬਾਦਲ ਨੇ ਕਿਹਾ ਕਿ ਇਸ ਫੈਸਲੇ ਨੂੰ ਪੰਜਾਬ ਸਰਕਾਰ ਦੇ ਲੋਕ ਨਿਰਮਾਣ ਵਿਭਾਗ ਅਤੇ ਕੌਮੀ ਰਾਜ ਮਾਰਗ ਅਥਾਰਟੀ (ਐਨਐਚਏਆਈ) ਨੂੰ ਵੀ ਲੋੜੀਂਦੀ ਕਾਰਵਾਈ ਲਈ ਪਹੁੰਚਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਦੋਵਾਂ ਸੰਗਠਨਾਂ ਨੂੰ ਇਹ ਫ਼ੈਸਲਾ ਤੁਰੰਤ ਪ੍ਰਭਾਵ ਨਾਲ ਲਾਗੂ ਕਰਨ ਦਾ ਨਿਰਦੇਸ਼ ਦਿੱਤਾ ਗਿਆ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਪੜ੍ਹੋ