ਪੜਚੋਲ ਕਰੋ

'ਸੰਤ ਭਿੰਡਰਾਂਵਾਲੇ ਦੀ ਤਸਵੀਰ ਤੋਂ ਬਿਨਾਂ ਪੰਜਾਬ 'ਚ ਨਹੀਂ ਵੜੇਗੀ ਹਿਮਾਚਲ ਦੀ ਬੱਸ' ! ਸ਼ਿਮਲੇ ਤੱਕ ਪਹੁੰਚਿਆ ਸੇਕ, ਸੁੱਖੂ ਨੇ ਕਿਹਾ-CM ਮਾਨ ਨਾਲ ਕਰਾਂਗਾ ਗੱਲ

ਇਸ 'ਤੇ ਮੁੱਖ ਮੰਤਰੀ ਸੁਖਵਿੰਦਰ ਸੁੱਖੂ ਨੇ ਕਿਹਾ ਕਿ ਉਹ ਇਸ ਮਾਮਲੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਗੱਲ ਕਰਨਗੇ। ਅਜਿਹਾ ਕਰਨਾ ਮੰਦਭਾਗਾ ਹੈ। ਪੰਜਾਬ ਵਿੱਚ ਹਿਮਾਚਲ ਦੀਆਂ ਬੱਸਾਂ ਨੂੰ ਰੋਕਣ ਦੇ ਕਈ ਮਾਮਲੇ ਸਾਹਮਣੇ ਆਏ ਹਨ।

Punjab News: ਪੰਜਾਬ ਵਿੱਚ ਹਿਮਾਚਲ ਰੋਡ ਟਰਾਂਸਪੋਰਟ ਕਾਰਪੋਰੇਸ਼ਨ (HRTC) ਦੀਆਂ ਬੱਸਾਂ ਨੂੰ ਰੋਕਣ ਦਾ ਮੁੱਦਾ ਮੰਗਲਵਾਰ ਨੂੰ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਵਿੱਚ ਉਠਾਇਆ ਗਿਆ। ਵਿਰੋਧੀ ਧਿਰ ਦੇ ਨੇਤਾ ਜੈਰਾਮ ਠਾਕੁਰ ਨੇ ਕਿਹਾ ਕਿ ਹਿਮਾਚਲ ਤੋਂ ਪੰਜਾਬ ਜਾਣ ਵਾਲੀਆਂ HRTC ਬੱਸਾਂ ਨੂੰ ਰੋਕਿਆ ਜਾ ਰਿਹਾ ਹੈ। ਇਨ੍ਹਾਂ ਵਿੱਚ ਭਿੰਡਰਾਂਵਾਲੇ ਦੇ ਝੰਡੇ ਲਹਿਰਾਏ ਜਾ ਰਹੇ ਹਨ ਤੇ ਖੁੱਲ੍ਹੇਆਮ ਤਲਵਾਰਾਂ  ਲਹਿਰਾਈਆਂ ਜਾ ਰਹੀਆਂ ਹਨ। ਇਸ 'ਤੇ ਮੁੱਖ ਮੰਤਰੀ ਸੁਖਵਿੰਦਰ ਸੁੱਖੂ ਨੇ ਕਿਹਾ ਕਿ ਉਹ ਇਸ ਮਾਮਲੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਗੱਲ ਕਰਨਗੇ। ਅਜਿਹਾ ਕਰਨਾ ਮੰਦਭਾਗਾ ਹੈ। ਪੰਜਾਬ ਵਿੱਚ ਹਿਮਾਚਲ ਦੀਆਂ ਬੱਸਾਂ ਨੂੰ ਰੋਕਣ ਦੇ ਕਈ ਮਾਮਲੇ ਸਾਹਮਣੇ ਆਏ ਹਨ।

ਦੱਸ ਦਈਏ ਕਿ ਪੰਜਾਬ ਤੋਂ ਹਿਮਾਚਲ ਪ੍ਰਦੇਸ਼ ਜਾਣ ਵਾਲੇ ਦੋਪਹੀਆ ਵਾਹਨਾਂ 'ਤੇ ਲੱਗੇ ਸੰਤ ਜਰਨੈਲ ਸਿੰਘ ਭਿੰਡਰਾਵਾਲਾ ਦੇ ਝੰਡੇ ਉਤਾਰ ਕੇ ਪੈਰਾਂ ਹੇਠ ਰੋਲਣ ਦਾ ਮਾਮਲਾ ਗਰਮਾ ਗਿਆ ਹੈ। ਹਿਮਾਚਲ ਪੁਲਿਸ ਦੀ ਹਾਜ਼ਰੀ ਵਿੱਚ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਸਿੱਖ ਨੌਜਵਾਨਾਂ ਨਾਲ ਕੀਤੀ ਗਈ ਧੱਕੇਸ਼ਾਹੀ ਵਿਰੁੱਧ ਪੰਜਾਬ ਵਿੱਚ ਵਿਰੋਧ ਪ੍ਰਦਰਸ਼ਨ ਸ਼ੁਰੂ ਹੋ ਗਏ ਹਨ। ਪਹਿਲੀ ਘਟਨਾ ਪੰਜਾਬ ਦੇ ਹੁਸ਼ਿਆਰਪੁਰ ਤੋਂ ਸਾਹਮਣੇ ਆਈ ਹੈ, ਜਿੱਥੇ ਸਿੱਖ ਨੌਜਵਾਨਾਂ ਨੇ ਹਿਮਾਚਲ ਰੋਡਵੇਜ਼ ਦੀਆਂ ਬੱਸਾਂ ਨੂੰ ਰੋਕਿਆ ਤੇ ਉਨ੍ਹਾਂ 'ਤੇ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਦੇ ਪੋਸਟਰ ਲਾ ਦਿੱਤੇ। ਇਸ ਦੇ ਨਾਲ ਹੀ ਡਰਾਈਵਰਾਂ-ਕੰਡਕਟਰਾਂ ਨੂੰ ਧਮਕੀ ਦਿੱਤੀ ਕਿ ਇਨ੍ਹਾਂ ਪੋਸਟਰਾਂ ਨੂੰ ਨਾ ਹਟਾਉਣ। ਜ਼ਿਕਰ ਕਰ ਦਈਏ ਕਿ ਪਿਛਲੇ ਦੋ ਦਿਨਾਂ ਤੋਂ, ਇਹ ਪੋਸਟਰ ਹੁਸ਼ਿਆਰਪੁਰ ਤੇ ਪੰਜਾਬ ਦੇ ਹੋਰ ਬੱਸ ਅੱਡਿਆਂ 'ਤੇ ਹਿਮਾਚਲ ਸਰਕਾਰ ਦੀਆਂ ਬੱਸਾਂ 'ਤੇ ਚਿਪਕਾਏ ਜਾ ਰਹੇ ਹਨ। ਐਚਆਰਟੀਸੀ ਬੱਸਾਂ 'ਤੇ ਭਿੰਡਰਾਂਵਾਲਾ ਦੇ ਪੋਸਟਰ ਲੱਗਣ ਤੋਂ ਬਾਅਦ ਟਰਾਂਸਪੋਰਟ ਨਿਗਮ ਦੇ ਡਰਾਈਵਰਾਂ ਵਿੱਚ ਡਰ ਦਾ ਮਾਹੌਲ ਹੈ।

ਜਥੇਦਾਰ ਨੇ ਕਿਹਾ-ਬਰਦਾਸ਼ਤ ਨਹੀਂ ਕਰਾਂਗੇ

ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਹੈ ਕਿ ਭਾਰਤ ਇੱਕ ਬਹੁ-ਧਾਰਮਿਕ ਤੇ ਬਹੁ-ਭਾਸ਼ਾਈ ਦੇਸ਼ ਹੈ, ਜਿੱਥੇ ਹਰ ਕਿਸੇ ਨੂੰ ਧਾਰਮਿਕ ਆਜ਼ਾਦੀ ਹੈ। ਉਨ੍ਹਾਂ ਨੇ ਕਿਹਾ ਕਿ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲੇ ਸਿੱਖਾਂ ਦੇ ਕੌਮੀ ਸ਼ਹੀਦ ਤੇ ਨਾਇਕ ਹਨ, ਜਿਨ੍ਹਾਂ ਨੂੰ ਸਿੱਖ ਕੌਮ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼ਹੀਦ ਐਲਾਨਿਆ ਗਿਆ ਹੈ।  ਜਥੇਦਾਰ ਨੇ ਕਿਹਾ ਕਿ ਹਿਮਾਚਲ ਪ੍ਰਦੇਸ਼ ਵਿੱਚ ਸਿੱਖ ਆਪਣੇ ਧਾਰਮਿਕ ਸਥਾਨਾਂ 'ਤੇ ਮੱਥਾ ਟੇਕਣ ਲਈ ਜਾਂਦੇ ਹਨ, ਪਰ ਸ਼ਰਧਾਲੂਆਂ ਨੂੰ ਰੋਕਿਆ ਜਾ ਰਿਹਾ ਹੈ ਤੇ ਨਿਸ਼ਾਨ ਸਾਹਿਬ ਤੇ ਸਿੱਖ ਸ਼ਹੀਦਾਂ ਦੀਆਂ ਤਸਵੀਰਾਂ ਉਨ੍ਹਾਂ ਦੇ ਵਾਹਨਾਂ ਤੋਂ ਜ਼ਬਰਦਸਤੀ ਉਤਾਰੀਆਂ ਜਾ ਰਹੀਆਂ ਹਨ। ਇਹ ਦੁੱਖ ਦੀ ਗੱਲ ਹੈ ਕਿ ਪੁਲਿਸ ਪ੍ਰਸ਼ਾਸਨ ਇਸ ਮਾਮਲੇ ਵਿੱਚ ਆਪਣੀ ਜ਼ਿੰਮੇਵਾਰੀ ਨਹੀਂ ਨਿਭਾਅ ਰਿਹਾ, ਸਗੋਂ ਸਿੱਖਾਂ ਵਿਰੁੱਧ ਨਫ਼ਰਤ ਦਾ ਮਾਹੌਲ ਪੈਦਾ ਕਰ ਰਿਹਾ ਹੈ। ਉਨ੍ਹਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵੀ ਇਹ ਮਾਮਲਾ ਹਿਮਾਚਲ ਪ੍ਰਦੇਸ਼ ਸਰਕਾਰ ਸਾਹਮਣੇ ਉਠਾਉਣ ਦੇ ਨਿਰਦੇਸ਼ ਦਿੱਤੇ।

ਗਿਆਨੀ ਕੁਲਦੀਪ ਸਿੰਘ ਨੇ ਕਿਹਾ ਕਿ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਸਿੱਖ ਕੌਮ ਦੇ ਮਹਾਨ ਨਾਇਕ ਹਨ ਤੇ ਸਿੱਖ ਨੌਜਵਾਨਾਂ 'ਤੇ ਅੱਤਿਆਚਾਰ ਬਰਦਾਸ਼ਤ ਨਹੀਂ ਕੀਤੇ ਜਾਣਗੇ। ਉਨ੍ਹਾਂ ਨੇ ਕਿਹਾ ਕਿ ਜਦੋਂ ਪੁਲਿਸ ਕਿਸੇ ਨੌਜਵਾਨ ਨੂੰ ਉਸ ਦੀ ਗੱਡੀ ਦੇ ਦਸਤਾਵੇਜ਼ ਚੈੱਕ ਕਰਨ ਲਈ ਰੋਕਦੀ ਹੈ ਤਾਂ ਕਿਸੇ ਵੀ ਸਥਾਨਕ ਸ਼ਰਾਰਤੀ ਅਨਸਰ ਨੂੰ ਸਿੱਖ ਨੌਜਵਾਨ 'ਤੇ ਜ਼ਬਰਦਸਤੀ ਹਮਲਾ ਕਰਨ ਤੇ ਉਨ੍ਹਾਂ ਦੇ ਵਾਹਨਾਂ 'ਤੇ ਲੱਗੇ ਝੰਡੇ ਪਾੜਨ ਦਾ ਕੋਈ ਅਧਿਕਾਰ ਨਹੀਂ। ਇਸ ਤੋਂ ਇੰਝ ਲੱਗਦਾ ਹੈ ਜਿਵੇਂ ਹਿਮਾਚਲ ਪ੍ਰਦੇਸ਼ ਪੁਲਿਸ ਨੂੰ ਸਥਾਨਕ ਗੁੰਡੇ ਅਨਸਰਾਂ ਦੁਆਰਾ ਚਲਾਇਆ ਜਾ ਰਿਹਾ ਹੈ।

ਕੀ ਹੈ ਪੂਰਾ ਮਾਮਲਾ

ਪਿਛਲੇ 4 ਦਿਨਾਂ ਤੋਂ ਪੰਜਾਬ ਤੋਂ ਹਿਮਾਚਲ ਜਾਣ ਵਾਲੇ ਨੌਜਵਾਨਾਂ ਦੇ ਮੋਟਰਸਾਈਕਲਾਂ 'ਤੇ ਲੱਗੇ ਭਿੰਡਰਾਂਵਾਲੇ ਦੇ ਪੋਸਟਰ ਤੇ ਝੰਡੇ ਹਟਾਏ ਜਾ ਰਹੇ ਹਨ, ਜਿਨ੍ਹਾਂ ਨੂੰ ਭੜਕਾਊ ਦੱਸਿਆ ਜਾ ਰਿਹਾ ਹੈ। ਇਸ ਸਬੰਧੀ ਮਨਾਲੀ ਪੁਲਿਸ ਨੇ ਦੂਜੇ ਰਾਜਾਂ ਤੋਂ ਆਉਣ ਵਾਲੇ ਯਾਤਰੀਆਂ ਦੇ ਮੋਟਰ ਸਾਈਕਲਾਂ ਦੇ ਚਲਾਨ ਵੀ ਕੀਤੇ ਹਨ। ਇਸ ਦੀਆਂ ਕੁਝ ਫੋਟੋਆਂ ਤੇ ਵੀਡੀਓਜ਼ ਸੋਸ਼ਲ ਮੀਡੀਆ 'ਤੇ ਵੀ ਸਾਹਮਣੇ ਆਈਆਂ ਜਿਸ ਕਾਰਨ ਹੁਸ਼ਿਆਰਪੁਰ ਵਿੱਚ ਅਜਿਹਾ ਕੀਤਾ ਗਿਆ। ਇਸ ਮੌਕੇ ਹੁਣ ਹਿਮਾਚਲ ਪ੍ਰਦੇਸ਼ ਦੀਆਂ ਬੱਸਾਂ ਉੱਤੇ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਵਾਲੇ ਦੀਆਂ ਤਸਵੀਰਾਂ ਲਾਈਆਂ ਜਾ ਰਹੀਆਂ ਹਨ।

ਟਾਪ ਹੈਡਲਾਈਨ

Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
Embed widget