Punjab News: ਪੰਜਾਬ ਦੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅੱਜ ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨਾਲ ਮੀਟਿੰਗ ਕਰ ਰਹੇ ਹਨ। ਇਹ ਮੀਟਿੰਗ ਸੀਐਮ ਭਗਵੰਤ ਮਾਨ ਦੀ ਚੰਡੀਗੜ੍ਹ ਸਥਿਤ ਸਰਕਾਰੀ ਕੋਠੀ ਵਿੱਚ ਹੋ ਰਹੀ ਹੈ। ਇਸ ਮੀਟਿੰਗ ਵਿੱਚ ਦੋਵਾਂ ਰਾਜਾਂ ਦੇ ਮੁੱਖ ਮੰਤਰੀ ਕਈ ਮੁੱਦਿਆਂ ਉੱਪਰ ਗੱਲ਼ਬਾਤ ਕਰ ਰਹੇ ਹਨ। ਅਹਿਮ ਮੁੱਦਾ ਪਾਣੀ ਉੱਪਰ ਸੈੱਸ ਲਾਉਣ ਦਾ ਹੈ।