Himachal Election 2022 : ਹਿਮਾਚਲ ਪ੍ਰਦੇਸ਼ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ, ਪੰਜਾਬ ਦੇ 4 ਲੀਡਰਾਂ ਸਣੇ 40 ਸਟਾਰ ਪ੍ਰਚਾਰਕਾਂ ਨੂੰ ਮੈਦਾਨ 'ਚ ਉਤਾਰਿਆ
Himachal Election 2022 : ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਦਾ ਐਲਾਨ ਕਰ ਦਿੱਤਾ ਹੈ। ਕਾਂਗਰਸ ਪਾਰਟੀ ਨੇ ਹਿਮਾਚਲ ਪ੍ਰਦੇਸ਼ ਚੋਣਾਂ ਲਈ ਪੰਜਾਬ ਦੇ ਚਾਰ ਆਗੂਆਂ ਨੂੰ ਚੋਣ ਪ੍ਰਚਾਰ ਲਈ ਭੇਜਿਆ ਹੈ
Himachal Election 2022 : ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਦਾ ਐਲਾਨ ਕਰ ਦਿੱਤਾ ਹੈ। ਕਾਂਗਰਸ ਪਾਰਟੀ ਨੇ ਹਿਮਾਚਲ ਪ੍ਰਦੇਸ਼ ਚੋਣਾਂ ਲਈ ਪੰਜਾਬ ਦੇ ਚਾਰ ਆਗੂਆਂ ਨੂੰ ਚੋਣ ਪ੍ਰਚਾਰ ਲਈ ਭੇਜਿਆ ਹੈ ਜਿਨ੍ਹਾਂ ਵਿੱਚ ਸਾਬਕਾ ਮੁੱਖ ਮੰਤਰੀ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਤਜਿੰਦਰ ਬਿੱਟੂ ਤੇ ਗੁਰਕੀਰਤ ਕੋਟਲੀ ਸ਼ਾਮਲ ਹਨ।
ਇਸ ਤੋਂ ਇਲਾਵਾ ਪਾਰਟੀ ਦੇ ਨਵੇਂ ਚੁਣੇ ਗਏ ਪ੍ਰਧਾਨ ਮਲਿਕਾਰਜੁਨ ਖੜਗੇ, ਸੋਨੀਆ ਗਾਂਧੀ, ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ, ਅਸ਼ੋਕ ਗਹਿਲੋਤ, ਭੂਪੇਸ਼ ਭਘੇਲ, ਆਨੰਦ ਸ਼ਰਮਾ, ਮੁਕੁਲ ਵਸਨੀਕ, ਰਾਜੀਵ ਸ਼ੁਕਲਾ, ਭੁਪਿੰਦਰ ਸਿੰਘ ਹੁੱਡਾ, ਹਰੀਸ਼ ਰਾਵਤ, ਪ੍ਰਤਿਭਾ ਸਿੰਘ, ਮੁਕੇਸ਼ ਅਗਨੀਹੋਤਰੀ ਸਟਾਰ ਪ੍ਰਚਾਰਕ ਬਣਾਏ ਹਨ।
ਕਾਂਗਰਸ ਵੱਲੋਂ ਜਾਰੀ ਸੂਚੀ ਮੁਤਾਬਕ ਸੁਖਵਿੰਦਰ ਸਿੰਘ, ਰਣਦੀਪ ਸਿੰਘ ਸੁਰਜੇਵਾਲਾ, ਵਿਪਲਵ ਠਾਕੁਰ, ਸਚਿਨ ਪਾਇਲਟ, ਰਾਜ ਬੱਬਰ, ਦਪਿੰਦਰ ਹੁੱਡਾ, ਪਵਨ ਖੇੜਾ, ਮੁਹੰਮਦ ਅਜ਼ਹਰੂਦੀਨ, ਆਸ਼ਾ ਕੁਮਾਰੀ, ਸੰਜੈ ਦੱਤ, ਕੌਲ ਸਿੰਘ ਠਾਕੁਰ ਸਟਾਰ ਪ੍ਰਚਾਰਕ ਹਨ।
ਇਸੇ ਤਰ੍ਹਾਂ ਕਾਂਗਰਸ ਨੇ ਰਾਮ ਲਾਲ ਠਾਕੁਰ, ਰਾਜਿੰਦਰ ਰਾਣਾ, ਵਿਕਰਮਾਦਿੱਤਿਆ ਸਿੰਘ, ਚੰਦਰ ਕੁਮਾਰ, ਸ੍ਰੀਨਿਵਾਸ ਬੀਵੀ, ਵਿਨੈ ਕੁਮਾਰ, ਡੀਵੀਐਸ ਰਾਮਾ, ਅਲਕਾ ਲਾਂਬਾ, ਰਾਜੇਸ਼ ਤੇ ਅਚਾਰੀਆ ਪ੍ਰਮੋਦ ਕ੍ਰਿਸ਼ਨਮ ਨੂੰ ਚੋਣ ਪ੍ਰਚਾਰ ਦੀ ਜ਼ਿੰਮੇਵਾਰੀ ਦਿੱਤੀ ਹੈ।
ਇਹ ਵੀ ਪੜ੍ਹੋ : ਸੋਮਾਲੀਆ ਦੇ ਹੋਟਲ 'ਚ ਅੱਤਵਾਦੀ ਹਮਲਾ, 9 ਲੋਕਾਂ ਦੀ ਮੌਤ, 47 ਜ਼ਖਮੀ, 4 ਅੱਤਵਾਦੀ ਢੇਰ , ਅੱਤਵਾਦੀ ਸੰਗਠਨ ਅਲ-ਸ਼ਬਾਬ ਨੇ ਲਈ ਜ਼ਿੰਮੇਵਾਰੀ
ਇਸ ਤੋਂ ਇਵਲਾ ਹਿਮਾਚਲ ਚੋਣਾਂ ਲਈ ਆਮ ਆਦਮੀ ਪਾਰਟੀ (ਆਪ) ਨੇ 20 ਸਟਾਰ ਪ੍ਰਚਾਰਕਾਂ ਦੀ ਸੂਚੀ ਦਾ ਐਲਾਨ ਕਰ ਦਿੱਤਾ ਹੈ। ਹਿਮਾਚਲ ਪ੍ਰਦੇਸ਼ ਵਿਧਾਨ ਚੋਣਾਂ ਵਿੱਚ ਪ੍ਰਚਾਰ ਕਰਨ ਲਈ ‘ਆਪ’ ਨੇ ਪੰਜਾਬ ਦੇ 9 ਲੀਡਰਾਂ ਨੂੰ ਮੈਦਾਨ ਵਿੱਚ ਉਤਾਰਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ (ਆਪ) ਨੇ ਚੰਡੀਗੜ੍ਹ ਤੋਂ ਸਟਾਰ ਪ੍ਰਚਾਰਕਾਂ ਦਾ ਐਲਾਨ ਕੀਤਾ ਹੈ। ਇਸ ਵਿੱਚ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਉਨ੍ਹਾਂ 20 ਸਟਾਰ ਪ੍ਰਚਾਰਕਾਂ ਵਿੱਚ ਸ਼ਾਮਲ ਕੀਤਾ ਹੈ ਜੋ ਹਿਮਾਚਲ ਪ੍ਰਦੇਸ਼ ’ਚ ਪਾਰਟੀ ਲਈ ਚੋਣ ਪ੍ਰਚਾਰ ਕਰਨਗੇ।
ਦੱਸ ਦੇਈਏ ਕਿ ਹਿਮਾਚਲ ਪ੍ਰਦੇਸ਼ ਵਿੱਚ 12 ਨਵੰਬਰ ਨੂੰ ਵਿਧਾਨਸਭਾ ਚੋਣਾਂ ਲਈ ਵੋਟਿੰਗ ਹੋਵੇਗੀ ਅਤੇ 8 ਦਸੰਬਰ ਨੂੰ ਇਨ੍ਹਾਂ ਵੋਟਾਂ ਦੇ ਨਤੀਜੇ ਐਲਾਨੇ ਜਾਣਗੇ। ਹਿਮਾਚਲ ਵਿੱਚ ਇਸ ਸਮੇਂ ਜ਼ਬਰਦਸਤ ਚੋਣ ਮਾਹੌਲ ਬਣਿਆ ਹੋਇਆ ਹੈ।ਹਿਮਾਚਲ ਪ੍ਰਦੇਸ਼ ਦੀਆਂ ਸਿਆਸੀ ਪਾਰਟੀਆਂ ਚੋਣ ਪ੍ਰਚਾਰ ਵਿੱਚ ਰੁੱਝੀਆਂ ਹੋਈਆਂ ਹਨ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।