ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਵਿੱਚ ਅੱਜ ਸਵੇਰੇ ਭਗਤਾਂ ਨਾਲ ਭਰੀ ਪਿਕਅੱਪ ਗੱਡੀ ਖਾਈ ਵਿੱਚ ਡਿੱਗ ਗਈ। ਇਸ ਹਾਦਸੇ ਵਿੱਚ ਪੰਜਾਬ ਤੋਂ ਆਏ 4 ਭਗਤਾਂ ਦੀ ਮੌਤ ਹੋ ਗਈ, ਜਦਕਿ 23 ਯਾਤਰੀ ਜ਼ਖਮੀ ਹਨ। ਉਨ੍ਹਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

ਸੂਚਨਾ ਮੁਤਾਬਕ, ਪੰਜਾਬ ਦੇ ਮੋਗਾ ਦੇ 27 ਭਗਤ ਕਾਂਗੜਾ ਦੇ ਚਾਮੁੰਡਾ ਮੰਦਰ ਦਰਸ਼ਨ ਲਈ ਜਾ ਰਹੇ ਸਨ। ਅੱਜ ਸਵੇਰੇ 7:30 ਵਜੇ ਕਰੀਬ ਪਿਕਅੱਪ ਜਦਰੰਗਲ ਦੇ ਨੇੜੇ ਡੂੰਘੀ ਖਾਈ ਵਿੱਚ ਡਿੱਗ ਗਈ। ਸਥਾਨਕ ਲੋਕਾਂ ਦੀ ਮਦਦ ਨਾਲ ਪੁਲਿਸ ਨੇ ਸਾਰੇ ਜ਼ਖਮੀਆਂ ਨੂੰ ਨੇੜਲੇ ਹਸਪਤਾਲ ਭੇਜਿਆ।

 

ਇੱਕ ਮਹਿਲਾ ਭਗਤਾਂ ਦੀ ਮੌਕੇ ’ਤੇ ਮੌਤ ਹੋ ਗਈ, ਜਦਕਿ 3 ਹੋਰ ਲੋਕਾਂ ਨੇ ਟਾਂਡਾ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਇਲਾਜ ਦੌਰਾਨ ਦਮ ਤੋੜ ਦਿੱਤਾ। ਮੌਤਾਂ ਵਿੱਚ ਦੋ ਮਹਿਲਾਵਾਂ ਅਤੇ ਦੋ ਪੁਰਸ਼ ਸ਼ਾਮਿਲ ਹਨ। ਇਹ ਹਾਦਸਾ ਚਾਮੁੰਡਾ-ਧਰਮਸ਼ਾਲਾ ਸੜਕ ’ਤੇ ਇਕਕੂ ਮੋੜ ਨੇੜੇ ਬੈਲੀ ਹੋਟਲ ਕੋਲ ਵਾਪਰਿਆ।

ਟਾਂਡਾ ਮੈਡੀਕਲ ਕਾਲਜ ਦੇ ਪ੍ਰਿੰਸੀਪਲ ਡਾ. ਮਿਲਾਪ ਸ਼ਰਮਾ ਨੇ ਦੱਸਿਆ ਕਿ 4 ਲੋਕਾਂ ਦੀ ਮੌਤ ਹੋ ਗਈ ਹੈ। 13 ਭਗਤਾਂ ਦੀ ਸਥਿਤੀ ਨਾਜ਼ੁਕ ਹੈ। 10 ਹੋਰ ਲੋਕਾਂ ਨੂੰ ਜ਼ਖਮੀ ਹਲਾਤ ਦੇ ਵਿੱਚ ਲਿਆ ਅਤੇ ਉਨ੍ਹਾਂ ਦਾ ਇਲਾਜ ਜਾਰੀ ਹੈ।

ਇਹ ਭਗਤਾਂ ਦੀ ਮੌਤ ਹੋਈ:

ਲੰਬੀ ਸਿੰਘ (35) ਪੁੱਤਰ ਪ੍ਰਕਾਸ਼ ਚੰਦ, ਨਿਵਾਸੀ ਬੱਗੀਕੇ, ਤਹਿਸੀਲ ਨਿਹਾਲ ਸਿੰਘ ਵਾਲਾ, ਮੋਗਾ, ਪੰਜਾਬ

ਜਸਵੀਰ ਸਿੰਘ (35) ਪੁੱਤਰ ਬਰਯਾਮ ਸਿੰਘ, ਨਿਵਾਸੀ ਬੱਗੀਕੇ, ਤਹਿਸੀਲ ਨਿਹਾਲ ਸਿੰਘ ਵਾਲਾ, ਮੋਗਾ, ਪੰਜਾਬ

ਪਰਮਜੀਤ ਕੌਰ (40) ਪਤਨੀ ਗੁਰਮੇਲ ਸਿੰਘ, ਨਿਵਾਸੀ ਬੱਗੀਕੇ, ਤਹਿਸੀਲ ਨਿਹਾਲ ਸਿੰਘ ਵਾਲਾ, ਮੋਗਾ, ਪੰਜਾਬ

ਕਿਰਣ (33) ਪਤਨੀ ਲੰਬੀ ਸਿੰਘ, ਨਿਵਾਸੀ ਬੱਗੀਕੇ, ਤਹਿਸੀਲ ਨਿਹਾਲ ਸਿੰਘ ਵਾਲਾ, ਮੋਗਾ, ਪੰਜਾਬ

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।