ਚੰਡਗੜ੍ਹ: ਸੂਬੇ ਵਿੱਚ 12ਵੀਂ ਤੇ 11ਵੀਂ ਜਮਾਤ ਦੀ ਇਤਿਹਾਸ ਦੀ ਕਿਤਾਬ ਵਿੱਚੋਂ ਸਿੱਖ ਇਤਿਹਾਸ ਨਾਲ ਸਬੰਧਿਤ ਪਾਠ ਹਟਾਉਣ ’ਤੇ ਹੰਗਾਮਾ ਮਚਿਆ ਹੋਇਆ ਹੈ। ਬੀਤੇ ਕੱਲ੍ਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਰੋਧੀ ਪਾਰਟੀਆਂ ਨੂੰ ਕਿਤਾਬ ‘ਤੇ ਸਿਆਸਤ ਕਰਨ ਬਾਰੇ ਵਰਜਿਆ। ਉਨ੍ਹਾਂ ਕਿਹਾ ਕਿ ਸਿੱਖ ਇਤਿਹਾਸ ਨਾਲ ਕੋਈ ਛੇੜਛਾੜ ਨਹੀਂ ਕੀਤੀ ਹੈ ਤੇ ਨਾ ਕੋਈ ਕੁਝ ਬਦਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਜਾਣਬੁੱਝ ਕੇ ਕੂੜ ਪ੍ਰਚਾਰ ਕਰ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਆਕਾਲੀ ਦਲ ਦੇ ਨੇਤਾ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ। ਸੂਬਾ ਸਰਕਾਰ ਨੇ ਵਿਰੋਧੀ ਦਲ ਦੇ ਦੋਸ਼ਾਂ ਨੂੰ ਖਾਰਜ ਕਰਦਿਆਂ ਕਿਹਾ ਸੀ ਕਿ ਸਿੱਖ ਇਤਿਹਾਸ ਨਾਲ ਸਬੰਧਿਤ 12ਵੀਂ ਜਮਾਤ ਦੇ ਪਾਠ 11ਵੀਂ ਜਮਾਤ ਦੀ ਕਿਤਾਬ ਵਿੱਚ ਆ ਗਏ ਹਨ।   ਵੈਬਸਾਈਟ ਤੇ ਅਪਲੋਡ ਹੋਵੇਗੀ ਕਿਤਾਬ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਬਿਆਨ ਦਿੱਤਾ ਹੈ ਕਿ ਉਹ 11ਵੀਂ ਜਮਾਤ ਦੀ ਇਤਿਹਾਸ ਦੀ ਕਿਤਾਬ ਆਪਣੀ ਵੈਬਸਾਈਟ ’ਤੇ ਅਪਲੋਡ ਕਰਨਗੇ। ਬੋਰਡ ਦੇ ਸੀਨੀਅਰ ਅਧਿਕਾਰੀ ਨੇ ਜਾਣਕਾਰੀ ਦਿੱਤੀ ਕਿ ਅਗਲੇ 10 ਦਿਨਾਂ ਵਿੱਚ 11ਵੀਂ ਜਮਾਤ ਦੀਆਂ ਨਵੀਆਂ ਕਿਤਾਬਾਂ ਸਿੱਖਿਆ ਬੋਰਡ ਦੀ ਵੈਬਸਾਈਟ ’ਤੇ ਅਪਲੋਡ ਕਰ ਦਿੱਤੀਆਂ ਜਾਣਗੀਆਂ ਅਤੇ ਇਸ ਤੋਂ ਬਾਅਦ ਪ੍ਰਿਟਿੰਗ ਕਰਵਾ ਦੇ ਕਿਤਾਬਾਂ ਬੱਚਿਆਂ ਦੇ ਪੜ੍ਹਨ ਲਈ ਜਾਰੀ ਕੀਤੀਆਂ ਜਾਣਗੀਆਂ।