ਪਰਮਜੀਤ ਸਿੰਘ

20-21 ਦਸੰਬਰ ਦੀ ਉਹ ਦਰਮਿਆਨੀ ਰਾਤ ਜਦੋਂ ਗੁਰੂ ਗੋਬਿੰਦ ਸਿੰਘ ਨੇ ਅਨੰਦਪੁਰ ਸਾਹਿਬ ਨੂੰ ਛੱਡ ਪੂਰੇ ਪਰਿਵਾਰ ਸਮੇਤ ਕਿਲ੍ਹਾ ਅਨੰਦਗੜ ਸਾਹਿਬ ਤੋਂ ਚਾਲੇ ਪਾ ਗਏ ਸੀ।

ਇਤਿਹਾਸ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ ਨੂੰ ਖਾਲੀ ਕਰਨ ਉਪਰੰਤ ਸ੍ਰੀ ਅਨੰਦਪੁਰ ਸਾਹਿਬ ਨੂੰ 6-7 ਪੋਹ ਦੀ ਰਾਤ ਨੂੰ ਛੱਡ ਕੇ ਗਏ ਸਨ। ਉਨ੍ਹਾਂ ਦੇ ਇਸ ਵੈਰਾਗਮਈ ਪਰ ਗੌਰਵਮਈ ਅਮੀਰ ਸਿੱਖ ਵਿਰਸੇ ਨੂੰ ਯਾਦ ਕਰਦਿਆਂ ਸਮੁੱਚੀ ਕੌਮ ਵਲੋਂ 6-7 ਪੋਹ (20-21 ਦਸੰਬਰ) ਦੀ ਰਾਤ ਨੂੰ ਹਜ਼ਾਰਾਂ ਦੀ ਤਦਾਦ ‘ਚ ਸੰਗਤਾਂ ਇਨ੍ਹਾਂ ਸਮਾਗਮਾਂ ਵਿਚ ਸ਼ਾਮਿਲ ਹੁੰਦੀਆਂ ਹੈ ਅਤੇ ਉਸ ਵੇਲੇ ਨੂੰ ਯਾਦ ਕਰਕੇ ਵੈਰਾਗ ‘ਚ ਧਾਹੀਂ ਰੋਂਦੀਆਂ ਦੇਖੀਆਂ ਜਾ ਸਕਦੀਆਂ ਹਨ।

ਵੱਡੀ ਗਿਣਤੀ ਵਿਚ ਹਾਥੀ, ਘੋੜੇ, ਉਠਾਂ ਦੇ ਨਾਲ ਉਸ ਵੇਲੇ ਦੇ ਦ੍ਰਿਸ਼ ਨੂੰ ਦੁਬਾਰਾ ਘੜਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਅੰਮ੍ਰਿਤ ਵੇਲੇ ਕਿਲ੍ਹੇ ‘ਚ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਲੈਣ ਉਪਰੰਤ ਤਖ਼ਤ ਸਾਹਿਬਾਨ ਦੇ ਜਥੇਦਾਰ ਅਤੇ ਹੋਰ ਪੰਥਕ ਸ਼ਖਸੀਅਤਾਂ ਵਲੋਂ ਅਰਦਾਸ ਉਪਰੰਤ ਵਿਸ਼ਾਲ ਨਗਰ ਕੀਰਤਨ ਦੀ ਅਰੰਭਤਾ ਹੁੰਦੀ ਹੈ।

ਇਕ ਰਾਤ ਪਹਿਲਾਂ ਇਤਿਹਾਸ ਨੂੰ ਸੰਗਤਾਂ ਤੱਕ ਪਹੁੰਚਾਉਣ ਲਈ ਮਹਾਨ ਗੁਰਮਤਿ ਸਮਾਗਮ ਕਰਵਾਇਆ ਜਾਂਦਾ ਹੈ।