ਹਿਜ਼ਬੁਲ ਮੁਜਾਹਿਦੀਨ ਦਾ ਕਾਰਕੁਨ, 29 ਲੱਖ ਰੁਪਏ ਨਕਦੀ ਨਾਲ ਅੰਮ੍ਰਿਤਸਰ 'ਚ ਗ੍ਰਿਫਤਾਰ
ਏਬੀਪੀ ਸਾਂਝਾ | 26 Apr 2020 08:10 PM (IST)
ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਹਿਜ਼ਬੁਲ ਮੁਜਾਹਿਦੀਨ ਦੇ ਇੱਕ ਕਾਰਕੁਨ ਨੂੰ 29 ਲੱਖ ਰੁਪਏ ਦੀ ਭਾਰਤੀ ਕਰੰਸੀ ਦੇ ਨਾਲ ਗ੍ਰਿਫਤਾਰ ਕੀਤਾ ਹੈ।
ਸੰਕੇਤਕ ਤਸਵੀਰ
ਚੰਡੀਗੜ੍ਹ: ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਹਿਜ਼ਬੁਲ ਮੁਜਾਹਿਦੀਨ ਦੇ ਇੱਕ ਕਾਰਕੁਨ ਨੂੰ 29 ਲੱਖ ਰੁਪਏ ਦੀ ਭਾਰਤੀ ਕਰੰਸੀ ਦੇ ਨਾਲ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਨੇ ਦੱਸਿਆ ਕਿ ਹਿਜ਼ਬੁਲ ਮੁਜਾਹਿਦੀਨ ਦੇ ਕਾਬੂ ਕੀਤੇ ਗਏ ਕਾਰਕੁਨ ਦੀ ਪਛਾਣ ਹਿਲਾਲ ਅਹਿਮਦ ਵਾਗੈ ਵਜੋਂ ਹੋਈ ਹੈ ਅਤੇ ਇਹ ਨਾਓਗਾਮ ਦਾ ਰਹਿਣ ਵਾਲਾ ਹੈ ਜੋ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਅਵੰਤੀਪੁਰਾ ਥਾਣੇ ਵਿੱਚ ਪੈਂਦਾ ਹੈ। ਡੀਜੀਪੀ ਨੇ ਅੱਗੇ ਦੱਸਿਆ ਕਿ ਹਿਲਾਲ ਨੂੰ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਦੀ ਚੇਤਾਵਨੀ ਟੀਮ ਨੇ ਕਾਬੂ ਕੀਤਾ ਸੀ, ਜੋ 25 ਅਪ੍ਰੈਲ ਦੇਰ ਸ਼ਾਮ ਨੂੰ ਸ਼ਹਿਰ ਵਿੱਚ ਮੈਟਰੋ ਮਾਰਟ ਨੇੜੇ ਗਸ਼ਤ ਕਰ ਰਹੀ ਸੀ। ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ, 1967 ਦੇ ਤਹਿਤ ਵੱਖ ਵੱਖ ਧਾਰਾਵਾਂ ਲਗਾ ਕਿ ਥਾਣਾ ਸਦਰ, ਅੰਮ੍ਰਿਤਸਰ ਸ਼ਹਿਰ ਵਿੱਚ ਮਾਮਲਾ ਦਰਜ ਕੀਤਾ ਗਿਆ ਹੈ।ਡੀਜੀਪੀ ਨੇ ਦੱਸਿਆ ਕਿ ਮੁੱਢਲੀ ਪੁੱਛਗਿੱਛ ਤੋਂ ਪਤਾ ਚੱਲਿਆ ਹੈ ਕਿ ਹਿਲਾਲ ਅਹਿਮਦ ਨੂੰ ਕਸ਼ਮੀਰ 'ਚ ਹਿਜਬੁਲ ਮੁਜਾਹਿਦੀਨ ਦੇ ਮੁਖੀ ਰਿਆਜ਼ ਅਹਿਮਦ ਨੈਕੂ, ਨੇ ਕਿਸੇ ਅਣਜਾਣ ਤੋਂ ਪੈਸੇ ਫੜ੍ਹਨ ਲਈ ਭੇਜਿਆ ਸੀ।