Punjab Hockey Player varun kumar: ਭਾਰਤੀ ਹਾਕੀ ਟੀਮ ਦੇ ਖਿਡਾਰੀ ਵਰੁਣ ਦੀਆਂ ਮੁਸ਼ਕਲਾਂ ਵੱਧ ਸਕਦੀਆਂ ਹਨ। ਹਾਕੀ ਟੀਮ ਦੇ ਖਿਡਾਰੀ ਵਰੁਣ ਖਿਲਾਫ਼ ਨਾਬਾਲਗਾ ਨਾਲ ਬਲਾਤਕਾਰ ਕਰਨ ਦਾ ਪਰਚਾ ਦਰਜ ਹੋਇਆ ਹੈ। 4 ਦਿਨ ਪਹਿਲਾਂ ਹੀ ਵਰੁਣ ਨੂੰ ਪੰਜਾਬ ਪੁਲਿਸ ਵਿੱਚ ਬਤੌਰ DSP ਨਿਯੁਕਤ ਕੀਤਾ ਗਿਆ ਸੀ। 


ਵਰੁਣ ਦਾ ਪਿਛੋਕੜ ਹਿਮਾਚਲ ਦਾ ਹੈ ਪਰ ਉਹ ਆਪਣੇ ਪਰਿਵਾਰ ਦੇ ਨਾਲ ਜਲੰਧਰ ਵਿੱਚ ਰਹਿੰਦਾ ਹੈ। ਹੈਦਰਾਬਾਦ ਦੀ ਰਹਿਣ ਵਾਲੀ ਲੜਕੀ ਦਾ ਦੋਸ਼ ਹੈ ਕਿ ਵਰੁਣ ਨੇ ਉਸ ਨੂੰ ਇੰਸਟਾਗ੍ਰਾਮ 'ਤੇ ਫਸਾਇਆ ਅਤੇ ਫਿਰ ਵਿਆਹ ਦੇ ਬਹਾਨੇ 5 ਸਾਲ ਤੱਕ ਉਸ ਨਾਲ ਬਲਾਤਕਾਰ ਕਰਦਾ ਰਿਹਾ।


ਵਰੁਣ ਦੇ ਖਿਲਾਫ ਬੈਂਗਲੁਰੂ 'ਚ ਪੋਕਸੋ ਐਕਟ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਸੂਤਰਾਂ ਮੁਤਾਬਕ ਇਸ ਮਾਮਲੇ 'ਚ ਛਾਪੇਮਾਰੀ ਕਰਨ ਲਈ ਬੈਂਗਲੁਰੂ ਪੁਲਿਸ ਦੀ ਟੀਮ ਪੰਜਾਬ ਅਤੇ ਹਿਮਾਚਲ ਪਹੁੰਚ ਚੁੱਕੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਵਰੁਣ ਨੂੰ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ। ਉੱਥੇ ਹੀ ਜਦੋਂ ਇਸ ਸਬੰਧੀ ਪੰਜਾਬ ਪੁਲਿਸ ਨਾਲ ਸੰਪਰਕ ਕੀਤਾ ਗਿਆ ਤਾਂ ਉਹਨਾਂ ਕਿਹਾ ਕਿ ਇਸ ਮਾਮਲੇ ਬਾਰੇ ਉਹਨਾਂ ਨੂੰ ਕੋਈ ਜਾਣਕਾਰੀ ਨਹੀਂ ਹੈ। 


ਦੂਜੇ ਪਾਸੇ ਵਰੁਣ ਦੇ ਪਿਤਾ ਨੇ ਕਿਹਾ ਕਿ ਲੜਕੀ ਉਨ੍ਹਾਂ ਦੇ ਬੇਟੇ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਜ਼ਿਕਰਯੋਗ ਹੈ ਕਿ ਹਾਕੀ ਟੀਮ ਦੇ ਡਿਫੈਂਡਰ ਵਰੁਣ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 4 ਫਰਵਰੀ ਨੂੰ  ਡੀਐਸਪੀ ਦਾ ਨਿਯੁਕਤੀ ਪੱਤਰ ਸੌਂਪਿਆ ਸੀ।  


ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।



Join Our Official Telegram Channel: https://t.me/abpsanjhaofficial 


ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l