Hola Mohalla 2022: 250 langars to be set up by SGPC and Sikh Sangat during Hola Mohalla


ਸ੍ਰੀ ਆਨੰਦਪੁਰ ਸਾਹਿਬ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਸ਼ਨੀਵਾਰ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੀਟਿੰਗ ਹਾਲ ਵਿੱਚ ਸ੍ਰੀ ਆਨੰਦਪੁਰ ਸਾਹਿਬ ਦੇ ਗੁਰਦੁਆਰਾ ਸਾਹਿਬਾਨਾਂ ਦੇ ਮੈਨੇਜਰਾਂ ਸ਼੍ਰੋਮਣੀ ਕਮੇਟੀ ਮੈਂਬਰਾਂ ਅਤੇ ਅਧਿਕਾਰੀਆਂ ਨਾਲ ਹੋਲੇ ਮਹੱਲੇ ਦੇ ਸਬੰਧੀ ਮੀਟਿੰਗ ਕੀਤੀ ਗਈ। ਇਸ ਮੀਟਿੰਗ 'ਚ ਸੰਗਤ ਦੀ ਆਮਦ ਨੂੰ ਲੈ ਕੇ ਕੀਤੇ ਜਾਣ ਵਾਲੇ ਪ੍ਰਬੰਧਾਂ ਸਬੰਧੀ ਵਿਚਾਰ ਚਰਚਾ ਕੀਤੀ ਗਈ।


ਮੀਟਿੰਗ ਦੌਰਾਨ ਪੱਤਰਕਾਰਾਂ ਨਾਲ ਗੱਲ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸੰਗਤਾਂ ਦੀ ਆਮਦ ਨੂੰ ਲੈ ਕੇ ਵੱਖ ਵੱਖ ਤਰ੍ਹਾਂ ਦੇ ਕੀਤੇ ਜਾਣ ਵਾਲੇ ਪ੍ਰਬੰਧਾਂ ਸਬੰਧੀ ਕੰਮ ਕੀਤੇ ਜਾ ਰਹੇ ਹਨ। ਨਾਲ ਹੀ ਉਨ੍ਹਾਂ ਦੱਸਿਆ ਕਿ ਸ੍ਰੀ ਆਨੰਦਪੁਰ ਸਾਹਿਬ ਵਿਖੇ ਅਤੇ ਕੀਰਤਪੁਰ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਿੱਖ ਸੰਗਤਾਂ ਵੱਲੋਂ ਹੋਲੇ ਮਹੱਲੇ ਦੌਰਾਨ  250 ਲੰਗਰ ਲਗਾਏ ਜਾਣਗੇ। ਇਸ ਤੋਂ ਇਲਾਵਾ ਸ੍ਰੀ ਆਨੰਦਪੁਰ ਸਾਹਿਬ ਅਤੇ ਕੀਰਤਪੁਰ ਸਾਹਿਬ ਵਿਖੇ ਆਉਣ ਵਾਲੀ ਸਿੱਖ ਸੰਗਤ ਦਾ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ  ਸੁਰੱਖਿਆ ਬੀਮਾ ਕੀਤਾ ਜਾ ਰਿਹਾ ਹੈ।


ਇਸ ਬਾਰੇ ਹੋਰ ਵਧੇਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਕਈ ਵਾਰ ਅਣਸੁਖਾਵੀਆਂ ਘਟਨਾ ਵਾਪਰ ਜਾਂਦੀਆਂ ਹਨ ਜਿਸ ਨੂੰ ਲੈ ਕੇ ਆਉਣ ਵਾਲੀ ਸੰਗਤ ਦਾ ਬੀਮਾ ਕੀਤਾ ਜਾਂਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਬੀਮਾ ਸ੍ਰੀ ਕੀਰਤਪੁਰ ਸਾਹਿਬ ਅਤੇ ਆਨੰਦਪੁਰ ਸਾਹਿਬ ਦੇ ਵੀਹ ਕਿਲੋਮੀਟਰ ਦੇ ਏਰੀਏ 'ਚ ਲਾਗੂ ਹੋਵੇਗਾ। ਇਸ ਤੋਂ ਇਲਾਵਾ ਸੰਗਤਾਂ ਲਈ ਰਿਹਾਇਸ਼ ਦੇ ਪ੍ਰਬੰਧ ਗੱਠੜੀ ਘਰਾਂ ਦੇ ਪ੍ਰਬੰਧ ਜੌੜਾ ਘਰਾਂ ਦੇ ਪ੍ਰਬੰਧ ਵੀ ਉਚੇਚੇ ਤੌਰ 'ਤੇ ਕੀਤੇ ਜਾ ਰਹੇ ਹਨ।


ਇਸ ਦੇ ਨਾਲ ਹੀ ਪ੍ਰਸ਼ਾਸਨ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਵਿਖੇ ਕਰਵਾਏ ਜਾ ਰਹੇ ਸੀਵਰੇਜ ਦੇ ਕੰਮ ਨੂੰ ਲੈ ਕੇ ਉਨ੍ਹਾਂ ਪ੍ਰਸ਼ਾਸਨ ਨੂੰ ਵੀ ਅਪੀਲ ਕੀਤੀ ਕਿ ਆਨੰਦਪੁਰ ਸਾਹਿਬ ਦੇ ਅੰਦਰ ਕਰਵਾਏ ਜਾ ਰਹੇ ਕੰਮਾਂ ਨੂੰ ਜਲਦ ਪੂਰਾ ਕੀਤਾ ਜਾਵੇ। ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਵਿੱਚ ਸਰਾਵਾਂ ਦੇ ਚੱਲ ਰਹੇ ਕੰਮਾਂ ਸਬੰਧੀ ਉਨ੍ਹਾਂ ਕਿਹਾ ਕਿ ਸਰਾਵਾਂ ਦੇ ਕੰਮ ਆਉਣ ਵਾਲੇ ਸਮੇਂ ਵਿਚ ਪੂਰੇ ਕਰ ਦਿੱਤੇ ਜਾਣਗੇ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਕੀਰਤਪੁਰ ਸਾਹਿਬ ਵਿਖੇ ਵੀ ਜਲਦ ਸਰਾਵਾਂ ਦਾ ਕੰਮ ਸ਼ੁਰੂ ਕੀਤਾ ਜਾਵੇਗਾ।


ਇਸ ਤੋਂ ਇਲਾਵਾ ਉਨ੍ਹਾਂ ਯੂਕਰੇਨ ਤੋਂ ਆਉਣ ਵਾਲੇ ਵਿਦਿਆਰਥੀਆਂ ਲਈ ਦਿੱਲੀ ਤੋਂ ਜਿਨ੍ਹਾਂ ਕੋਲ ਕੋਈ ਵੀ ਕਿਰਾਇਆ ਜਾਂ ਆਣ ਦਾ ਸਾਧਨ ਨਹੀਂ ਹੈ ਉਨ੍ਹਾਂ ਵਾਸਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਬੰਧ ਕੀਤੇ ਜਾ ਰਹੇ ਹਨ ਤਾਂ ਜੋ ਉਨ੍ਹਾਂ ਨੂੰ ਘਰ ਤੱਕ ਸਹੀ ਸਲਾਮਤ ਪਹੁੰਚਾਇਆ ਜਾ ਸਕੇ।


ਇਹ ਵੀ ਪੜ੍ਹੋ: ਹੋਲਾ ਮਹੱਲਾ ਨੂੰ ਲੈ ਕੇ ਡਿਪਟੀ ਕਮਿਸ਼ਨਰ ਰੂਪਨਗਰ ਸੋਨਾਲੀ ਗਿਰੀ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ